ਪੁਲਿਸ ਨਾਲ ਝੜਪ ਅਤੇ ਸਰਕਾਰੀ ਮੁਲਾਜ਼ਮਾਂ ਦੇ ਕੰਮ ਵਿਚ ਅੜਿੱਕਾ ਪਹੁੰਚਾਉਣ ਦੇ ਦੋਸ਼ ਵਿਚ ਆਮ ਆਦਮੀ ਪਾਰਟੀ ਦੇ ਚਾਰ ਆਗੂਆਂ ਖ਼ਿਲਾਫ਼ ਜ਼ਿਲ੍ਹਾ ਅਦਾਲਤ ਨੇ ਦੋਸ਼ ਤੈਅ ਕਰ ਦਿੱਤੇ ਹਨ। ਇਨ੍ਹਾਂ ਨੇਤਾਵਾਂ ਵਿਚ ਖਰੜ ਵਿਧਾਨ ਸਭਾ ਖੇਤਰ ਤੋਂ ਵਿਧਾਇਕ ਅਨਮੋਲ ਗਗਨ ਮਾਨ, ਆਪ ਦੇ ਸਹਿ-ਇੰਚਾਰਜ ਡਾ. ਸੰਨੀ ਆਹਲੂਵਾਲੀਆ, ਰਾਜਵਿੰਦਰ ਕੌਰ ਗਿੱਲ ਅਤੇ ਅਰਸ਼ਦੀਪ ਸਿੰਘ ਸ਼ਾਮਲ ਹਨ।ਇਨ੍ਹਾਂ ਖ਼ਿਲਾਫ਼ ਪੰਜ ਫਰਵਰੀ ਤੋਂ ਆਈਪੀਸੀ ਦੀ ਧਾਰਾ 188, 323, 332, 353 ਤਹਿਤ ਕੇਸ ਚੱਲੇਗਾ।