Friday, November 22, 2024
 

ਪੰਜਾਬ

ਮਜ਼ਦੂਰਾਂ ਵਿਚਕਾਰ ਟਕਰਾਅ

May 25, 2020 06:33 PM

ਮੰਡੀ ਗੋਬਿੰਦਗੜ੍ਹ : ਇੱਥੇ ਸੋਮਵਾਰ ਸਵੇਰੇ ਪੁਲਿਸ ਤੇ ਆਪੋ-ਆਪਣੇ ਸੂਬਿਆਂ 'ਚ ਜਾਣ ਲਈ ਪੁੱਜੇ ਮਜ਼ਦੂਰਾਂ ਵਿਚਕਾਰ ਟਕਰਾਅ ਹੋ ਗਿਆ। ਟ੍ਰੇਨ ਰੱਦ ਹੋਣ ਦੀ ਸੂਚਨਾ 'ਤੇ ਭੜਕੇ ਮਜ਼ਦੂਰਾਂ ਨੇ ਨੈਸ਼ਨਲ ਹਾਈਵੇਅ (national highway) ਦੇ ਨਾਲ ਲਿੰਕ ਰੋਡ 'ਤੇ ਜਾਮ ਲਗਾ ਦਿੱਤਾ ਤੇ ਪੁਲਿਸ 'ਤੇ ਪਥਰਾਅ ਕੀਤਾ। ਇਸ ਦੌਰਾਨ ਪੁਲਿਸ ਦੀਆਂ ਕਈ ਗੱਡੀਆਂ ਦੇ ਸ਼ੀਸ਼ੇ ਟੁੱਟ ਗਏ। ਪੁਲਿਸ ਮਜ਼ਦੂਰਾਂ ਨੂੰ ਖਿੰਡਾਉਣ ਲਈ ਲਾਠੀਚਾਰਜ ਕਰ ਰਹੀ ਹੈ। ਇਸ ਵਿਚ ਕਈ ਮਜ਼ਦੂਰਾਂ ਦੇ ਜ਼ਖ਼ਮੀ ਹੋਣ ਦੀ ਸੂਚਨਾ ਹੈ। ਦੱਸਿਆ ਜਾ ਰਿਹਾ ਹੈ ਕਿ ਮਜ਼ਦੂਰ ਬਿਹਾਰ ਜਾਣ ਵਾਲੀ ਟ੍ਰੇਨ ਲਈ ਇੱਥੇ ਬੈਠੇ ਸਨ। ਉਹ ਬੱਸ ਦਾ ਇੰਤਜ਼ਾਰ ਕਰ ਰਹੇ ਸਨ। ਇਸੇ ਦੌਰਾਨ ਕਿਸੇ ਨੇ ਕਿਹਾ ਕਿ ਟ੍ਰੇਨ ਰੱਦ ਹੋ ਗਈ ਹੈ।

ਬਸ ਇਸ ਤੋਂ ਬਾਅਦ ਮਜ਼ਦੂਰ ਭੜਕ ਗਏ। ਪੁਲਿਸ ਨਾਲ ਤਿੱਖੀ ਝੜਪ ਹੋਈ। ਮਾਮਲਾ ਹਿੰਸਕ ਹੋ ਗਿਆ। ਮਜ਼ਦੂਰਾਂ ਨੇ ਪੁਲਿਸ ਨੂੰ ਪੱਥਰ ਮਾਰਨੇ ਸ਼ੁਰੂ ਕਰ ਦਿੱਤੇ। ਪੁਲਿਸ ਨੇ ਵੀ ਲਾਠੀਚਾਰਜ ਕੀਤਾ। ਮੌਕੇ 'ਤੇ ਤਹਿਸੀਲਦਾਰ ਤੇ ਪੁਲਿਸ ਬਲ ਪਹੁੰਚ ਗਿਆ ਹੈ। ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ। ਟ੍ਰੇਨ ਦੇ ਐਲਾਨ ਤੋਂ ਬਾਅਦ ਮਜ਼ਦੂਰ ਦੋ ਦਿਨਾਂ ਤੋਂ ਇੱਥੇ ਜਮ੍ਹਾਂ ਸਨ। ਅੱਜ ਸਵੇਰੇ ਉਹ ਰੇਲਵੇ ਸਟੇਸ਼ਨ ਜਾਣ ਲਈ ਬੱਸਾਂ ਦਾ ਇੰਤਜ਼ਾਰ  (migrants waiting for buses) ਕਰ ਰਹੇ ਸਨ। ਦੋ ਘੰਟੇ ਦੇ ਇੰਤਜ਼ਾਰ ਤੋਂ ਬਾਅਦ ਵੀ ਜਦੋਂ ਬੱਸ ਨਾ ਆਈ ਤਾਂ ਉਨ੍ਹਾਂ ਦਾ ਗੁੱਸਾ ਫੁੱਟ ਪਿਆ। ਇਸੇ ਦੌਰਾਨ ਕਿਸੇ ਦੀ ਭੀੜ 'ਚੋਂ ਆਵਾਜ਼ ਆਈ ਕਿ ਟ੍ਰੇਨ ਰੱਦ ਹੋ ਗਈ ਹੈ। ਇਸ 'ਤੇ ਮਜ਼ਦੂਰ ਹੋਰ ਭੜਕ ਗਏ। ਪੁਲਿਸ ਉਨ੍ਹਾਂ ਨੂੰ ਸਮਝਾਉਣ ਪੁੱਜੀ ਪਰ ਰੇਲਵੇ ਸਟੇਸ਼ਨ ਨਾ ਪਹੁੰਚਣ ਤੋਂ ਨਿਰਾਸ਼ ਮਜ਼ਦੂਰਾਂ ਦਾ ਗੁੱਸਾ ਸ਼ਾਂਤ ਨਹੀਂ ਹੋਇਆ। ਇਸ ਦੌਰਾਨ ਕੁਝ ਲੋਕਾਂ ਨੇ ਪੁਲਿਸ 'ਤੇ ਪਥਰਾਅ ਸ਼ੁਰੂ ਕਰ ਦਿੱਤਾ। ਕਈ ਵਾਹਨਾਂ ਦੇ ਸ਼ੀਸ਼ੇ ਟੁੱਟ ਗਏ। ਮਜ਼ਦੂਰਾਂ ਦਾ ਪ੍ਰਦਰਸ਼ਨ ਦੇਖ ਪੁਲਿਸ ਨੂੰ ਲਾਠੀਚਾਰਜ ਕਰਨਾ ਪਿਆ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਗਈ ਜਾਨ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਰਾਜੋਆਣਾ ਆਏ ਜੇਲ੍ਹ ਤੋਂ ਬਾਹਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਪਹੁੰਚੇ

ਗੁਰਦਾਸਪੁਰ 'ਚ ਕਾਂਗਰਸ ਤੇ 'ਆਪ' ਵਰਕਰਾਂ ਵਿਚਾਲੇ ਝੜਪ

ਪੰਜਾਬ ਦੀਆਂ ਚਾਰ ਸੀਟਾਂ 'ਤੇ ਵੋਟਿੰਗ ਜਾਰੀ

ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨ 6 ਦਸੰਬਰ ਨੂੰ ਫਿਰ ਕਰਨਗੇ ਦਿੱਲੀ ਕੂਚ

ਪੰਜਾਬ ਵਿੱਚ ਧੁੰਦ ਦਾ ਅਲਰਟ: ਪ੍ਰਦੂਸ਼ਣ ਕਾਰਨ ਚੰਡੀਗੜ੍ਹ ਅਜੇ ਵੀ ਰੈੱਡ ਜ਼ੋਨ 'ਚ

बरनाला उपचुनाव में कांग्रेस के प्रत्याशी कुलदीप सिंह काला ढिल्लों के चुनाव प्रचार में पहुंचे पंजाब कांग्रेस के अध्यक्ष अमरिंदर सिंह राजा वडिंग 

बरनाला में डेमोक्रेटिक टीचर फ्रंट द्वारा अपनी मांगों को लेकर संगरूर से सांसद गुरमीत सिंह मीत हेयर की कोठी का किया गया घेराव

 
 
 
 
Subscribe