ਜੰਮੂ-ਕਸ਼ਮੀਰ, ਲੱਦਾਖ, ਰਾਜਸਥਾਨ ਵਿਚ 17-23 ਦਸੰਬਰ, ਹਰਿਆਣਾ-ਚੰਡੀਗੜ੍ਹ ਵਿਚ 17-22 ਦਸੰਬਰ, ਮੱਧ ਪ੍ਰਦੇਸ਼ ਅਤੇ ਤੇਲੰਗਾਨਾ ਵਿਚ 18 ਦਸੰਬਰ ਅਤੇ ਹਿਮਾਚਲ ਪ੍ਰਦੇਸ਼ ਵਿਚ 22-23 ਦਸੰਬਰ ਨੂੰ ਸੀਤ ਲਹਿਰ ਰਹੇਗੀ। 18 ਦਸੰਬਰ ਤੱਕ ਦੇਰ ਰਾਤ ਅਤੇ ਸਵੇਰ ਦੇ ਸਮੇਂ ਦੌਰਾਨ ਪੰਜਾਬ, ਹਰਿਆਣਾ, ਚੰਡੀਗੜ੍ਹ, ਉੱਤਰ ਪ੍ਰਦੇਸ਼ ਦੇ ਵੱਖ-ਵੱਖ ਖੇਤਰਾਂ ਵਿੱਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਅਸਾਮ ਅਤੇ ਮੇਘਾਲਿਆ ਵਿੱਚ ਵੀ ਕੜਾਕੇ ਦੀ ਠੰਢ ਹੋਵੇਗੀ।
ਦਿੱਲੀ ਐਨਸੀਆਰ ਵਿੱਚ ਪਿਛਲੇ 24 ਘੰਟਿਆਂ ਵਿੱਚ ਘੱਟੋ-ਘੱਟ ਤਾਪਮਾਨ ਵਿੱਚ 1 ਡਿਗਰੀ ਦਾ ਵਾਧਾ ਹੋਇਆ ਹੈ। ਰਾਜਧਾਨੀ ਵਿੱਚ ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ ਕ੍ਰਮਵਾਰ 20 ਤੋਂ 24 ਡਿਗਰੀ ਸੈਲਸੀਅਸ ਅਤੇ 05 ਤੋਂ 08 ਡਿਗਰੀ ਸੈਲਸੀਅਸ ਵਿਚਕਾਰ ਹੈ। ਘੱਟੋ-ਘੱਟ ਤਾਪਮਾਨ ਆਮ ਨਾਲੋਂ 01 ਤੋਂ 03 ਡਿਗਰੀ ਸੈਲਸੀਅਸ ਹੇਠਾਂ ਰਿਹਾ। ਸਫਦਰਜੰਗ ਹਵਾਈ ਅੱਡੇ 'ਤੇ ਧੁੰਦ ਦਰਜ ਕੀਤੀ ਗਈ। ਦਿਨ ਵੇਲੇ ਅਸਮਾਨ ਸਾਫ਼ ਰਹੇਗਾ ਅਤੇ ਹਵਾ ਦੀ ਰਫ਼ਤਾਰ ਵੀ ਵਧ ਸਕਦੀ ਹੈ।