ਗੁਜਰਾਤ ਦੇ ਡਾਂਗ ਜ਼ਿਲ੍ਹੇ ਦੇ ਸਾਪੁਤਾਰਾ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਇੱਥੇ ਕੁੰਭ ਇਸ਼ਨਾਨ ਕਰਕੇ ਪਰਤ ਰਹੇ ਸ਼ਰਧਾਲੂਆਂ ਨਾਲ ਭਰੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ ਅਤੇ 200 ਫੁੱਟ ਡੂੰਘੀ ਖੱਡ ਵਿੱਚ ਜਾ ਡਿੱਗੀ। ਇਸ ਹਾਦਸੇ 'ਚ 7 ਲੋਕਾਂ ਦੀ ਮੌਤ ਹੋ ਗਈ ਜਦਕਿ 15 ਲੋਕ ਗੰਭੀਰ ਜ਼ਖਮੀ ਹੋ ਗਏ।