ਜਲੰਧਰ : ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ (sukhpal singh khaira, Punjab ekta party) ਨੂੰ ਅੱਜ ਜਲੰਧਰ ਪੁਲਸ ਵਲੋਂ ਹਿਰਾਸਤ 'ਚ ਲੈ ਲਿਆ ਗਿਆ ਹੈ। ਦਰਅਸਲ ਬੀਤੇ ਦਿਨੀਂ ਗੋਲੀਆਂ ਨਾਲ ਭੁੰਨੇ ਗਏ ਕਬੱਡੀ ਖਿਡਾਰੀ ਅਰਵਿੰਦਰ ਜੀਤ ਸਿੰਘ ਭਲਵਾਨ(kabaddi player arvinderjeet singh bhalwan) ਦੇ ਪਰਿਵਾਰ ਦੇ ਹੱਕ 'ਚ ਸੁਖਪਾਲ ਖਹਿਰਾ ਵਲੋਂ ਅੱਜ ਕੈਂਡਲ ਮਾਰਚ ਕੱਢਿਆ ਜਾ ਰਿਹਾ ਸੀ,
ਜਿਸ ਦੌਰਾਨ ਇਸ ਕੈਂਡਲ ਮਾਰਚ 'ਚ ਸੋਸ਼ਲ ਡਿਸਟੈਂਸਿੰਗ (social distacing) ਦੀ ਉਲੰਘਣਾ ਨੂੰ ਦੇਖਦੇ ਹੋਏ ਡਵੀਜ਼ਨ ਨੰਬਰ 4 ਦੀ ਪੁਲਸ ਵਲੋਂ ਖਹਿਰਾ ਨੂੰ ਹਿਰਾਸਤ 'ਚ ਲਿਆ ਗਿਆ।
ਇਹ ਖਬਰ ਵੀ ਦੇਖੋ : ਮਜ਼ਦੂਰਾਂ ਵਿਚਕਾਰ ਟਕਰਾਅ
ਜ਼ਿਕਰਯੋਗ ਹੈ ਕਿ ਕੋਰੋਨਾ ਵਾਇਰਸ ਦੇ ਵਧਦੇ ਖਤਰੇ ਨੂੰ ਰੋਕਣ ਲਈ ਪੰਜਾਬ ਸਰਕਾਰ ਵਲੋਂ ਲਾਕਡਾਊਨ ਲਗਾਇਆ ਗਿਆ ਹੈ। ਇਸ ਦੌਰਾਨ ਜੇਕਰ ਕੋਈ ਵੀ ਵਿਅਕਤੀ ਲਾਕਡਾਊਨ (lockdown violation) ਦੀ ਉਲੰਘਣਾ ਕਰਦਾ ਹੈ, ਉਸ ਖਿਲਾਫ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਗਏ ਹਨ।