ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕੈਨੇਡਾ ਅਤੇ ਮੈਕਸੀਕੋ ਤੋਂ ਦਰਾਮਦ ਕੀਤੇ ਜਾਣ ਵਾਲੇ ਸਮਾਨ 'ਤੇ 25 ਫੀਸਦੀ ਅਤੇ ਚੀਨ 'ਤੇ 10 ਫੀਸਦੀ ਟੈਰਿਫ ਲਗਾਉਣ ਦੇ ਹੁਕਮ 'ਤੇ ਦਸਤਖਤ ਕੀਤੇ ਹਨ। ਸ਼ਨੀਵਾਰ ਰਾਤ ਨੂੰ ਇਸ ਦਾ ਐਲਾਨ ਕਰਦੇ ਹੋਏ ਟਰੰਪ ਨੇ ਕਿਹਾ ਕਿ ਇਹ ਕਦਮ ਇੰਟਰਨੈਸ਼ਨਲ ਐਮਰਜੈਂਸੀ ਇਕਨਾਮਿਕ ਪਾਵਰ ਐਕਟ (ਆਈਈਈਪੀਏ) ਦੇ ਤਹਿਤ ਚੁੱਕਿਆ ਗਿਆ ਹੈ।