ਅਮਰੀਕਾ ਵਿੱਚ ਇੱਕ ਭਿਆਨਕ ਹਵਾਈ ਹਾਦਸਾ ਹੋਇਆ ਹੈ। ਸਮਾਚਾਰ ਏਜੰਸੀ ਰਾਇਟਰਸ ਦੀ ਰਿਪੋਰਟ ਮੁਤਾਬਕ ਅਮਰੀਕੀ ਏਅਰਲਾਈਨਜ਼ ਦੀ ਫਲਾਈਟ 5342 ਬੁੱਧਵਾਰ ਨੂੰ ਵਾਸ਼ਿੰਗਟਨ ਡੀਸੀ ਦੇ ਰੋਨਾਲਡ ਰੀਗਨ ਨੈਸ਼ਨਲ ਏਅਰਪੋਰਟ ਦੇ ਨੇੜੇ ਲੈਂਡਿੰਗ ਦੌਰਾਨ ਬਲੈਕ ਹਾਕ ਹੈਲੀਕਾਪਟਰ ਨਾਲ ਟਕਰਾ ਗਈ। ਇਸ ਘਟਨਾ ਤੋਂ ਬਾਅਦ ਹਵਾਈ ਅੱਡੇ ਤੋਂ ਸਾਰੀਆਂ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ। ਰੋਨਾਲਡ ਰੀਗਨ ਨੈਸ਼ਨਲ ਏਅਰਪੋਰਟ ਨੇ ਬੁੱਧਵਾਰ ਦੇਰ ਰਾਤ ਇੱਕ ਬਿਆਨ ਜਾਰੀ ਕਰਕੇ ਇਸ ਦੀ ਪੁਸ਼ਟੀ ਕੀਤੀ।
ਜਹਾਜ਼ ਹਾਦਸੇ ਦੀ ਸੂਚਨਾ ਮਿਲਦੇ ਹੀ ਐਮਰਜੈਂਸੀ ਕਰਮਚਾਰੀਆਂ ਨੇ ਮੌਕੇ 'ਤੇ ਪਹੁੰਚ ਕੇ ਸਥਿਤੀ 'ਤੇ ਕਾਬੂ ਪਾਇਆ। ਵਾਸ਼ਿੰਗਟਨ ਡੀਸੀ ਫਾਇਰ ਵਿਭਾਗ ਨੇ ਵੱਖਰੇ ਤੌਰ 'ਤੇ ਪੁਸ਼ਟੀ ਕੀਤੀ ਹੈ। ਇਸ ਦੇ ਨਾਲ ਹੀ ਵ੍ਹਾਈਟ ਹਾਊਸ ਦੇ ਬੁਲਾਰੇ ਨੇ ਕਿਹਾ ਕਿ ਟਰੰਪ ਨੂੰ ਸਥਿਤੀ ਬਾਰੇ ਜਾਣੂ ਕਰ ਦਿੱਤਾ ਗਿਆ ਹੈ।
ਅਮਰੀਕਨ ਏਅਰਲਾਈਨਜ਼ ਦੀ ਵੈੱਬਸਾਈਟ ਮੁਤਾਬਕ ਕਰੈਸ਼ ਹੋਏ ਜਹਾਜ਼ ਵਿੱਚ 65 ਯਾਤਰੀਆਂ ਦੇ ਬੈਠਣ ਦੀ ਸਮਰੱਥਾ ਹੈ। ਇਸ ਦੇ ਨਾਲ ਹੀ ਅਮਰੀਕੀ ਸੈਨੇਟਰ ਟੇਡ ਕਰੂਜ਼ ਨੇ ਕਿਹਾ ਹੈ ਕਿ ਇਸ ਘਟਨਾ 'ਚ ਕਈ ਲੋਕਾਂ ਦੀ ਮੌਤ ਹੋ ਗਈ ਹੈ। "ਹਾਲਾਂਕਿ ਅਸੀਂ ਅਜੇ ਤੱਕ ਨਹੀਂ ਜਾਣਦੇ ਕਿ ਜਹਾਜ਼ ਵਿੱਚ ਕਿੰਨੇ ਲੋਕਾਂ ਦੀ ਮੌਤ ਹੋ ਗਈ ਹੈ, ਪਰ ਅਸੀਂ ਜਾਣਦੇ ਹਾਂ ਕਿ ਕੁਝ ਲੋਕਾਂ ਦੀ ਮੌਤ ਹੋ ਗਈ ਹੈ, " ਉਸਨੇ ਟਵੀਟ ਕੀਤਾ।