ਜਲੰਧਰ : ਜਲੰਧਰ 'ਚ ਕੋਵਿਡ-19 (ਕੋਰੋਨਾ) ਵਾਇਰਸ ਤੋਂ ਪੀੜਤ 6 ਹੋਰ ਮਰੀਜ਼ਾਂ ਦੇ ਮਿਲਣ ਨਾਲ ਗਿਣਤੀ ਵੱਧ ਕੇ 228 ਹੋ ਗਈ ਹੈ। ਇਨ੍ਹਾਂ 'ਚ ਦਾਦਾ ਕਾਲੋਨੀ ਦੇ ਰਹਿਣ ਵਾਲੇ 5 ਵਿਅਕਤੀਆਂ 'ਚ 8 ਸਾਲ ਅਤੇ 10 ਸਾਲ ਦੇ ਬੱਚੇ ਸਮੇਤ ਇਕ 55 ਸਾਲ, ਇਕ 32 ਸਾਲ ਦਾ ਵਿਅਕਤੀ ਅਤੇ ਇਕ 25 ਸਾਲ ਦੀ ਮਹਿਲਾ ਪਾਜ਼ੀਟਿਵ ਆਈ ਹੈ। ਇਸ ਤੋਂ ਇਲਾਵਾ ਇਕ 56 ਸਾਲ ਦਾ ਵਿਅਕਤੀ ਵੇਰਕਾ ਪਲਾਂਟ ਨੇੜੇ ਗੁਰੂ ਅਮਰਦਾਸ ਨਗਰ ਦਾ ਰਹਿਣ ਵਾਲਾ ਸ਼ਾਮਲ ਹੈ।
ਕਪੂਰਥਲਾ : ਪੰਜਾਬ 'ਚ ਕੋਰੋਨਾ ਵਾਇਰਸ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਤਾਜ਼ਾ ਮਾਮਲੇ 'ਚ ਕਪੂਰਥਲਾ ਤੋਂ ਇਕ ਕੋਰੋਨਾ ਦਾ ਪਾਜ਼ੇਟਿਵ ਕੇਸ ਸਾਹਮਣੇ ਆਇਆ ਹੈ। ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਕਪੂਰਥਲਾ ਦੇ ਬੈਗੋਵਾਲ ਦੇ ਪਿੰਡ ਜੈਦ 'ਚੋਂ 35 ਸਾਲ ਦੇ ਵਿਅਕਤੀ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। ਇਸ ਦੀ ਪੁਸ਼ਟੀ ਸਿਵਲ ਸਰਜਨ ਡਾ. ਜਸਮੀਤ ਕੌਰ ਬਾਵਾ ਨੇ ਕੀਤੀ ਹੈ।
ਤਰਨਤਾਰਨ : ਪੰਜਾਬ 'ਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਹਨ। ਤਾਜ਼ਾ ਮਾਮਲਾ ਤਰਨਤਾਰਨ ਦੇ ਪਿੰਡ ਕੱਚਾ ਪੱਕਾ 'ਚ ਸਾਹਮਣੇ ਹੈ, ਜਿਥੇ ਇਕ ਨੌਜਵਾਨ ਕੋਰੋਨਾ ਰਿਪੋਰਟ ਅੱਜ ਪਾਜ਼ੀਟਿਵ ਆਈ ਹੈ। ਮਰੀਜ਼ ਦੀ ਪੁਸ਼ਟੀ ਹੋਣ ਉਪਰੰਤ ਤੁਰੰਤ ਉਸ ਨੂੰ ਆਈਸੋਲੇਸ਼ਨ ਵਾਰਡ 'ਚ ਦਾਖਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਕਤ ਨੌਜਵਾਨ ਨਵੀ 'ਚ ਤਾਇਨਾਤ ਹੈ।