Friday, January 10, 2025
 
BREAKING NEWS
ਅਸ਼ਵਨੀ ਚਾਵਲਾ ਬਣੇ ਪੰਜਾਬ ਵਿਧਾਨ ਸਭਾ ਦੀ ਪ੍ਰੈੱਸ ਗੈਲਰੀ ਕਮੇਟੀ ਦੇ ਮੁਖੀPunjab Power Minister Harbhajan Singh ETO Unveils 2025 Calendars of PSPCL and PSTCLਅਕਾਲੀ ਦਲ ਨੇ ਸੁਖਬੀਰ ਬਾਦਲ ਦਾ ਅਸਤੀਫ਼ਾ ਕੀਤਾ ਮਨਜ਼ੂਰਕੀ ਤੁਸੀਂ ਕਾਲੀ ਗਾਜਰ ਦਾ ਹਲਵਾ ਖਾਧਾ ਹੈ? ਲਾਲ ਗਾਜਰ ਨਾਲੋਂ 10 ਗੁਣਾ ਜ਼ਿਆਦਾ ਫਾਇਦੇਮੰਦਯੂਕਰੇਨ ਵਿਰੁਧ ਇਕੱਠੇ ਹੋਏ ਕਿੰਮ ਜੋਗ ਅਤੇ ਪੁਤਿਨ: ਅਮਰੀਕਾ-ਜਾਪਾਨ ਕਿਉਂ ਚਿੰਤਤ ਹੈ?ਪੰਜਾਬ ਰਾਜ ਸੂਚਨਾ ਕਮਿਸ਼ਨ ਵੱਲੋਂ ਮਨਜਿੰਦਰ ਸਿੰਘ ਉੱਤੇ ਇੱਕ ਸਾਲ ਲਈ ਕਮਿਸ਼ਨ ਵਿੱਚ ਅਰਜ਼ੀ ਦਾਖਲ ਕਰਨ ਤੇ ਲਗਾਈ ਰੋਕPUNJAB GOVERNOR RELEASES PICTORIAL CALENDAR "HERITAGE MONUMENTS OF PUNJAB - LANDMARKS OF HISTORIC LEGACY" - DEDICATED TO STATE OF PUNJABਸਕੂਲਾਂ 'ਚ ਬੰਬ ਦੀ ਧਮਕੀ ਦੇ ਕੇ ਪੂਰੀ ਦਿੱਲੀ ਨੂੰ ਡਰਾਉਣ ਵਾਲਾ ਵਿਅਕਤੀ ਫੜਿਆ ਗਿਆਸ਼ੰਭੂ ਬਾਰਡਰ 'ਤੇ ਖੁਦਕੁਸ਼ੀ ਕਰਨ ਵਾਲੇ ਕਿਸਾਨ ਕੋਲੋਂ ਸੁਸਾਈਡ ਨੋਟ ਮਿਲਿਆAir India confirms flight operations from Halwara: MP Arora

ਹੁਕਮਨਾਮਾ

ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (9 ਜਨਵਰੀ 2025)

January 09, 2025 05:45 AM

 ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (9 ਜਨਵਰੀ 2025)

ਜੈਤਸਰੀ ਮਹਲਾ ੫ ॥ ਆਏ ਅਨਿਕ ਜਨਮ ਭ੍ਰਮਿ ਸਰਣੀ ॥ ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ ॥ ਗਿਆਨੁ ਧਿਆਨੁ ਕਿਛੁ ਕਰਮੁ ਨ ਜਾਨਾ ਨਾਹਿਨ ਨਿਰਮਲ ਕਰਣੀ ॥ ਸਾਧਸੰਗਤਿ ਕੈ ਅੰਚਲਿ ਲਾਵਹੁ ਬਿਖਮ ਨਦੀ ਜਾਇ ਤਰਣੀ ॥੧॥ ਸੁਖ ਸੰਪਤਿ ਮਾਇਆ ਰਸ ਮੀਠੇ ਇਹ ਨਹੀ ਮਨ ਮਹਿ ਧਰਣੀ ॥ ਹਰਿ ਦਰਸਨ ਤ੍ਰਿਪਤਿ ਨਾਨਕ ਦਾਸ ਪਾਵਤ ਹਰਿ ਨਾਮ ਰੰਗ ਆਭਰਣੀ ॥੨॥੮॥੧੨॥ {ਪੰਨਾ 702}

ਪਦਅਰਥ: ਭ੍ਰਮਿ = ਭਟਕ ਕੇ, ਭੌਂ ਕੇ। ਉਧਰੁ = ਬਚਾ ਲੈ। ਦੇਹ = ਸਰੀਰ, ਗਿਆਨ = ਇੰਦ੍ਰੇ। ਅੰਧ = ਅੰਨ੍ਹਾ, ਘੁੱਪ ਹਨੇਰਾ। ਕੂਪ = ਖੂਹ। ਤੇ = ਤੋਂ।੧।ਰਹਾਉ।

ਗਿਆਨੁ = ਆਤਮਕ ਜੀਵਨ ਦੀ ਸੂਝ। ਧਿਆਨੁ = ਜੁੜੀ ਸੁਰਤਿ। ਕਰਮੁ = ਧਰਮ ਦਾ ਕੰਮ। ਨ ਜਾਨਾ = ਨ ਜਾਨਾਂ, ਮੈਂ ਨਹੀਂ ਜਾਣਦਾ। ਕਰਣੀ = ਕਰਤੱਬ, ਆਚਰਣ। ਕੈ ਅੰਚਲਿ = ਦੇ ਪੱਲੇ ਨਾਲ। ਬਿਖਮ = ਔਖੀ। ਜਾਇ ਤਰਣੀ = ਤਰੀ ਜਾ ਸਕੇ।੧।

ਸੰਪਤਿ = ਧਨ। ਮਹਿ = ਵਿਚ। ਤ੍ਰਿਪਤਿ = ਰੱਜ, ਸੰਤੋਖ। ਆਭਰਣੀ = ਗਹਣੇ।੨।

ਅਰਥ: ਹੇ ਪ੍ਰਭੂ! ਅਸੀ ਜੀਵ ਕਈ ਜਨਮਾਂ ਵਿਚ ਭੌਂ ਕੇ ਹੁਣ ਤੇਰੀ ਸਰਨ ਆਏ ਹਾਂ। ਸਾਡੇ ਸਰੀਰ ਨੂੰ (ਮਾਇਆ ਦੇ ਮੋਹ ਦੇ) ਘੁੱਪ ਹਨੇਰੇ ਖੂਹ ਤੋਂ ਬਚਾ ਲੈ,  ਆਪਣੇ ਚਰਨਾਂ ਵਿਚ ਜੋੜੀ ਰੱਖ।੧।ਰਹਾਉ।

ਹੇ ਪ੍ਰਭੂ! ਮੈਨੂੰ ਆਤਮਕ ਜੀਵਨ ਦੀ ਸੂਝ ਨਹੀਂ, ਮੇਰੀ ਸੁਰਤਿ ਤੇਰੇ ਚਰਨਾਂ ਵਿਚ ਜੁੜੀ ਨਹੀਂ ਰਹਿੰਦੀ, ਮੈਨੂੰ ਕੋਈ ਚੰਗਾ ਕੰਮ ਕਰਨਾ ਨਹੀਂ ਆਉਂਦਾ, ਮੇਰਾ ਕਰਤੱਬ ਭੀ ਸੁੱਚਾ ਨਹੀਂ ਹੈ। ਹੇ ਪ੍ਰਭੂ! ਮੈਨੂੰ ਸਾਧ ਸੰਗਤਿ ਦੇ ਲੜ ਲਾ ਦੇ, ਤਾ ਕਿ ਇਹ ਔਖੀ (ਸੰਸਾਰ-) ਨਦੀ ਤਰੀ ਜਾ ਸਕੇ।੧।

ਹੇ ਨਾਨਕ! ਦੁਨੀਆ ਦੇ ਸੁਖ, ਧਨ, ਮਾਇਆ ਦੇ ਮਿੱਠੇ ਸੁਆਦ-ਪਰਮਾਤਮਾ ਦੇ ਦਾਸ ਇਹਨਾਂ ਪਦਾਰਥਾਂ ਨੂੰ (ਆਪਣੇ) ਮਨ ਵਿਚ ਨਹੀਂ ਵਸਾਂਦੇ। ਪਰਮਾਤਮਾ ਦੇ ਦਰਸਨ ਨਾਲ ਉਹ ਸੰਤੋਖ ਹਾਸਲ ਕਰਦੇ ਹਨ, ਪਰਮਾਤਮਾ ਦੇ ਨਾਮ ਦਾ ਪਿਆਰ ਹੀ ਉਹਨਾਂ (ਦੇ ਜੀਵਨਦਾ ਗਹਣਾ ਹੈ।੨।੮।੧੨।ਜੈਤਸਰੀ ਮਹਲਾ ੫ ॥ ਆਏ ਅਨਿਕ ਜਨਮ ਭ੍ਰਮਿ ਸਰਣੀ ॥ ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ ॥ ਗਿਆਨੁ ਧਿਆਨੁ ਕਿਛੁ ਕਰਮੁ ਨ ਜਾਨਾ ਨਾਹਿਨ ਨਿਰਮਲ ਕਰਣੀ ॥ ਸਾਧਸੰਗਤਿ ਕੈ ਅੰਚਲਿ ਲਾਵਹੁ ਬਿਖਮ ਨਦੀ ਜਾਇ ਤਰਣੀ ॥੧॥ ਸੁਖ ਸੰਪਤਿ ਮਾਇਆ ਰਸ ਮੀਠੇ ਇਹ ਨਹੀ ਮਨ ਮਹਿ ਧਰਣੀ ॥ ਹਰਿ ਦਰਸਨ ਤ੍ਰਿਪਤਿ ਨਾਨਕ ਦਾਸ ਪਾਵਤ ਹਰਿ ਨਾਮ ਰੰਗ ਆਭਰਣੀ ॥੨॥੮॥੧੨॥
जैतसरी महला ५ ॥ आए अनिक जनम भ्रमि सरणी ॥ उधरु देह अंध कूप ते लावहु अपुनी चरणी ॥१॥ रहाउ ॥ गिआनु धिआनु किछु करमु न जाना नाहिन निरमल करणी ॥ साधसंगति कै अंचलि लावहु बिखम नदी जाइ तरणी ॥१॥ सुख स्मपति माइआ रस मीठे इह नही मन महि धरणी ॥ हरि दरसन त्रिपति नानक दास पावत हरि नाम रंग आभरणी ॥२॥८॥१२॥
Jaitsree, Fifth Mehl: After wandering through so many incarnations, I have come to Your Sanctuary. Save me – lift my body up out of the deep, dark pit of the world, and attach me to Your feet. ||1||Pause|| I do not know anything about spiritual wisdom, meditation or karma, and my way of life is not clean and pure. Please attach me to the hem of the robe of the Saadh Sangat, the Company of the Holy; help me to cross over the terrible river. ||1|| Comforts, riches and the sweet pleasures of Maya – do not implant these within your mind. Slave Nanak is satisfied and satiated by the Blessed Vision of the Lord’s Darshan; his only ornamentation is the love of the Lord’s Name. ||2||8||12||
ਹੇ ਪ੍ਰਭੂ! ਅਸੀਂ ਜੀਵ ਕਈ ਜਨਮਾਂ ਵਿਚ ਭੌਂ ਕੇ ਹੁਣ ਤੇਰੀ ਸਰਨ ਆਏ ਹਾਂ। ਸਾਡੇ ਸਰੀਰ ਨੂੰ (ਮਾਇਆ ਦੇ ਮੋਹ ਦੇ) ਘੁੱਪ ਹਨੇਰੇ ਖੂਹ ਤੋਂ ਬਚਾ ਲੈ, ਆਪਣੇ ਚਰਨਾਂ ਵਿਚ ਜੋੜੀ ਰੱਖ।੧।ਰਹਾਉ। ਹੇ ਪ੍ਰਭੂ! ਮੈਨੂੰ ਆਤਮਕ ਜੀਵਨ ਦੀ ਸੂਝ ਨਹੀਂ, ਮੇਰੀ ਸੁਰਤਿ ਤੇਰੇ ਚਰਨਾਂ ਵਿਚ ਜੁੜੀ ਨਹੀਂ ਰਹਿੰਦੀ, ਮੈਨੂੰ ਕੋਈ ਚੰਗਾ ਕੰਮ ਕਰਨਾ ਨਹੀਂ ਆਉਂਦਾ, ਮੇਰਾ ਕਰਤੱਬ ਭੀ ਸੁੱਚਾ ਨਹੀਂ ਹੈ। ਹੇ ਪ੍ਰਭੂ! ਮੈਨੂੰ ਸਾਧ ਸੰਗਤਿ ਦੇ ਲੜ ਲਾ ਦੇ, ਤਾ ਕਿ ਇਹ ਔਖੀ (ਸੰਸਾਰ-) ਨਦੀ ਤਰੀ ਜਾ ਸਕੇ।੧। ਦੁਨੀਆ ਦੇ ਸੁਖ, ਧਨ, ਮਾਇਆ ਦੇ ਮਿੱਠੇ ਸੁਆਦ- ਪਰਮਾਤਮਾ ਦੇ ਦਾਸ ਇਹਨਾਂ ਪਦਾਰਥਾਂ ਨੂੰ (ਆਪਣੇ) ਮਨ ਵਿਚ ਨਹੀਂ ਵਸਾਂਦੇ। ਹੇ ਨਾਨਕ! ਪਰਮਾਤਮਾ ਦੇ ਦਰਸਨ ਨਾਲ ਹੀ ਉਹ ਸੰਤੋਖ ਹਾਸਲ ਕਰਦੇ ਹਨ, ਪਰਮਾਤਮਾ ਦੇ ਨਾਮ ਦਾ ਪਿਆਰ ਹੀ ਉਹਨਾਂ (ਦੇ ਜੀਵਨ) ਦਾ ਗਹਣਾ ਹੈ ॥੨॥੮॥੧੨॥
हे प्रभु! हम जीव कई जन्मो से गुज़र कर अब तेरी सरन में आये हैं। हमारे सरीर को (माया के मोह के) घोर अँधेरे कुँए से बचा ले, आपने चरणों में जोड़े रख।१।रहाउ। हे प्रभु! मुझे आत्मिक जीवन की कोई समझ नहीं है, मेरी सुरत तेरे चरणों में जुडी नहीं रहती, मुझे कोई अच्छा काम करना नहीं आता, मेरा आचरण भी पवित्र नहीं है। हे प्रभु! हे प्रभु मुझे साध सांगत के चरणों मे लगा दे, ताकि यह मुश्किल (संसार) नदी पार की जा सके।१। दुनिया के सुख, धन, माया के मीठे स्वाद-परमात्मा के दास इन पदार्थों को (अपने) मन में नहीं बसाते। हे नानक! परमात्मा के दर्शन से ही वह संतोख साहिल करते हैं, परमात्मा के नाम का प्यार ही उनके जीवन का गहना है॥२॥८॥१२॥

 

Have something to say? Post your comment

 
 
 
 
 
Subscribe