Sunday, December 22, 2024
 
BREAKING NEWS
सात भारतीयों सहित 200 लोग घायल; नई दिल्ली ने जर्मनी के क्रिसमस बाजार में हुए हमले की निंदा करते हुए इसे 'भयावह' बतायाਨਾ ਤਾਂ ਉਨ੍ਹਾਂ ਨੂੰ ਸੀਐਮ ਦਾ ਅਹੁਦਾ ਮਿਲਿਆ ਅਤੇ ਨਾ ਹੀ ਗ੍ਰਹਿ ਵਿਭਾਗ ਮਿਲਿਆਨਗਰ ਪੰਚਾਇਤ ਘੜੂਆਂ ਦੀ ਚੋਣ ਚ ਆਪ ਦੇ 10 ਉਮੀਦਵਾਰ ਅਤੇ ਇੱਕ ਆਜ਼ਾਦ ਜੇਤੂ ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (22 ਦਸੰਬਰ 2024)इस अभिनेता ने 20 मिनट की भूमिका के लिए 95 मिलियन डॉलर कमाएगूगल के कार्यकारी अधिकारी ने कहा कि ऐसी नौकरी की मांग बहुत अधिक है जिसके लिए कॉलेज की डिग्री की आवश्यकता नहीं होतीमां के कैंसर के इलाज के लिए मिले पैसों से ऑनलाइन रमी खेलकर आत्महत्या कर लीप्रधानमंत्री नरेंद्र मोदी का कुवैत दौरा आज से, भारतीय प्रवासियों से करेंगे बातचीत, अमीर से करेंगे मुलाकातਰੂਸ ਨੇ ਬਣਾਈ ਕੈਂਸਰ ਮਾਰੂ ਵੈਕਸੀਨ ? ਕੀ ਜੜ੍ਹ ਤੋਂ ਖਤਮ ਹੋਵੇਗੀ ਬਿਮਾਰੀ ? ਪੜ੍ਹੋ ਹਰ ਸਵਾਲ ਦਾ ਜਵਾਬ ਕ੍ਰਾਈਮ ਬ੍ਰਾਂਚ ਕਰੇਗੀ ਸਾਂਸਦਾਂ ਦੀ ਲੜਾਈ ਦਾ ਮਾਮਲਾ

ਪੰਜਾਬ

ਸਿਹਤ ਅਤੇ ਸਿੱਖਿਆ ਖੇਤਰ ਨੂੰ ਸੁਰਜੀਤ ਕਰਨਾ ਸਾਡੀ ਮੁੱਖ ਤਰਜੀਹ: ਮੁੱਖ ਮੰਤਰੀ

December 15, 2024 06:46 PM

ਸਿਹਤ ਅਤੇ ਸਿੱਖਿਆ ਖੇਤਰ ਨੂੰ ਸੁਰਜੀਤ ਕਰਨਾ ਸਾਡੀ ਮੁੱਖ ਤਰਜੀਹ: ਮੁੱਖ ਮੰਤਰੀ
* ਸਬ ਡਿਵੀਜ਼ਨਲ ਹਸਪਤਾਲ ਬੁਢਲਾਡਾ ਦਾ ਕੀਤਾ ਨਿਰੀਖਣ
* ਆਈ.ਟੀ.ਆਈ. ਦੀ ਨੁਹਾਰ ਬਣਾਉਣ ਲਈ ਬਲੂਪ੍ਰਿੰਟ ਤਿਆਰ ਕਰਨ ਦੇ ਹੁਕਮ
ਬੁਢਲਾਡਾ, 15 ਦਸੰਬਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਸਿੱਖਿਆ ਅਤੇ ਸਿਹਤ ਖੇਤਰ ਦੀ ਕਾਇਆ-ਕਲਪ ਕਰਨ ਨੂੰ ਮੁੱਖ ਤਰਜੀਹ ਦੇ ਰਹੀ ਹੈ। ਇੱਥੇ ਸਬ ਡਿਵੀਜ਼ਨਲ ਹਸਪਤਾਲ ਦਾ ਨਿਰੀਖਣ ਕਰਨ ਪੁੱਜੇ ਮੁੱਖ ਮੰਤਰੀ ਨੇ ਕਿਹਾ ਕਿ ਇਸ ਦੌਰੇ ਦਾ ਉਦੇਸ਼ ਕਿਸੇ ਵੀ ਤਰ੍ਹਾਂ ਦਾ ਨੁਕਸ ਕੱਢਣਾ ਨਹੀਂ ਹੈ, ਸਗੋਂ ਇਸ ਦਾ ਮਕਸਦ ਸਰਕਾਰੀ ਹਸਪਤਾਲਾਂ ਦੀਆਂ ਸਹੂਲਤਾਂ ਨੂੰ ਹੋਰ ਸੁਚਾਰੂ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੇ ਇਹ ਪਹਿਲੀ ਵਾਰ ਦੇਖਿਆ ਹੈ ਕਿ ਸੂਬੇ ਦਾ ਕੋਈ ਮੁੱਖ ਮੰਤਰੀ ਸਰਕਾਰੀ ਦਫ਼ਤਰਾਂ ਜਾਂ ਹਸਪਤਾਲਾਂ ਦਾ ਦੌਰਾ ਕਰ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦਾ ਉਦੇਸ਼ ਸਿਰਫ਼ ਸੂਬੇ ਦੇ ਲੋਕਾਂ ਨੂੰ ਹਰ ਤਰ੍ਹਾਂ ਨਾਲ ਨਾਗਰਿਕ ਕੇਂਦਰਿਤ ਸੇਵਾਵਾਂ ਯਕੀਨੀ ਬਣਾਉਣਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਦੋ ਸਾਲਾਂ ਤੋਂ ਵੱਧ ਸਮੇਂ ਦੌਰਾਨ ਸਿਹਤ ਅਤੇ ਸਿੱਖਿਆ ਖੇਤਰਾਂ ਵਿੱਚ ਮੁਕੰਮਲ ਤਬਦੀਲੀ ਆਈ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਸਿਹਤ ਖੇਤਰ ਵਿੱਚ ਵੱਡੀ ਕਾਇਆ-ਕਲਪ ਹੋਈ ਹੈ ਅਤੇ ਸਰਕਾਰੀ ਹਸਪਤਾਲਾਂ ਵਿੱਚ ਆਧੁਨਿਕ ਮਸ਼ੀਨਾਂ ਅਤੇ ਉਪਕਰਨ ਲਗਾਏ ਗਏ ਹਨ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਸੂਬੇ ਭਰ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਦਵਾਈਆਂ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ।
ਮੁੱਖ ਮੰਤਰੀ ਨੇ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਈ। ਉਨ੍ਹਾਂ ਕਿਹਾ ਕਿ ਸਰਕਾਰੀ ਖ਼ਜ਼ਾਨੇ ਵਿੱਚੋਂ ਇੱਕ-ਇੱਕ ਪੈਸਾ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖ਼ੁਸ਼ਹਾਲੀ ਲਈ ਸਮਝਦਾਰੀ ਨਾਲ ਖਰਚਿਆ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਹਰ ਖੇਤਰ ਵਿੱਚ ਬੇਮਿਸਾਲ ਵਿਕਾਸ ਅਤੇ ਤਰੱਕੀ ਦੇ ਨਵੇਂ ਯੁੱਗ ਦਾ ਗਵਾਹ ਹੈ ਅਤੇ ਕਿਹਾ ਕਿ ਪਿਛਲੇ ਦੋ ਸਾਲਾਂ ਤੋਂ ਵੱਧ ਸਮੇਂ ਵਿੱਚ ਸੂਬੇ ਵਿੱਚ ਨਵੇਂ ਯੁੱਗ ਦੀ ਸ਼ੁਰੂਆਤ ਹੋਈ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਐਸ.ਏ.ਐਸ. ਨਗਰ (ਮੋਹਾਲੀ), ਕਪੂਰਥਲਾ, ਸੰਗਰੂਰ, ਹੁਸ਼ਿਆਰਪੁਰ ਅਤੇ ਮਾਲੇਰਕੋਟਲਾ ਵਿਖੇ ਨਵੇਂ ਮੈਡੀਕਲ ਕਾਲਜਾਂ ਦੀ ਉਸਾਰੀ ਦਾ ਕੰਮ ਜੰਗੀ ਪੱਧਰ ‘ਤੇ ਚੱਲ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਮੈਡੀਕਲ ਕਾਲਜਾਂ ਅਤੇ ਹਸਪਤਾਲਾਂ ਦਾ ਮੰਤਵ ਸੂਬੇ ਨੂੰ ਦੇਸ਼ ਭਰ ਵਿੱਚ ਮੈਡੀਕਲ ਸਿੱਖਿਆ ਦਾ ਕੇਂਦਰ ਬਣਾਉਣਾ ਹੈ, ਜਿਸ ਨਾਲ ਪੰਜਾਬ ਦੇ ਵਸਨੀਕਾਂ ਨੂੰ ਵੀ ਬਹੁਤ ਫਾਇਦਾ ਹੋਵੇਗਾ। ਭਗਵੰਤ ਸਿੰਘ ਮਾਨ ਨੇ ਉਮੀਦ ਜਤਾਈ ਕਿ ਮੈਡੀਕਲ ਸਿੱਖਿਆ ਦੀ ਪੜ੍ਹਾਈ ਕਰਨ ਦੇ ਚਾਹਵਾਨ ਵਿਦਿਆਰਥੀਆਂ ਨੂੰ ਇਨ੍ਹਾਂ ਮੈਡੀਕਲ ਕਾਲਜਾਂ ਵਿਚ ਮਿਆਰੀ ਮੈਡੀਕਲ ਸਿੱਖਿਆ ਪ੍ਰਦਾਨ ਕੀਤੀ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਭਰ ਵਿੱਚ ਮੈਡੀਕਲ ਸਟਾਫ਼ ਖਾਸ ਕਰ ਕੇ ਡਾਕਟਰਾਂ, ਨਰਸਾਂ ਅਤੇ ਸੈਨੇਟਰੀ ਵਰਕਰਾਂ ਦੀ ਘਾਟ ਨੂੰ ਦੂਰ ਕਰਨ ਲਈ ਸਖ਼ਤ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਕਦਮ ਦਾ ਮੰਤਵ ਇਹ ਯਕੀਨੀ ਬਣਾਉਣਾ ਹੈ ਕਿ ਸੂਬੇ ਦੇ ਵਸਨੀਕਾਂ ਨੂੰ ਇਨ੍ਹਾਂ ਸੰਸਥਾਵਾਂ ਵਿੱਚ ਮਿਆਰੀ ਸਿਹਤ ਸੇਵਾਵਾਂ ਮਿਲਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਹਰ ਸੰਭਵ ਯਤਨ ਕੀਤਾ ਜਾਵੇਗਾ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਬੁਢਲਾਡਾ ਦੀ ਮਸ਼ਹੂਰ ਆਈ.ਟੀ.ਆਈ. ਦੀ ਖ਼ਸਤਾ ਹਾਲਤ ਬਾਰੇ ਜਾਣ ਕੇ ਬਹੁਤ ਬੁਰਾ ਲੱਗਿਆ ਹੈ ਅਤੇ ਉਨ੍ਹਾਂ ਨੇ ਅਧਿਕਾਰੀਆਂ ਨੂੰ ਹਫ਼ਤੇ ਦੇ ਅੰਦਰ-ਅੰਦਰ ਇਸ ਸੰਸਥਾ ਕਾਇਆ-ਕਲਪ ਵਾਸਤੇ ਮਾਸਟਰ ਪਲਾਨ ਤਿਆਰ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਸੰਸਥਾ ਵੱਲੋਂ ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਵਿਸ਼ਵ ਪੱਧਰੀ ਕੋਰਸ ਕਰਵਾਏ ਜਾਣ ਤਾਂ ਜੋ ਉਨ੍ਹਾਂ ਲਈ ਸਵੈ-ਰੋਜ਼ਗਾਰ ਦੇ ਰਾਹ ਖੁੱਲ੍ਹ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਸੂਬੇ ਵਿੱਚ ਉਦਯੋਗਿਕ ਘਰਾਣਿਆਂ ਲਈ ਲੋੜ ਅਨੁਸਾਰ ਹੁਨਰਮੰਦ ਕਾਮਿਆਂ ਦਾ ਪੂਲ ਤਿਆਰ ਕਰਨ ਵਿੱਚ ਮਦਦ ਮਿਲੇਗੀ।
ਇਸ ਮੌਕੇ ਹਲਕਾ ਵਿਧਾਇਕ ਬੁਢਲਾਡਾ ਪ੍ਰਿੰਸੀਪਲ ਸ਼੍ਰੀ ਬੁੱਧ ਰਾਮ, ਹਲਕਾ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ, ਹਲਕਾ ਵਿਧਾਇਕ ਸਰਦੂਲਗੜ੍ਹ ਸ਼੍ਰੀ ਗੁਰਪ੍ਰੀਤ ਸਿੰਘ ਬਣਾਂਵਾਲੀ, ਡੀ.ਆਈ.ਜੀ. ਸ਼੍ਰੀ ਹਰਜੀਤ ਸਿੰਘ, ਐਸ.ਐਸ.ਪੀ. ਮਾਨਸਾ ਸ਼੍ਰੀ ਭਾਗੀਰਥ ਸਿੰਘ ਮੀਨਾ, ਡਾਇਰੈਕਟਰ ਸਿਹਤ ਵਿਭਾਗ ਡਾ. ਅਨਿਲ ਗੋਇਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਆਕਾਸ਼ ਬਾਂਸਲ, ਐਸ.ਡੀ.ਐਮ. ਬੁਢਲਾਡਾ ਸ਼੍ਰੀ ਗਗਨਦੀਪ ਸਿੰਘ, ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸ਼੍ਰੀ ਚਰਨਜੀਤ ਸਿੰਘ ਅੱਕਾਂਵਾਲੀ, ਚੇਅਰਮੈਨ ਮਾਰਕਿਟ ਕਮੇਟੀ ਮਾਨਸਾ ਸ਼੍ਰੀ ਗੁਰਪ੍ਰੀਤ ਸਿੰਘ ਭੁੱਚਰ, ਚੇਅਰਮੈਨ ਮਾਰਕਿਟ ਕਮੇਟੀ ਬੁਢਲਾਡਾ ਸ਼੍ਰੀ ਸਤੀਸ਼ ਸਿੰਗਲਾ, ਚੇਅਰਮੈਨ ਕੋ-ਆਪ੍ਰੇਟਿਵ ਬੈਂਕ ਸ਼੍ਰੀ ਸੋਹਣਾ ਸਿੰਘ ਕਲੀਪੁਰ, ਚੇਅਰਮੈਨ ਮਾਰਕਿਟ ਕਮੇਟੀ ਬਰੇਟਾ ਸ਼੍ਰੀ ਚਮਕੌਰ ਸਿੰਘ, ਸੀਨੀਅਰ ਯੂਥ ਆਗੂ ਸ਼੍ਰੀ ਚੁਸ਼ਪਿੰਦਰ ਸਿੰਘ ਚਹਿਲ, ਪ੍ਰਧਾਨ ਨਗਰ ਕੌਂਸਲ ਬੁਢਲਾਡਾ ਸ਼੍ਰੀ ਸੁਖਪਾਲ ਸਿੰਘ ਤੋਂ ਇਲਾਵਾ ਹੋਰ ਵੀ ਸਖ਼ਸ਼ੀਅਤਾਂ ਮੌਜੂਦ ਸਨ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

ਨਗਰ ਪੰਚਾਇਤ ਘੜੂਆਂ ਦੀ ਚੋਣ ਚ ਆਪ ਦੇ 10 ਉਮੀਦਵਾਰ ਅਤੇ ਇੱਕ ਆਜ਼ਾਦ ਜੇਤੂ

ਵਿਰਸਾ ਸਿੰਘ ਵਲਟੋਹਾ ਨੇ ਫੇਸਬੁੱਕ ਉਤੇ ਪੋਸਟ ਪਾ ਕੇ ਜੱਥੇਦਾਰ ਹਰਪ੍ਰੀਤ ਸਿੰਘ ਨੂੰ ਕਈ ਸਵਾਲ ਪੁੱਛੇ

PSSSB ਆਬਕਾਰੀ ਇੰਸਪੈਕਟਰ ਭਰਤੀ 2024, ਯੋਗਤਾ ਵੇਰਵਿਆਂ ਅਤੇ ਅਰਜ਼ੀ ਪ੍ਰਕਿਰਿਆ

ਅਹੁੱਦੇ ਤੋਂ ਫਾਰਗੀ ਮਗਰੋਂ ਕੀ ਬੋਲੇ ਜੱਥੇਦਾਰ ਹਰਪ੍ਰੀਤ ਸਿੰਘ ?

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਦੌਧਰ ਵਿਖੇ ਬਰਸੀ ਸਮਾਗਮ ਵਿੱਚ ਸ਼ਿਰਕਤ

ਅੰਮ੍ਰਿਤਸਰ ਦੇ ਇਸਲਾਮਾਬਾਦ ਥਾਣੇ 'ਚ ਫਿਰ ਹੋਇਆ ਧ-ਮਾਕਾ

ਕਿਸਾਨ ਲੀਡਰ ਰੁਲਦੂ ਸਿੰਘ ਨੇ ਕਿਸਾਨ ਮੋਰਚੇ ਵਿਚ ਕੱਢੇ ਨੁਕਸ

ਗੈਂਗਸਟਰ ਲਾਰੈਂਸ ਦੀ ਇੰਟਰਵਿਊ ਮਾਮਲੇ 'ਚ DSP ਨੂੰ ਕੀਤਾ ਜਾਵੇਗਾ ਬਰਖਾਸਤ

ਮਰਨ ਵਰਤ ਦੇ 21ਵੇਂ ਦਿਨ ਕੀ ਬੋਲੇ ਡੱਲੇਵਾਲ ?

बरनाला विधान सभा हलका भदौड़ के गांव छन्ना गुलाब सिंह के सरपंच सुखजीत सिंह का कत्ल

 
 
 
 
Subscribe