ਬਦਹਜ਼ਮੀ ਦੀ ਸਮੱਸਿਆ ਤੋਂ ਛੁਟਕਾਰਾ:ਸੌਂਫ 'ਚ ਐਂਟੀ-ਇੰਫਲੇਮੇਟਰੀ ਅਤੇ ਐਂਟੀ-ਬੈਕਟੀਰੀਅਲ ਗੁਣ ਹੁੰਦੇ ਹਨ ਜੋ ਪਾਚਨ ਸੰਬੰਧੀ ਸਮੱਸਿਆਵਾਂ ਨੂੰ ਦੂਰ ਕਰਨ 'ਚ ਮਦਦ ਕਰ ਸਕਦੇ ਹਨ। ਇਹ ਗੈਸ, ਐਸਿਡਿਟੀ ਅਤੇ ਪੇਟ ਦਰਦ ਨੂੰ ਘੱਟ ਕਰਨ ਵਿੱਚ ਮਦਦ ਕਰ ਸਕਦਾ ਹੈ। ਜੇ ਤੁਹਾਨੂੰ ਖਾਣਾ ਖਾਣ ਤੋਂ ਬਾਅਦ ਐਸਿਡਿਟੀ ਜਾਂ ਪੇਟ ਦੀ ਕਬਜ਼ ਦੀ ਸਮੱਸਿਆ ਹੈ ਤਾਂ ਤੁਹਾਨੂੰ ਖਾਣਾ ਖਾਣ ਤੋਂ ਬਾਅਦ ਇਕ ਚਮਚ ਸੌਂਫ ਖਾਣੀ ਚਾਹੀਦੀ ਹੈ।
ਭਾਰ ਘਟਾਉਣ 'ਚ ਮਦਦ :ਸੌਂਫ 'ਚ ਫਾਈਬਰ ਅਤੇ ਐਂਟੀ-ਆਕਸੀਡੈਂਟ ਗੁਣ ਹੁੰਦੇ ਹਨ ਜੋ ਭਾਰ ਘਟਾਉਣ 'ਚ ਮਦਦ ਕਰ ਸਕਦੇ ਹਨ। ਇਹ ਭੁੱਖ ਨੂੰ ਘਟਾਉਣ ਅਤੇ ਪਾਚਕ ਕਿਰਿਆ ਨੂੰ ਵਧਾਉਣ ਵਿੱਚ ਮਦਦ ਕਰ ਸਕਦਾ ਹੈ। ਸੌਂਫ ਖਾਣ ਤੋਂ ਬਾਅਦ ਤੁਹਾਡਾ ਪੇਟ ਵੀ ਸਾਫ ਰਹਿੰਦਾ ਹੈ। ਇਹ ਤੁਹਾਡੇ ਪਾਚਨ ਪ੍ਰਣਾਲੀ ਨੂੰ ਵੀ ਬਿਹਤਰ ਬਣਾਉਂਦਾ ਹੈ।