90 ਸਾਲ ਦੀ ਉਮਰ 'ਚ ਲਏ ਆਖਰੀ ਸਾਹ
ਬਾਲੀਵੁੱਡ ਦੇ ਮਸ਼ਹੂਰ ਨਿਰਦੇਸ਼ਕ ਸ਼ਿਆਮ ਬੇਨੇਗਲ ਦਾ ਦੇਹਾਂਤ ਹੋ ਗਿਆ ਹੈ। ਉਹ 90 ਸਾਲਾਂ ਦੇ ਸਨ ਅਤੇ ਲੰਬੇ ਸਮੇਂ ਤੋਂ ਬਿਮਾਰ ਸਨ। ਜਾਣਕਾਰੀ ਮੁਤਾਬਕ ਉਨ੍ਹਾਂ ਨੂੰ 1976 'ਚ ਪਦਮ ਸ਼੍ਰੀ ਅਤੇ 1991 'ਚ ਪਦਮ ਭੂਸ਼ਣ ਨਾਲ ਸਨਮਾਨਿਤ ਕੀਤਾ ਗਿਆ ਸੀ। ਉਨ੍ਹਾਂ ਦੀ ਧੀ ਪੀਆ ਬੇਨੇਗਲ ਨੇ ਮੀਡੀਆ 'ਚ ਉਨ੍ਹਾਂ ਦੀ ਮੌਤ ਦੀ ਖਬਰ ਦੀ ਪੁਸ਼ਟੀ ਕੀਤੀ ਹੈ।
ਪਰਿਵਾਰਕ ਮੈਂਬਰਾਂ ਮੁਤਾਬਕ ਬੇਨੇਗਲ ਨੇ ਸੋਮਵਾਰ ਸ਼ਾਮ 6.30 ਵਜੇ ਮੁੰਬਈ ਦੇ ਵੋਕਹਾਰਟ ਹਸਪਤਾਲ 'ਚ ਆਖਰੀ ਸਾਹ ਲਿਆ। ਜਾਣਕਾਰੀ ਮੁਤਾਬਕ ਸ਼ਿਆਮ ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਅਤੇ ਨਿਰਦੇਸ਼ਕ ਗੁਰੂ ਦੱਤ ਦਾ ਭਤੀਜਾ ਸੀ। ਸ਼ਿਆਮ ਬੈਨੇਗਲ ਦਾ ਜਨਮ 14 ਦਸੰਬਰ 1934 ਨੂੰ ਸਿਕੰਦਰਾਬਾਦ ਵਿੱਚ ਹੋਇਆ ਸੀ, ਉਨ੍ਹਾਂ ਨੇ ਆਪਣਾ ਜਨਮ ਦਿਨ 9 ਦਿਨ ਪਹਿਲਾਂ ਮਨਾਇਆ ਸੀ।
ਬੇਨੇਗਲ ਦੀ ਮੌਤ ਦੀ ਖਬਰ ਨੇ ਉਨ੍ਹਾਂ ਦੇ ਪ੍ਰਸ਼ੰਸਕਾਂ ਦਾ ਦਿਲ ਤੋੜ ਦਿੱਤਾ ਹੈ, ਕਈ ਸਿਨੇ ਕਲਾਕਾਰਾਂ ਨੇ ਉਨ੍ਹਾਂ ਦੀ ਮੌਤ 'ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਦਾ ਜਾਣਾ ਹਿੰਦੀ ਸਿਨੇਮਾ ਲਈ ਬਹੁਤ ਵੱਡਾ ਘਾਟਾ ਹੈ।