ਮੋਹਾਲੀ : ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਤਾਪਮਾਨ ਵਿੱਚ ਭਾਰੀ ਵਾਧਾ ਵੇਖਣ ਨੂੰ ਮਿਲ ਰਿਹਾ ਹੈ। ਇਸ ਦੌਰਾਨ ਅੱਜ ਸ਼ਹਿਰ ਦਾ ਤਾਪਮਾਨ 44 ਡਿਗਰੀ 'ਤੇ ਪਹੁੰਚ ਗਿਆ ਹੈ ਅਤੇ ਇਸ ਦੌਰਾਨ ਮੌਸਮ ਵਿਭਾਗ ਵਲੋਂ ਲੋਕਾਂ ਨੂੰ ਗਰਮੀ ਦੇ ਕਹਿਰ ਤੋਂ ਬਚਣ ਲਈ ਘਰਾਂ ਅੰਦਰ ਹੀ ਰਹਿਣ ਦੀ ਸਲਾਹ ਦਿੱਤੀ ਗਈ ਹੈ ਗਰਮੀ ਦੇ ਕਾਰਨ ਲੋਕਾਂ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਘਰੋਂ ਬਾਹਰ ਨਾ ਨਿਕਲਣ ਦੀ ਸਲਾਹ ਦਿੱਤੀ ਗਈ ਹੈ ਤਾਂ ਜੋ ਇਸ ਦੌਰਾਨ ਚਲਣ ਵਾਲੀ ਗਰਮ ਲੂ ਤੋਂ ਬਚਿਆ ਜਾ ਸਕੇ ।
ਮੌਸਮ ਵਿਭਾਗ ਵਲੋਂ ਲੋਕਾਂ ਨੂੰ ਘਰ ਦੇ ਅੰਦਰ ਰਹਿਣ ਦੀ ਸਲਾਹ
ਇਸ ਵੱਧਦੀ ਗਰਮੀ ਕਾਰਨ ਹੁਣ ਲੋਕ ਵੀ ਘਰੋਂ ਬਾਹਰ ਨਿਕਲਣ ਤੋਂ ਪਰਹੇਜ ਕਰ ਰਹੇ ਹਨ ਜਿਸ ਕਾਰਨ ਪਹਿਲਾਂ ਤੋਂ ਹੀ ਕੋਰੋਨਾ ਮਹਾਂਮਾਰੀ ਦੀ ਮਾਰ ਝੱਲ ਰਹੇ ਦੁਕਾਨਦਾਰਾਂ ਤੇ ਦੋਹਰੀ ਮਾਰ ਪੈ ਰਹੀ ਹੈ ਜਿਸ ਕਾਰਨ ਉਨਾਂ ਦੀ ਪ੍ਰੇਸ਼ਾਨੀ ਵਿੱਚ ਹੋਰ ਵੀ ਵਾਧਾ ਹੋ ਰਿਹਾ ਹੈ ਕਿਉਂਕਿ ਤਪਦੀ ਗਰਮੀ ਕਾਰਨ ਲੋਕ ਮਾਰਕੀਟਾਂ ਵਿੱਚ ਜਾਣ ਤੋਂ ਗੁਰੇਜ ਕਰ ਰਹੇ ਹਨ ਇਸਤੋਂ ਇਲਾਵਾ ਜਿਆਦਾਤਰ ਲੋਕ ਇਸ ਗਰਮੀ ਦੇ ਮੌਸਮ ਵਿੱਚ ਸ਼ਾਮ ਨੂੰ ਹੀ ਮਾਰਕੀਟਾਂ ਵਿੱਚ ਜਾਣ ਲਈ ਘਰੋਂ ਨਿਕਲਦੇ ਹਨ ਅਤੇ ਸ਼ਾਮ 6 ਵਜੇ ਤਕ ਦੁਕਾਨਾਂ ਬੰਦ ਹੋਣ ਕਾਰਨ ਦੁਕਾਨਦਾਰਾਂ ਤੇ ਆਰਥਿਕ ਸੰਕਟ ਹੋਰ ਵੱਧਦਾ ਜਾ ਰਿਹਾ ਹੈ। ਲਾਕਡਾਊਨ ਦੇ ਕਾਰਨ ਪਿੱਛਲੇ ਦੋ ਮਹੀਨਿਆਂ ਦੌਰਾਨ ਦੁਕਾਨਾਂ ਬੰਦ ਹੋਣ ਕਾਰਨ ਇਨਾਂ ਦੁਕਾਨਦਾਰਾਂ ਨੂੰ ਪਹਿਲਾਂ ਹੀ ਕਾਫੀ ਨੁਕਸਾਨ ਝੱਲਣਾ ਪਿਆ ਹੈ ਅਤੇ ਹੁਣ ਵੱਧਦੀ ਗਰਮੀ ਨੇ ਇਨ੍ਹਾਂ ਦੀ ਪ੍ਰੇਸ਼ਾਨੀ ਹੋਰ ਵਧਾ ਦਿੱਤੀ ਹੈ ਮੌਸਮ ਵਿਭਾਗ ਅਨੁਸਾਰ ਆਉਣ ਵਾਲੇ 2 ਦਿਨਾਂ ਦੌਰਾਨ ਗਰਮੀ ਹੋਰ ਵੱਧ ਸਕਦੀ ਹੈ ਅਤੇ ਇਸ ਤਪਦੀ ਗਰਮੀ ਤੋਂ ਰਾਹਤ ਮਿਲਣ ਦੇ ਕੋਈ ਸੰਕੇਤ ਨਹੀਂ ਹਨ ਇਸ ਦੌਰਾਨ ਲੋਕਾਂ ਨੂੰ ਵੱਧ ਤੋਂ ਵੱਧ ਤਰਲ ਪਦਾਰਥ ਲੈਣ ਦੀ ਸਲਾਹ ਦਿੱਤੀ ਗਈ ਹੈ ਤਾਂ ਜੋ ਸਰੀਰ ਵਿਚ ਪਾਣੀ ਦੀ ਕਮੀ ਨਾ ਹੋਵੇ ਇਸਤੋਂ ਇਲਾਵਾ ਜਰੂਰੀ ਕੰਮਾਂ ਲਈ ਸਵੇਰੇ ਅਤੇ ਸ਼ਾਮ ਨੂੰ ਹੀ ਘਰਾਂ ਤੋਂ ਬਾਹਰ ਨਿਕਲਣ ਦੀ ਸਲਾਹ ਦਿੱਤੀ ਗਈ ਹੈ