ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (29 ਜਨਵਰੀ 2025)
ਸਲੋਕ ਮਃ ੧ ॥ ਮੁਸਲਮਾਨਾ ਸਿਫਤਿ ਸਰੀਅਤਿ ਪੜਿ ਪੜਿ ਕਰਹਿ ਬੀਚਾਰੁ ॥ ਬੰਦੇ ਸੇ ਜਿ ਪਵਹਿ ਵਿਚਿ ਬੰਦੀ ਵੇਖਣ ਕਉ ਦੀਦਾਰੁ ॥ ਹਿੰਦੂ ਸਾਲਾਹੀ ਸਾਲਾਹਨਿ ਦਰਸਨਿ ਰੂਪਿ ਅਪਾਰੁ ॥ ਤੀਰਥਿ ਨਾਵਹਿ ਅਰਚਾ ਪੂਜਾ ਅਗਰ ਵਾਸੁ ਬਹਕਾਰੁ ॥ ਜੋਗੀ ਸੁੰਨਿ ਧਿਆਵਨ੍ਹ੍ਹਿ ਜੇਤੇ ਅਲਖ ਨਾਮੁ ਕਰਤਾਰੁ ॥ ਸੂਖਮ ਮੂਰਤਿ ਨਾਮੁ ਨਿਰੰਜਨ ਕਾਇਆ ਕਾ ਆਕਾਰੁ ॥ ਸਤੀਆ ਮਨਿ ਸੰਤੋਖੁ ਉਪਜੈ ਦੇਣੈ ਕੈ ਵੀਚਾਰਿ ॥ ਦੇ ਦੇ ਮੰਗਹਿ ਸਹਸਾ ਗੂਣਾ ਸੋਭ ਕਰੇ ਸੰਸਾਰੁ ॥ ਚੋਰਾ ਜਾਰਾ ਤੈ ਕੂੜਿਆਰਾ ਖਾਰਾਬਾ ਵੇਕਾਰ ॥ ਇਕਿ ਹੋਦਾ ਖਾਇ ਚਲਹਿ ਐਥਾਊ ਤਿਨਾ ਭਿ ਕਾਈ ਕਾਰ ॥ ਜਲਿ ਥਲਿ ਜੀਆ ਪੁਰੀਆ ਲੋਆ ਆਕਾਰਾ ਆਕਾਰ ॥ ਓਇ ਜਿ ਆਖਹਿ ਸੁ ਤੂੰਹੈ ਜਾਣਹਿ ਤਿਨਾ ਭਿ ਤੇਰੀ ਸਾਰ ॥ ਨਾਨਕ ਭਗਤਾ ਭੁਖ ਸਾਲਾਹਣੁ ਸਚੁ ਨਾਮੁ ਆਧਾਰੁ ॥ ਸਦਾ ਅਨੰਦਿ ਰਹਹਿ ਦਿਨੁ ਰਾਤੀ ਗੁਣਵੰਤਿਆ ਪਾ ਛਾਰੁ ॥੧॥ {ਪੰਨਾ 465-466}
ਪਦ ਅਰਥ: ਬੰਦੇ ਸੇ = (ਸ਼ਰਹ ਅਨੁਸਾਰ ਇਹ ਵੀਚਾਰ ਕਰਦੇ ਹਨ ਕਿ) ਬੰਦੇ ਉਹੀ ਹਨ। ਬੰਦੀ = (ਸ਼ਰਹ ਦੀ) ਬੰਦਸ਼। ਦਰਸਨ = ਸ਼ਾਸਤਰ। ਸਾਲਾਹਨਿ = ਸਲਾਹ ਕਰਦੇ ਹਨ। ਦਰਸਨਿ = ਸ਼ਾਸਤਰ ਦੁਆਰਾ। ਸਾਲਾਹੀ = ਸਾਲਾਹੁਣ-ਜੋਗ ਹਰੀ ਨੂੰ। ਰੂਪਿ = ਸੁੰਦਰ। ਤੀਰਥਿ = ਤੀਰਥ ਉੱਤੇ। ਅਰਚਾ = ਆਦਰ ਸਤਕਾਰ, ਪੂਜਾ। ਅਗਰਵਾਸੁ = ਚੰਦਨ ਦੀ ਵਾਸ਼ਨਾ। ਬਹਕਾਰੁ = ਮਹਿਕਾਰ, ਖ਼ੁਸ਼ਬੋ। ਸੁੰਨਿ = ਸੁੰਨ ਵਿਚ, ਅਫੁਰ ਅਵਸਥਾ ਵਿਚ। ਸੂਖਮ ਮੂਰਤਿ = ਰੱਬ ਦਾ ਉਹ ਸਰੂਪ ਜਿਹੜਾ ਇਹਨਾਂ ਅਸਥੂਲ ਇੰਦਰਿਆਂ ਨਾਲ ਨਹੀਂ ਵੇਖਿਆ ਜਾ ਸਕਦਾ। ਸਤੀ = ਦਾਨੀ ਮਨੁੱਖ। ਦੇਣੈ ਕੇ ਵੀਚਾਰਿ = (ਕਿਸੇ ਨੂੰ ਕੁਝ) ਦੇਣ ਦੇ ਖ਼ਿਆਲ ਵਿਚ। ਸੰਤੋਖੁ = ਖ਼ੁਸ਼ੀ, ਉਤਸ਼ਾਹ। ਸਹਸਾ ਗੂਣਾ = (ਆਪਣੇ ਦਿੱਤੇ ਹੋਏ ਨਾਲੋਂ) ਹਜ਼ਾਰ ਗੁਣਾ (ਵਧੀਕ) । ਜਾਰਾ = ਪਰ ਇਸਤ੍ਰੀ-ਗਾਮੀ। ਤੈ = ਅਤੇ। ਕੂੜਿਆਰ = ਝੂਠ ਬੋਲਣ ਵਾਲੇ। ਖਰਾਬ = ਭੈੜੇ। ਵੇਕਾਰ = ਮੰਦ ਕਰਮੀ। ਇਕਿ = ਕਈ ਮਨੁੱਖ। ਹੋਦਾ = ਕੋਲ ਹੁੰਦੀ ਵਸਤ। ਐਥਾਊ = ਏਥੋਂ, ਇਸ ਜਗਤ ਤੋਂ। ਖਾਇ ਚਲਹਿ = ਖਾ ਕੇ ਤੁਰ ਪੈਂਦੇ ਹਨ। ਤਿਨਾ ਭਿ = ਉਹਨਾਂ ਨੂੰ ਭੀ। ਕਾਈ ਕਾਰ = ਕੋਈ ਨ ਕੋਈ ਸੇਵਾ। ਜਲਿ = ਜਲ ਵਿਚ। ਜੀਆ = ਜੀਵ। ਲੋਅ = ਲੋਕ। ਆਕਾਰਾ ਆਕਾਰ = ਸਾਰੇ ਦ੍ਰਿਸ਼ਟਮਾਨ ਬ੍ਰਹਿਮੰਡਾਂ ਦੇ। ਓਇ = ਉਹ ਸਾਰੇ ਜੀਵ। ਜਿ = ਜੋ ਕੁਝ। ਤੂੰ ਹੈ– ਤੂੰ ਹੀ, (ਹੇ ਪ੍ਰਭੂ!) । ਸਾਰ = ਬਲ, ਤਾਕਤ, ਆਸਰਾ। ਭੁਖ ਸਾਲਾਹਣੁ = ਸਿਫ਼ਤਿ-ਸਾਲਾਹ ਰੂਪੀ ਭੁੱਖ। ਆਧਾਰੁ = ਆਸਰਾ। ਪਾ ਛਾਰੁ = ਪੈਰਾਂ ਦੀ ਖ਼ਾਕ।1।
ਅਰਥ: ਮੁਸਲਮਾਨਾਂ ਨੂੰ ਸ਼ਰਹ ਦੀ ਵਡਿਆਈ (ਸਭ ਤੋਂ ਵਧੀਕ ਚੰਗੀ ਲੱਗਦੀ ਹੈ) , ਉਹ ਸ਼ਰਹ ਨੂੰ ਪੜ੍ਹ ਪੜ੍ਹ ਕੇ (ਇਹ) ਵਿਚਾਰ ਕਰਦੇ ਹਨ (ਕਿ) ਰੱਬ ਦਾ ਦੀਦਾਰ ਦੇਖਣ ਲਈ ਜੋ ਮਨੁੱਖ (ਸ਼ਰਹ ਦੀ) ਬੰਦਸ਼ ਵਿਚ ਪੈਂਦੇ ਹਨ, ਉਹੀ ਰੱਬ ਦੇ ਬੰਦੇ ਹਨ।
{ਨੋਟ: ਗੁਰਬਾਣੀ ਨੂੰ ਗਹੁ ਨਾਲ ਪੜ੍ਹ ਕੇ ਵਿਚਾਰਨ ਵਾਲੇ ਸੱਜਣ ਜਾਣਦੇ ਹਨ ਕਿ ਜਦੋਂ ਕਦੇ ਸਤਿਗੁਰੂ ਜੀ ਕਿਸੇ ਇਕ ਜਾਂ ਕਈ ਮਤਾਂ ਤੇ ਕੋਈ ਵਿਚਾਰ ਕਰਦੇ ਹਨ, ਤਾਂ ਪਹਿਲਾਂ ਆਪ ਉਹਨਾਂ ਮਤਾਂ ਦੇ ਖ਼ਿਆਲ ਲਿਖਦੇ ਹਨ, ਅੰਤ ਵਿਚ ਆਪਣਾ ਮਤ ਪੇਸ਼ ਕਰਦੇ ਹਨ। ਇਸ ਸਲੋਕ ਦੀਆਂ ਜੇ ਦੋ ਦੋ ਤੁਕਾਂ ਨੂੰ ਗਹੁ ਨਾਲ ਵੇਖਿਆ ਜਾਵੇ, ਤਾਂ ਸਾਫ਼ ਪਰਗਟ ਹੁੰਦਾ ਹੈ ਕਿ ਇਸਲਾਮ, ਹਿੰਦੂ ਮਤ, ਜੋਗ ਮਤ, ਦਾਨੀ ਅਤੇ ਵਿਕਾਰੀ ਆਦਿਕਾਂ ਸੰਬੰਧੀ ਗੁਰੂ ਸਾਹਿਬ ਖ਼ਿਆਲ ਦੱਸ ਰਹੇ ਹਨ। ਸੁਤੇ ਹੀ ਯੋਗ ਇਹੀ ਦਿੱਸਦਾ ਹੈ ਕਿ ਇਹਨਾਂ ਸਭਨਾਂ ਦਾ ਜ਼ਿਕਰ ਕਰ ਕੇ ਗੁਰੂ ਸਾਹਿਬ ਆਪਣਾ ਸਾਂਝਾ ਖ਼ਿਆਲ ਅਖ਼ੀਰ ਤੇ ਦੱਸਦੇ। ਤਾਂ ਤੇ ਉਪਰਲੀਆਂ ਦੋ ਤੁਕਾਂ ਵਿਚੋਂ ਪਹਿਲੀ ਨੂੰ ਇਸਲਾਮ ਸੰਬੰਧੀ ਵਰਤ ਕੇ ਦੂਜੀ ਨੂੰ ਗੁਰਮਤ ਦਾ ਸਿੱਧਾਂਤ ਦੱਸਣਾ ਭੁੱਲ ਹੈ, ਕਿਉਂਕਿ ਇਹ ਨਿਯਮ ਅਗਲੀਆਂ ਤੁਕਾਂ ਵਿਚ ਕਿਤੇ ਨਹੀਂ ਵਰਤਿਆ ਗਿਆ। ਅਸਲ 'ਵਾਰ' ਨਿਰੀਆਂ ਪਉੜੀਆਂ ਤੋਂ ਬਣੀ ਹੋਈ ਹੈ। ਹਰੇਕ ਪਉੜੀ ਨਾਲ ਢੁਕਵੇਂ ਸਲੋਕ ਗੁਰੂ ਅਰਜਨ ਸਾਹਿਬ ਜੀ ਨੇ ਲਿਖੇ ਹੋਏ ਹਨ। ਜਦੋਂ ਇਸ ਪਉੜੀ ਦੇ ਭਾਵ ਨੂੰ ਗਹੁ ਨਾਲ ਵਿਚਾਰੀਏ, ਤਾਂ ਭੀ:
"ਉਤਮੁ ਏਹੁ ਬੀਚਾਰੁ ਹੈ ਜਿਨਿ ਸਚੇ ਸਿਉ ਚਿਤ ਲਾਇਆ ॥ ਜਗ ਜੀਵਨੁ ਦਾਤਾ ਪਾਇਆ ॥"
ਵਾਲਾ ਸਿੱਧਾਂਤ ਸਲੋਕ ਦੀਆਂ ਅੰਤਲੀਆਂ ਤੁਕਾਂ "ਨਾਨਕ ਭਗਤਾ ਭੁਖ ਸਾਲਾਹਣੁ ਸਚੁ ਨਾਮੁ ਆਧਾਰੁ ॥ ਸਦਾ ਅਨੰਦਿ ਰਹਹਿ ਦਿਨੁ ਰਾਤੀ ਗੁਣਵੰਤਿਆ ਪਾ ਛਾਰੁ" ਵਿਚੋਂ ਮਿਲਦਾ ਹੈ। }
ਹਿੰਦੂ ਸ਼ਾਸਤਰ ਦੁਆਰਾ ਹੀ ਸਾਲਾਹੁਣ-ਜੋਗ ਸੁੰਦਰ ਤੇ ਬੇਅੰਤ ਹਰੀ ਨੂੰ ਸਲਾਹੁੰਦੇ ਹਨ, ਹਰੇਕ ਤੀਰਥ ਤੇ ਨ੍ਹਾਉਂਦੇ ਹਨ, ਮੂਰਤੀਆਂ ਅਗੇ ਭੇਟਾ ਧਰਦੇ ਹਨ ਤੇ ਚੰਦਨ ਆਦਿਕ ਦੇ ਸੁਗੰਧੀ ਵਾਲੇ ਪਦਾਰਥ ਵਰਤਦੇ ਹਨ।
ਜੋਗੀ ਲੋਕ ਸਮਾਧੀ ਲਾ ਕੇ ਕਰਤਾਰ ਨੂੰ ਧਿਆਉਂਦੇ ਹਨ ਅਤੇ 'ਅਲਖ, ਅਲਖ' ਉਸ ਦਾ ਨਾਮ ਉਚਾਰਦੇ ਹਨ। (ਉਹਨਾਂ ਦੇ ਮਤ ਅਨੁਸਾਰ ਜਿਸ ਦਾ ਉਹ ਸਮਾਧੀ ਵਿਚ ਧਿਆਨ ਧਰਦੇ ਹਨ ਉਹ) ਸੂਖਮ ਸਰੂਪ ਵਾਲਾ ਹੈ, ਉਸ ਉਤੇ ਮਾਇਆ ਦਾ ਪਰਭਾਵ ਨਹੀਂ ਪੈ ਸਕਦਾ ਅਤੇ ਇਹ ਸਾਰਾ (ਜਗਤ ਰੂਪ) ਆਕਾਰ (ਉਸੇ ਦੀ ਹੀ) ਕਾਇਆਂ (ਸਰੀਰ) ਦਾ ਹੈ।
ਜੋ ਮਨੁੱਖ ਦਾਨੀ ਹਨ ਉਹਨਾਂ ਦੇ ਮਨ ਵਿਚ ਖ਼ੁਸ਼ੀ ਪੈਦਾ ਹੁੰਦੀ ਹੈ, ਜਦੋਂ (ਉਹ ਕਿਸੇ ਲੋੜਵੰਦੇ ਨੂੰ) ਕੁਝ ਦੇਣ ਦੀ ਵਿਚਾਰ ਕਰਦੇ ਹਨ; (ਪਰ ਲੋੜਵੰਦਿਆਂ ਨੂੰ) ਦੇ ਦੇ ਕੇ (ਉਹ ਅੰਦਰੇ ਅੰਦਰ ਕਰਤਾਰ ਪਾਸੋਂ ਉਸ ਤੋਂ) ਹਜ਼ਾਰਾਂ ਗੁਣਾ ਵਧੀਕ ਮੰਗਦੇ ਹਨ ਅਤੇ (ਬਾਹਰ) ਜਗਤ (ਉਨ੍ਹਾਂ ਦੇ ਦਾਨ ਦੀ) ਵਡਿਆਈ ਕਰਦਾ ਹੈ।
(ਦੂਜੇ ਪਾਸੇ, ਜਗਤ ਵਿਚ) ਬੇਅੰਤ ਚੋਰ, ਪਰ-ਇਸਤ੍ਰੀ ਗਾਮੀ, ਝੂਠੇ, ਭੈੜੇ ਤੇ ਵਿਕਾਰੀ ਭੀ ਹਨ, ਜੋ (ਵਿਕਾਰ ਕਰ ਕਰ ਕੇ) ਪਿਛਲੀ ਕੀਤੀ ਕਮਾਈ ਨੂੰ ਮੁਕਾ ਕੇ (ਇਥੋਂ ਖ਼ਾਲੀ ਹੱਥ) ਤੁਰ ਪੈਂਦੇ ਹਨ (ਪਰ ਇਹ ਕਰਤਾਰ ਦੇ ਰੰਗ ਹਨ) ਉਹਨਾਂ ਨੂੰ ਭੀ (ਉਸੇ ਨੇ ਹੀ) ਕੋਈ ਇਹੋ ਜਿਹੀ ਕਾਰ ਸੌਂਪੀ ਹੋਈ ਹੈ।
ਜਲ ਵਿਚ ਰਹਿਣ ਵਾਲੇ, ਧਰਤੀ ਉੱਤੇ ਵੱਸਣ ਵਾਲੇ, ਬੇਅੰਤ ਪੁਰੀਆਂ, ਲੋਕਾਂ ਅਤੇ ਬ੍ਰਹਿਮੰਡ ਦੇ ਜੀਵ = ਉਹ ਸਾਰੇ ਜੋ ਕੁਝ ਆਖਦੇ ਹਨ ਸਭ ਕੁਝ, (ਹੇ ਕਰਤਾਰ!) ਤੂੰ ਜਾਣਦਾ ਹੈਂ, ਉਹਨਾਂ ਨੂੰ ਤੇਰਾ ਹੀ ਆਸਰਾ ਹੈ।
सलोक मः १ ॥ मुसलमाना सिफति सरीअति पड़ि पड़ि करहि बीचारु ॥ बंदे से जि पवहि विचि बंदी वेखण कउ दीदारु ॥ हिंदू सालाही सालाहनि दरसनि रूपि अपारु ॥ तीरथि नावहि अरचा पूजा अगर वासु बहकारु ॥ जोगी सुंनि धिआवन्हि जेते अलख नामु करतारु ॥ सूखम मूरति नामु निरंजन काइआ का आकारु ॥ सतीआ मनि संतोखु उपजै देणै कै वीचारि ॥ दे दे मंगहि सहसा गूणा सोभ करे संसारु ॥ चोरा जारा तै कूड़िआरा खाराबा वेकार ॥ इकि होदा खाइ चलहि ऐथाऊ तिना भि काई कार ॥ जलि थलि जीआ पुरीआ लोआ आकारा आकार ॥ ओइ जि आखहि सु तूंहै जाणहि तिना भि तेरी सार ॥ नानक भगता भुख सालाहणु सचु नामु आधारु ॥ सदा अनंदि रहहि दिनु राती गुणवंतिआ पा छारु ॥१॥
Shalok, First Mehl: The Muslims praise the Islamic law; they read and reflect upon it. The Lord’s bound servants are those who bind themselves to see the Lord’s Vision. The Hindus praise the Praiseworthy Lord; the Blessed Vision of His Darshan, His form is incomparable. They bathe at sacred shrines of pilgrimage, making offerings of flowers, and burning incense before idols. The Yogis meditate on the absolute Lord there; they call the Creator the Unseen Lord. Page 466 But to the subtle image of the Immaculate Name, they apply the form of a body. In the minds of the virtuous, contentment is produced, thinking about their giving. They give and give, but ask a thousand-fold more, and hope that the world will honor them. The thieves, adulterers, perjurers, evil-doers and sinners – after using up what good karma they had, they depart; have they done any good deeds here at all? There are beings and creatures in the water and on the land, in the worlds and universes, form upon form. Whatever they say, You know; You care for them all. O Nanak, the hunger of the devotees is to praise You; the True Name is their only support. They live in eternal bliss, day and night; they are the dust of the feet of the virtuous. ||1||
ਅਰਥ:- ਮੁਸਲਮਾਨਾਂ ਨੂੰ ਸ਼ਰਹ ਦੀ ਵਡਿਆਈ (ਸਭ ਤੋਂ ਵਧੀਕ ਚੰਗੀ ਲੱਗਦੀ ਹੈ), ਉਹ ਸ਼ਰਹ ਨੂੰ ਪੜ੍ਹ ਪੜ੍ਹ ਕੇ (ਇਹ) ਵਿਚਾਰ ਕਰਦੇ ਹਨ (ਕਿ) ਰੱਬ ਦਾ ਦੀਦਾਰ ਦੇਖਣ ਲਈ ਜੋ ਮਨੁੱਖ (ਸ਼ਰਹ ਦੀ) ਬੰਦਸ਼ ਵਿਚ ਪੈਂਦੇ ਹਨ, ਉਹੀ ਰੱਬ ਦੇ ਬੰਦੇ ਹਨ। ਹਿੰਦੂ ਸ਼ਾਸਤਰ ਦੁਆਰਾ ਹੀ ਸਾਲਾਹੁਣ-ਜੋਗ ਸੁੰਦਰ ਤੇ ਬੇਅੰਤ ਹਰੀ ਨੂੰ ਸਲਾਹੁੰਦੇ ਹਨ, ਹਰੇਕ ਤੀਰਥ ਤੇ ਨ੍ਹਾਉਂਦੇ ਹਨ, ਮੂਰਤੀਆਂ ਅਗੇ ਭੇਟਾ ਧਰਦੇ ਹਨ ਤੇ ਚੰਦਨ ਆਦਿਕ ਦੇ ਸੁਗੰਧੀ ਵਾਲੇ ਪਦਾਰਥ ਵਰਤਦੇ ਹਨ। ਜੋਗੀ ਲੋਕ ਸਮਾਧੀ ਲਾ ਕੇ ਕਰਤਾਰ ਨੂੰ ਧਿਆਉਂਦੇ ਹਨ ਅਤੇ ‘ਅਲਖ, ਅਲਖ’ ਉਸ ਦਾ ਨਾਮ ਉਚਾਰਦੇ ਹਨ। (ਉਹਨਾਂ ਦੇ ਮਤ ਅਨੁਸਾਰ ਜਿਸ ਦਾ ਉਹ ਸਮਾਧੀ ਵਿਚ ਧਿਆਨ ਧਰਦੇ ਹਨ ਉਹ) ਸੂਖਮ ਸਰੂਪ ਵਾਲਾ ਹੈ, ਉਸ ਉਤੇ ਮਾਇਆ ਦਾ ਪਰਭਾਵ ਨਹੀਂ ਪੈ ਸਕਦਾ ਅਤੇ ਇਹ ਸਾਰਾ (ਜਗਤ ਰੂਪ) ਆਕਾਰ (ਉਸੇ ਦੀ ਹੀ) ਕਾਇਆਂ (ਸਰੀਰ) ਦਾ ਹੈ। ਜੋ ਮਨੁੱਖ ਦਾਨੀ ਹਨ ਉਹਨਾਂ ਦੇ ਮਨ ਵਿਚ ਖ਼ੁਸ਼ੀ ਪੈਦਾ ਹੁੰਦੀ ਹੈ, ਜਦੋਂ (ਉਹ ਕਿਸੇ ਲੋੜਵੰਦੇ ਨੂੰ) ਕੁਝ ਦੇਣ ਦੀ ਵਿਚਾਰ ਕਰਦੇ ਹਨ; (ਪਰ ਲੋੜਵੰਦਿਆਂ ਨੂੰ) ਦੇ ਦੇ ਕੇ (ਉਹ ਅੰਦਰੇ ਅੰਦਰ ਕਰਤਾਰ ਪਾਸੋਂ ਉਸ ਤੋਂ) ਹਜ਼ਾਰਾਂ ਗੁਣਾ ਵਧੀਕ ਮੰਗਦੇ ਹਨ ਅਤੇ (ਬਾਹਰ) ਜਗਤ (ਉਨ੍ਹਾਂ ਦੇ ਦਾਨ ਦੀ) ਵਡਿਆਈ ਕਰਦਾ ਹੈ। (ਦੂਜੇ ਪਾਸੇ, ਜਗਤ ਵਿਚ) ਬੇਅੰਤ ਚੋਰ, ਪਰ-ਇਸਤ੍ਰੀ ਗਾਮੀ, ਝੂਠੇ, ਭੈੜੇ ਤੇ ਵਿਕਾਰੀ ਭੀ ਹਨ, ਜੋ (ਵਿਕਾਰ ਕਰ ਕਰ ਕੇ) ਪਿਛਲੀ ਕੀਤੀ ਕਮਾਈ ਨੂੰ ਮੁਕਾ ਕੇ (ਇਥੋਂ ਖ਼ਾਲੀ ਹੱਥ) ਤੁਰ ਪੈਂਦੇ ਹਨ (ਪਰ ਇਹ ਕਰਤਾਰ ਦੇ ਰੰਗ ਹਨ) ਉਹਨਾਂ ਨੂੰ ਭੀ (ਉਸੇ ਨੇ ਹੀ) ਕੋਈ ਇਹੋ ਜਿਹੀ ਕਾਰ ਸੌਂਪੀ ਹੋਈ ਹੈ। ਜਲ ਵਿਚ ਰਹਿਣ ਵਾਲੇ, ਧਰਤੀ ਉੱਤੇ ਵੱਸਣ ਵਾਲੇ, ਬੇਅੰਤ ਪੁਰੀਆਂ, ਲੋਕਾਂ ਅਤੇ ਬ੍ਰਹਿਮੰਡ ਦੇ ਜੀਵ—ਉਹ ਸਾਰੇ ਜੋ ਕੁਝ ਆਖਦੇ ਹਨ ਸਭ ਕੁਝ, (ਹੇ ਕਰਤਾਰ!) ਤੂੰ ਜਾਣਦਾ ਹੈਂ, ਉਹਨਾਂ ਨੂੰ ਤੇਰਾ ਹੀ ਆਸਰਾ ਹੈ। ਹੇ ਨਾਨਕ! ਭਗਤ ਜਨਾਂ ਨੂੰ ਕੇਵਲ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨ ਦੀ ਤਾਂਘ ਲੱਗੀ ਹੋਈ ਹੈ, ਹਰੀ ਦਾ ਸਦਾ ਅਟੱਲ ਰਹਿਣ ਵਾਲਾ ਨਾਮ ਹੀ ਉਹਨਾਂ ਦਾ ਆਸਰਾ ਹੈ। ਉਹ ਸਦਾ ਦਿਨ ਰਾਤ ਅਨੰਦ ਵਿਚ ਰਹਿੰਦੇ ਹਨ ਅਤੇ (ਆਪ ਨੂੰ) ਗੁਣਵਾਨਾਂ ਦੇ ਪੈਰਾਂ ਦੀ ਖ਼ਾਕ ਸਮਝਦੇ ਹਨ।1।
अर्थ :-मुसलमानो को शरह की प्रशंसा (सब से अधिक अच्छी लगती है), वह शरह को पढ़ पढ़ के (यह) विचार करते हैं (कि) भगवान का दीदार करने के लिए जो मनुख (शरह की) बंदश में पड़ते हैं, वही भगवान के मनुख हैं। हिंदू शास्त्रों द्वारा, सालाहुण-योग सुंदर और बयंत हरि को सलाहते हैं, हरेक तीर्थ पर नहाते हैं, मूर्तियों के आगे भेटा धरते हैं और चंदन आदि के सुगंधी वाले पदार्थ इस्तेमाल करते हैं। योगी लोक समाधी लगा के करतार को धिआतें हैं और ‘अलख, अलख’ उस का नाम उच्चारते हैं। (उन के मत अनुसार जिस का वह समाधी में ध्यान करते हैं वह) सूखम सवरूप वाला है, उसके ऊपरमाया का प्रभाव नहीं पड़ सकता और यह सारा (जगत रूप) आकार (उसी की ही) काया (शरीर) का है। जो मनुख दानी हैं उन के मन में खुशी पैदा होती है, जब (वह किसी जरूरतमंद को) कुछ देने की विचार करते हैं; (पर जरूरतमंदों को) दे दे के (वह अंदरे अंदर करतार से उससे भी) हजारों गुणा अधिक माँगते हैं और (बाहर) जगत (उन के दान की) प्रशंसा करता है। (दूसरी तरफ, जगत में) बयंत चोर, पर-स्त्री गामी, झूठे, बुरे और विकारी भी हैं, जो (विकार कर कर के) पिछली की गई कमाई को ख़त्म कर के (यहाँ से खाली हाथ) चल पड़ते हैं (पर यह करतार के रंग हैं) उनको भी (भगवन ने ही) कोई इस प्रकार की कार्य सोंपा हुआ है। जल में रहने वाले, धरती पर बसने वाले, बयंत पुरीआँ, लोकों और ब्रहिमंड के जीव-वह सारे जो कुछ कहते हैं सब कुछ, (हे करतार !) तूँ जानता हैं, उनको तेरा ही सहारा है। हे नानक ! भक्त जनो को केवल भगवान की सिफ़त-सालाह करने की चाह लगी हुई है, हरि का सदा अटल रहने वाला नाम ही उन का सहारा है। वह सदा दिन रात अनंद में रहते हैं और (आप को) गुणवानों के पैरों की ख़ाक समझते हैं।1।