ਚੰਡੀਗੜ੍ਹ : ਦੇਸ਼ ਭਰ ਵਿੱਚ ਹਰ ਰੋਜ਼ ਮੌਸਮ ਬਦਲ ਰਿਹਾ ਹੈ। ਕਦੇ ਸੰਘਣੀ ਧੁੰਦ ਛਾਈ ਰਹਿੰਦੀ ਹੈ ਤੇ ਕਦੇ ਸੀਤ ਲਹਿਰ ਵਗਣ ਲੱਗ ਜਾਂਦੀ ਹੈ। ਉੱਤਰੀ ਭਾਰਤ ਦਾ ਮੌਸਮ ਕਈ ਦਿਨਾਂ ਤੋਂ ਚਲਾਕੀ ਖੇਡ ਰਿਹਾ ਹੈ। ਜਨਵਰੀ ਦੇ ਮਹੀਨੇ ਜਿੱਥੇ ਦਿੱਲੀ-ਐਨਸੀਆਰ ਵਿੱਚ ਸੰਘਣੀ ਧੁੰਦ ਛਾਈ ਰਹਿੰਦੀ ਹੈ, ਉੱਥੇ ਹੀ ਇਸ ਵਾਰ ਧੁੰਦ ਗਾਇਬ ਹੈ, ਸੀਤ ਲਹਿਰ ਨੇ ਠੰਢ ਨੂੰ ਵਧਾ ਦਿੱਤਾ ਹੈ। ਦੂਜੇ ਪਾਸੇ, ਬੁੱਧਵਾਰ ਰਾਤ ਨੂੰ ਗੁਲਮਰਗ ਵਿੱਚ ਤਾਪਮਾਨ ਮਨਫ਼ੀ 9.8 ਡਿਗਰੀ ਅਤੇ ਸ੍ਰੀਨਗਰ ਵਿੱਚ ਮਨਫ਼ੀ 1 ਡਿਗਰੀ ਦਰਜ ਕੀਤਾ ਗਿਆ। ਹਿਮਾਚਲ ਪ੍ਰਦੇਸ਼ ਦੇ ਲਾਹੌਲ ਸਪਿਤੀ ਜ਼ਿਲ੍ਹੇ ਦੇ ਤਾਬੋ ਵਿੱਚ ਰਾਤ ਨੂੰ ਤਾਪਮਾਨ -13.6 ਡਿਗਰੀ ਦਰਜ ਕੀਤਾ ਗਿਆ। ਰਾਜਸਥਾਨ ਦੇ ਫਤਿਹਪੁਰ (ਸੀਕਰ) ਵਿੱਚ ਘੱਟੋ-ਘੱਟ ਤਾਪਮਾਨ 1.1 ਡਿਗਰੀ ਰਿਹਾ।
ਪੰਜਾਬ-ਹਰਿਆਣਾ ਦੇ ਕਈ ਜ਼ਿਲ੍ਹੇ ਸੰਘਣੀ ਧੁੰਦ ਦੀ ਲਪੇਟ ਵਿੱਚ ਹਨ। ਬੁੱਧਵਾਰ ਨੂੰ ਦਿੱਲੀ 'ਚ ਧੁੱਪ ਕਾਰਨ ਵੱਧ ਤੋਂ ਵੱਧ ਤਾਪਮਾਨ 21.5 ਡਿਗਰੀ ਦਰਜ ਕੀਤਾ ਗਿਆ। ਅੱਜ 9 ਜਨਵਰੀ ਨੂੰ ਮੌਸਮ ਵਿਭਾਗ ਨੇ ਹਿਮਾਚਲ ਪ੍ਰਦੇਸ਼ ਦੇ 5 ਜ਼ਿਲ੍ਹਿਆਂ ਊਨਾ, ਬਿਲਾਸਪੁਰ, ਹਮੀਰਪੁਰ, ਕਾਂਗੜਾ, ਮੰਡੀ ਵਿੱਚ ਸੀਤ ਲਹਿਰ, ਜ਼ਮੀਨੀ ਠੰਡ ਅਤੇ ਸੰਘਣੀ ਧੁੰਦ ਦਾ ਪੀਲਾ ਅਲਰਟ ਦਿੱਤਾ ਹੈ। 10 ਜਨਵਰੀ ਤੋਂ ਸਰਗਰਮ ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ ਪੰਜਾਬ, ਹਰਿਆਣਾ, ਰਾਜਸਥਾਨ, ਹਿਮਾਚਲ ਪ੍ਰਦੇਸ਼, ਜੰਮੂ ਕਸ਼ਮੀਰ, ਲੱਦਾਖ, ਦਿੱਲੀ, ਉੱਤਰਾਖੰਡ ਵਿੱਚ ਮੀਂਹ ਅਤੇ ਬਰਫ਼ਬਾਰੀ ਦੀ ਸੰਭਾਵਨਾ ਹੈ।
ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 23 ਡਿਗਰੀ ਦਰਜ ਕੀਤਾ ਗਿਆ ਹੈ। ਚੰਡੀਗੜ੍ਹ ਵਿੱਚ 18.8 ਡਿਗਰੀ ਤਾਪਮਾਨ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਅੰਮ੍ਰਿਤਸਰ, ਕਪੂਰਥਲਾ ਅਤੇ ਤਰਨਤਾਰਨ ਲਈ ਸਵੇਰੇ 9 ਵਜੇ ਤੱਕ ਸੰਘਣੀ ਧੁੰਦ ਦਾ ਅਲਰਟ ਜਾਰੀ ਕੀਤਾ ਹੈ।
ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਅੱਜ (ਵੀਰਵਾਰ) ਵੀ ਸੀਤ ਲਹਿਰ ਅਤੇ ਸੰਘਣੀ ਧੁੰਦ ਦਾ ਸਾਹਮਣਾ ਕਰਨਾ ਪਵੇਗਾ। ਅੱਜ ਰਾਤ ਤੋਂ ਪੱਛਮੀ ਗੜਬੜੀ ਵੀ ਸਰਗਰਮ ਹੋਵੇਗੀ। ਇਸ ਤੋਂ ਬਾਅਦ 12 ਜਨਵਰੀ ਤੱਕ ਸੂਬੇ 'ਚ ਕਈ ਥਾਵਾਂ 'ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਹਾਲਾਂਕਿ, ਪਿਛਲੇ 24 ਘੰਟਿਆਂ ਵਿੱਚ ਰਾਜ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 2.3 ਡਿਗਰੀ ਦਾ ਵਾਧਾ ਹੋਇਆ ਹੈ, ਜੋ ਆਮ ਦੇ ਨੇੜੇ ਆ ਰਿਹਾ ਹੈ।
ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 23 ਡਿਗਰੀ ਦਰਜ ਕੀਤਾ ਗਿਆ ਹੈ। ਚੰਡੀਗੜ੍ਹ ਵਿੱਚ 18.8 ਡਿਗਰੀ ਤਾਪਮਾਨ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਅੰਮ੍ਰਿਤਸਰ, ਕਪੂਰਥਲਾ ਅਤੇ ਤਰਨਤਾਰਨ ਲਈ ਸਵੇਰੇ 9 ਵਜੇ ਤੱਕ ਸੰਘਣੀ ਧੁੰਦ ਦਾ ਅਲਰਟ ਜਾਰੀ ਕੀਤਾ ਹੈ।
ਵਿਭਾਗ ਅਨੁਸਾਰ ਇਸ ਸਮੇਂ ਆਵਾਜਾਈ ਹੌਲੀ-ਹੌਲੀ ਚੱਲਦੀ ਹੈ। ਅਜਿਹੇ 'ਚ ਲੋਕਾਂ ਨੂੰ ਗੱਡੀ ਚਲਾਉਂਦੇ ਸਮੇਂ ਸਾਵਧਾਨ ਰਹਿਣ ਦੀ ਲੋੜ ਹੈ। ਨਾਲ ਹੀ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਇਸ ਤੋਂ ਇਲਾਵਾ ਲੋਕਾਂ ਨੂੰ ਸਵੇਰ ਦੀ ਸੈਰ ਤੋਂ ਵੀ ਪਰਹੇਜ਼ ਕਰਨਾ ਚਾਹੀਦਾ ਹੈ। ਮੌਸਮ ਵਿਭਾਗ ਅਨੁਸਾਰ ਅੱਜ ਅੱਠ ਜ਼ਿਲ੍ਹਿਆਂ ਅੰਮ੍ਰਿਤਸਰ, ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਸੰਘਣੀ ਧੁੰਦ ਅਤੇ ਸੀਤ ਲਹਿਰ ਦਾ ਔਰੇਂਜ ਅਲਰਟ ਹੈ।
ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ, ਸੰਗਰੂਰ, ਰੂਪਨਗਰ, ਮੋਹਾਲੀ ਅਤੇ ਮਲੇਰਕੋਟਲਾ ਵਿੱਚ ਸੰਘਣੀ ਧੁੰਦ ਦਾ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ।
ਲੋਕਾਂ ਲਈ ਖੁਸ਼ਖਬਰੀ ਇਹ ਹੈ ਕਿ 10 ਤਰੀਕ ਨੂੰ ਧੁੰਦ ਤੋਂ ਰਾਹਤ ਮਿਲ ਸਕਦੀ ਹੈ। ਮੌਸਮ ਵਿਭਾਗ ਨੇ ਸ਼ੁੱਕਰਵਾਰ ਨੂੰ ਕੋਈ ਅਲਰਟ ਜਾਰੀ ਨਹੀਂ ਕੀਤਾ ਹੈ।
ਪੰਜਾਬ ਤੇ ਚੰਡੀਗੜ੍ਹ 'ਚ ਅਜਿਹਾ ਹੀ ਰਹੇਗਾ ਮੌਸਮ।
ਮੌਸਮ ਵਿਭਾਗ ਅਨੁਸਾਰ ਸੰਗਰੂਰ, ਅੰਮ੍ਰਿਤਸਰ ਅਤੇ ਐਸ.ਬੀ.ਐਸ.ਨਗਰ ਵਿੱਚ ਵੀ ਰਾਤਾਂ ਠੰਢੀਆਂ ਹਨ। 8 ਜਨਵਰੀ ਨੂੰ ਇਨ੍ਹਾਂ ਸਾਰੀਆਂ ਥਾਵਾਂ 'ਤੇ ਰਾਤ ਦਾ ਤਾਪਮਾਨ 3 ਤੋਂ 3.5 ਡਿਗਰੀ ਦੇ ਵਿਚਕਾਰ ਸੀ। ਜੋ ਕਿ ਪੂਰੇ ਸੂਬੇ ਵਿੱਚ ਸਭ ਤੋਂ ਘੱਟ ਸੀ। ਹਾਲਾਂਕਿ ਇਸ ਦੇ ਮੁਕਾਬਲੇ ਹਿਮਾਚਲ ਦੇ ਨਾਲ ਲੱਗਦੇ ਚੰਡੀਗੜ੍ਹ ਦਾ ਘੱਟੋ-ਘੱਟ ਤਾਪਮਾਨ 9.2 ਡਿਗਰੀ ਦਰਜ ਕੀਤਾ ਗਿਆ ਹੈ। ਮੁਹਾਲੀ ਵਿੱਚ ਤਾਪਮਾਨ 8.3 ਡਿਗਰੀ ਦਰਜ ਕੀਤਾ ਗਿਆ ਹੈ।