ਦਿੱਲੀ ਵਿੱਚ ਵਿਦਿਆਰਥੀਆਂ ਨਾਲ ਗੱਲਬਾਤ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਮੈਂ ਸੁਣਿਆ ਹੈ ਕਿ ਦਿੱਲੀ ਵਿੱਚ 9ਵੀਂ ਜਮਾਤ ਤੋਂ ਬਾਅਦ ਵਿਦਿਆਰਥੀਆਂ ਨੂੰ ਅੱਗੇ ਨਹੀਂ ਜਾਣ ਦਿੱਤਾ ਜਾਂਦਾ। "ਸਿਰਫ਼ ਉਨ੍ਹਾਂ ਬੱਚਿਆਂ ਨੂੰ ਅੱਗੇ ਵਧਣ ਦੀ ਇਜਾਜ਼ਤ ਦਿੱਤੀ ਜਾਂਦੀ ਹੈ, ਜਿਨ੍ਹਾਂ ਦੇ ਪਾਸ ਹੋਣ ਦੀ ਗਾਰੰਟੀ ਹੁੰਦੀ ਹੈ ਕਿਉਂਕਿ ਜੇਕਰ ਉਨ੍ਹਾਂ ਦਾ ਨਤੀਜਾ ਮਾੜਾ ਹੁੰਦਾ ਹੈ ਤਾਂ ਉਨ੍ਹਾਂ (ਆਪ) ਦਾ ਅਕਸ ਖਰਾਬ ਹੋਵੇਗਾ।"