Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਪੰਜਾਬ

Amritsar : ਇਕੋ ਪਰਿਵਾਰ ਦੇ 4 ਜੀਅ ਕੋਰੋਨਾ ਪਾਜ਼ੇਟਿਵ

May 25, 2020 11:50 AM

ਅੰਮ੍ਰਿਤਸਰ : ਸੋਮਵਾਰ ਦਿਨ ਚੜ੍ਹਦੇ ਹੀ ਅੰਮ੍ਰਿਤਸਰ ਵਾਸੀਆਂ ਲਈ ਇਕ ਵਾਰ ਫਿਰ ਦਹਿਸ਼ਤ ਭਰੀ ਖਬਰ ਆਈ ਹੈ। ਕਮਿਊਨਿਟੀ ਤੋਂ ਸਾਹਮਣੇ ਆਏ ਰਾਣੀ ਬਾਗ ਦੇ  ਬੇਕਰੀ ਮਾਲਕ ਦੇ ਕੋਰੋਨਾ ਪਾਜ਼ੇਟਿਵ (coronavirus positive cases) ਆਉਣ ਤੋਂ ਬਾਅਦ ਉਸ ਦੇ 4 ਪਰਿਵਾਰਕ ਮੈਂਬਰ ਵੀ ਕੋਰੋਨਾ ਦੀ ਗ੍ਰਿਫਤ ਵਿਚ ਆ ਗਏ ਹਨ। 4 ਵਿਅਕਤੀਆਂ ਦੀ ਰਿਪੋਰਟ ਆਉਣ ਤੋਂ ਬਾਅਦ ਉਨ੍ਹਾਂ ਨੂੰ ਗੁਰੂ ਨਾਨਕ ਦੇਵ ਹਸਪਤਾਲ ਦੇ ਆਈਸੋਲੇਸ਼ਨ ਵਾਰਡ (isolation ward of guru nanak dev hospital) ਵਿਚ ਦਾਖਲ ਕਰਵਾਇਆ ਗਿਆ ਹੈ। ਇਨ੍ਹਾਂ ਮਰੀਜ਼ਾਂ ਦੇ ਟੈਸਟ ਸਰਕਾਰੀ ਮੈਡੀਕਲ ਕਾਲਜ ਦੀ ਲੈਬੋਰਟਰੀ ਵਿਚ ਕੀਤੇ ਗਏ ਹਨ। ਜਿਨ੍ਹਾਂ ਦੀ ਰਿਪੋਰਟ ਅੱਜ ਪਾਜ਼ੇਟਿਵ ਆਈ ਹੈ। ਕਮਿਊਨਿਟੀ ਵਿਚ ਕੋਰੋਨਾ ਵਾਇਸ ਦੇ ਅਚਾਨਕ ਕਈ ਮਾਮਲੇ ਸਾਹਮਣੇ ਆਉਣ ਨਾਲ ਲੋਕਾਂ ਵਿਚ ਭਾਰੀ ਦਹਿਸ਼ਤ ਪਾਈ ਜਾ ਰਹੀ ਹੈ। ਜ਼ਿਲ੍ਹੇ ਵਿਚ ਹੁਣ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦਾ ਅੰਕੜਾ 333 ਹੋ ਗਿਆ ਹੈ, ਜਿਨ੍ਹਾਂ ਵਿਚੋਂ 6 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ਜਦਕਿ 301 ਮਰੀਜ਼ ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤ ਚੁੱਕੇ ਹਨ ਅਤੇ 26 ਮਰੀਜ਼ ਸਰਕਾਰੀ ਹਸਪਤਾਲਾਂ (government hospital) ਵਿਚ ਇਲਾਜ ਅਧੀਨ ਹਨ।

 

Have something to say? Post your comment

Subscribe