ਅਰਵਿੰਦ ਕੇਜਰੀਵਾਲ ਨੇ ਮੁੱਖ ਚੋਣ ਕਮਿਸ਼ਨਰ ਨੂੰ ਪੱਤਰ ਲਿਖਿਆ ਹੈ। ਨਵੀਂ ਦਿੱਲੀ ਵਿਧਾਨ ਸਭਾ 'ਚ 'ਆਪ' ਵਰਕਰਾਂ 'ਤੇ ਹੋਏ ਹਮਲਿਆਂ ਨੂੰ ਲੈ ਕੇ ਪੱਤਰ ਲਿਖਿਆ ਗਿਆ ਹੈ। ਕੇਜਰੀਵਾਲ ਨੇ ਪੱਤਰ ਵਿੱਚ ਮੰਗ ਕੀਤੀ ਹੈ ਕਿ ਨਵੀਂ ਦਿੱਲੀ ਵਿਧਾਨ ਸਭਾ ਵਿੱਚ ਆਜ਼ਾਦ ਚੋਣ ਨਿਗਰਾਨ ਨਿਯੁਕਤ ਕੀਤੇ ਜਾਣ।