ਬਿਹਾਰ ਦੇ ਮੁਜ਼ੱਫਰਪੁਰ ਜ਼ਿਲੇ 'ਚ ਸ਼ਨੀਵਾਰ ਨੂੰ ਇਕ ਸਕਾਰਪੀਓ ਗੱਡੀ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਈ। ਸਕਾਰਪੀਓ ਵਿੱਚ ਕੁੱਲ ਨੌਂ ਲੋਕ ਸਵਾਰ ਸਨ। ਇਹ ਸਾਰੇ ਪ੍ਰਯਾਗਰਾਜ ਵਿੱਚ ਮਹਾਕੁੰਭ ਤੋਂ ਵਾਪਸ ਆ ਰਹੇ ਸਨ। ਇਸ ਦੌਰਾਨ ਬਾਈਕ ਸਵਾਰ ਨੂੰ ਬਚਾਉਣ ਦੀ ਕੋਸ਼ਿਸ਼ ਦੌਰਾਨ ਸਕਾਰਪੀਓ ਹਾਦਸੇ ਦਾ ਸ਼ਿਕਾਰ ਹੋ ਗਈ। ਇਹ ਸਾਰੇ ਗੁਆਂਢੀ ਦੇਸ਼ ਨੇਪਾਲ ਦੇ ਵਾਸੀ ਸਨ।