ਖਨੌਰੀ-ਸ਼ੰਭੂ ਬਾਰਡਰ 'ਤੇ ਕਿਸਾਨ ਲੰਬੇ ਸਮੇਂ ਤੋਂ ਧਰਨੇ 'ਤੇ ਬੈਠੇ ਹਨ। ਇਸ ਦੇ ਨਾਲ ਹੀ ਸ਼ੰਭੂ ਬਾਰਡਰ ਤੋਂ ਦਿੱਲੀ ਤੱਕ ਕਿਸਾਨਾਂ ਦੇ ਮਾਰਚ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਅੱਜ ਸੋਮਵਾਰ ਨੂੰ ਕਿਸਾਨ ਮਜ਼ਦੂਰ ਮੋਰਚਾ (ਕੇ. ਐੱਮ. ਐੱਮ.) ਦੇ ਕਨਵੀਨਰ ਸਰਵਨ ਪੰਧੇਰ ਨੇ ਸ਼ੰਭੂ ਸਰਹੱਦ 'ਤੇ ਪ੍ਰੈੱਸ ਕਾਨਫਰੰਸ ਕੀਤੀ, ਜਿਸ 'ਚ ਦਿੱਲੀ ਮਾਰਚ ਨੂੰ ਲੈ ਕੇ ਵੱਡਾ ਫੈਸਲਾ ਲਿਆ ਗਿਆ। ਇਸ ਦੌਰਾਨ ਆਗੂ ਪੰਧੇਰ ਨੇ ਕਿਹਾ ਕਿ ਦਿੱਲੀ ਵੱਲ ਮਾਰਚ ਕਰਨ ਦੀ ਯੋਜਨਾ ਮੁਲਤਵੀ ਕਰ ਦਿੱਤੀ ਗਈ ਹੈ।
ਕਿਸਾਨਾਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਨੂੰ 14 ਫਰਵਰੀ ਤੋਂ ਪਹਿਲਾਂ ਮੀਟਿੰਗ ਕਰਨੀ ਚਾਹੀਦੀ ਹੈ ਅਤੇ ਇਹ ਮੀਟਿੰਗ ਹੁਣ ਚੰਡੀਗੜ੍ਹ ਦੀ ਬਜਾਏ ਦਿੱਲੀ ਵਿੱਚ ਹੋਣੀ ਚਾਹੀਦੀ ਹੈ। ਧਿਆਨ ਯੋਗ ਹੈ ਕਿ ਇਸ ਤੋਂ ਪਹਿਲਾਂ ਅੱਜ ਸਵੇਰੇ ਸਰਵਣ ਸਿੰਘ ਪੰਧੇਰ ਨੇ ਦਿੱਲੀ ਜਾਣ ਦੀ ਗੱਲ ਕਹੀ ਸੀ, ਉਸੇ ਸਮੇਂ ਕੇਂਦਰ ਨੇ ਕਿਸਾਨਾਂ ਨੂੰ 14 ਫਰਵਰੀ ਨੂੰ ਚੰਡੀਗੜ੍ਹ ਵਿੱਚ ਮੀਟਿੰਗ ਕਰਨ ਦਾ ਸੱਦਾ ਦਿੱਤਾ ਸੀ।