Saturday, January 11, 2025
 
BREAKING NEWS
दिल्ली के कई इलाकों में बारिश हुईਜਲੰਧਰ 'ਚ 'ਆਪ' ਦੀ ਵੱਡੀ ਜਿੱਤ, ਵਨੀਤ ਧੀਰ ਹੋਣਗੇ ਨਵੇਂ ਮੇਅਰMP ਗੁਰਜੀਤ ਸਿੰਘ ਔਜਲਾ ਦੀ ਮਾਤਾ ਦਾ ਦੇਹਾਂਤਖੁਰਾਕ ਵਿੱਚ ਤਿਲ ਦੇ ਬੀਜਾਂ ਨੂੰ ਕਿਵੇਂ ਸ਼ਾਮਲ ਕਰੀਏअवैध इमीग्रेशन को लेकर हरियाणा सरकार बनाएगी कानून, आगामी बजट सत्र में होगा पेश - मुख्यमंत्रीਦਿੱਲੀ ਸਰਕਾਰ ਨੇ ਕੀਤੀ 2000 ਕਰੋੜ ਦੀ ਧੋਖਾਧੜੀ, ਸ਼ਰਾਬ ਨੀਤੀ 'ਤੇ CAG ਦੀ ਲੀਕ ਰਿਪੋਰਟ 'ਚ ਵੱਡਾ ਦਾਅਵਾRevenue Officers to Go on Indefinite Strike from Tuesday, January 14; Registrations to Halt if Demands Aren’t Met in Three Daysਮੈਂ ਡੋਨਾਲਡ ਟਰੰਪ ਨੂੰ ਹਰਾਇਆ ਹੁੰਦਾ ਪਰ..., ਜੋ ਬਿਡੇਨ ਦਾ ਵਿਦਾਇਗੀ ਭਾਸ਼ਣ ਤੋਂ ਪਹਿਲਾਂ ਵੱਡਾ ਦਾਅਵਾਖਿਡਾਰਨ ਨਾਲ 2 ਸਾਲ ਤੱਕ ਬਲਾਤਕਾਰ, ਕੋਚ ਸਮੇਤ 60 ਤੋਂ ਵੱਧ ਲੋਕਾਂ 'ਤੇ ਦੋਸ਼; 6 ਨੂੰ ਗ੍ਰਿਫਤਾਰ ਕੀਤਾ ਹੈਪੰਜਾਬ ਦੇ 8 ਜ਼ਿਲਿਆਂ 'ਚ ਮੀਂਹ ਦਾ ਅਲਰਟ

ਸਿਆਸੀ

ਜਲੰਧਰ 'ਚ 'ਆਪ' ਦੀ ਵੱਡੀ ਜਿੱਤ, ਵਨੀਤ ਧੀਰ ਹੋਣਗੇ ਨਵੇਂ ਮੇਅਰ

January 11, 2025 08:11 PM

ਜਲੰਧਰ 'ਚ 'ਆਪ' ਦੀ ਵੱਡੀ ਜਿੱਤ, ਮੇਅਰ ਬਣੇ ਵਨੀਤ ਧੀਰ ਦੀ ਅਗਵਾਈ 'ਚ ਜਲੰਧਰ ਦਾ ਵਿਕਾਸ ਹੋਵੇਗਾ ਨਵੀਆਂ ਬੁਲੰਦੀਆਂ 'ਤੇ

ਬਲਬੀਰ ਸਿੰਘ ਬਿੱਟੂ ਢਿੱਲੋਂ ਸੀਨੀਅਰ ਡਿਪਟੀ ਮੇਅਰ ਅਤੇ ਮਲਕੀਤ ਸਿੰਘ ਹੋਣਗੇ ਡਿਪਟੀ ਮੇਅਰ

ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀਆਂ ਸ਼ੁੱਭ ਕਾਮਨਾਵਾਂ, ਕਿਹਾ- 'ਆਪ' ਸਰਕਾਰ ਜਲੰਧਰ ਦੇ ਵਿਕਾਸ ਲਈ ਵਚਨਬੱਧ

ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਵੀ ਦਿੱਤੀ ਵਧਾਈ, ਕਿਹਾ- ਜਲੰਧਰ ਦੇ ਵਿਕਾਸ ਦਾ ਨਵਾਂ ਅਧਿਆਏ ਲਿਖਣਗੇ ਵਨੀਤ ਧੀਰ

ਚੰਡੀਗੜ੍ਹ/ਜਲੰਧਰ, 11 ਜਨਵਰੀ 

ਜਲੰਧਰ ਦੇ ਵਾਰਡ ਨੰਬਰ 62 ਤੋਂ ਆਮ ਆਦਮੀ ਪਾਰਟੀ ਦੇ ਕੌਂਸਲਰ ਵਨੀਤ ਧੀਰ ਨਗਰ ਨਿਗਮ ਦੇ ਨਵੇਂ ਮੇਅਰ ਹੋਣਗੇ। ਬਲਬੀਰ ਸਿੰਘ ਬਿੱਟੂ ਢਿੱਲੋਂ ਨੂੰ ਸੀਨੀਅਰ ਡਿਪਟੀ ਮੇਅਰ ਅਤੇ ਮਲਕੀਤ ਸਿੰਘ ਨੂੰ ਡਿਪਟੀ ਮੇਅਰ ਬਣਾਇਆ ਗਿਆ ਹੈ। 

ਮੁੱਖ ਮੰਤਰੀ ਭਗਵੰਤ ਮਾਨ ਨੇ ਤਿੰਨ ਨਵੇਂ ਚੁਣੇ ਗਏ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਜਲੰਧਰ ਦੇ ਵਿਕਾਸ ਲਈ ਵਚਨਬੱਧ ਹੈ। ਸ਼ਹਿਰ ਦਾ ਵਿਕਾਸ ਅਤੇ ਆਧੁਨਿਕੀਕਰਨ ਸਾਡੀ ਤਰਜੀਹ ਹੈ।

ਤਿੰਨਾਂ ਨਾਵਾਂ ਦਾ ਐਲਾਨ ਹੁੰਦੇ ਹੀ ‘ਆਪ’ ਆਗੂਆਂ ਤੇ ਵਰਕਰਾਂ ਨੇ ਰੈੱਡ ਕਰਾਸ ਭਵਨ ਦੇ ਬਾਹਰ ਢੋਲ ਵਜਾ ਕੇ ਨਵੇਂ ਅਹੁਦੇਦਾਰਾਂ ਦਾ ਸਵਾਗਤ ਕੀਤਾ ਅਤੇ ਪਾਰਟੀ ਦੀ ਜਿੱਤ ਦਾ ਜਸ਼ਨ ਮਨਾਇਆ। 

‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਵੀ ਤਿੰਨਾਂ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਮੇਅਰ ਬਣਨ ਨਾਲ ਜਲੰਧਰ ਦੇ ਵਿਕਾਸ ਵਿੱਚ ਤੇਜ਼ੀ ਆਵੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਹਮੇਸ਼ਾ ਕੰਮ ਕਰਨ ਨੂੰ ਪਹਿਲ ਦਿੱਤੀ ਹੈ। ਹੁਣ ਜਲੰਧਰ ਵਿਕਾਸ ਦਾ ਨਵਾਂ ਅਧਿਆਏ ਲਿਖੇਗਾ। 

ਅਮਨ ਅਰੋੜਾ ਨੇ ਕਿਹਾ ਕਿ ਜਲੰਧਰ ਦੇ ਲੋਕਾਂ ਨੇ ਨਿਗਮ ਚੋਣਾਂ 'ਚ ਆਮ ਆਦਮੀ ਪਾਰਟੀ ਨੂੰ ਵੱਡਾ ਫਤਵਾ ਦਿੱਤਾ ਹੈ, ਜਿਸ ਕਾਰਨ ਅੱਜ ਪੂਰੇ ਬਹੁਮਤ ਨਾਲ  ਜਲੰਧਰ 'ਚ ਆਪ ਦਾ ਮੇਅਰ, ਡਿਪਟੀ ਮੇਅਰ ਅਤੇ ਸੀਨੀਅਰ ਡਿਪਟੀ ਮੇਅਰ ਬਣ ਸਕਿਆ। ਉਨ੍ਹਾਂ ਜਲੰਧਰ ਵਾਸੀਆਂ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਸਥਾਨਕ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ |

 

Have something to say? Post your comment

 

ਹੋਰ ਸਿਆਸੀ ਖ਼ਬਰਾਂ

 
 
 
 
Subscribe