ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇੱਕ ਕਾਰਜਕਾਰੀ ਆਦੇਸ਼ ਵਿੱਚ ਅਮਰੀਕਾ ਅਤੇ ਇਸਦੇ ਨਜ਼ਦੀਕੀ ਸਹਿਯੋਗੀ ਇਜ਼ਰਾਈਲ ਨੂੰ ਨਿਸ਼ਾਨਾ ਬਣਾ ਕੇ ਬੇਬੁਨਿਆਦ ਜਾਂਚ ਕਰਨ ਲਈ ਅੰਤਰਰਾਸ਼ਟਰੀ ਅਪਰਾਧਿਕ ਅਦਾਲਤ 'ਤੇ ਪਾਬੰਦੀ ਲਗਾ ਦਿੱਤੀ ਹੈ। ਹੁਕਮ ਵਿੱਚ ਕਿਹਾ ਗਿਆ ਹੈ ਕਿ ਅਦਾਲਤ ਨੇ ਨੇਤਨਯਾਹੂ ਵਿਰੁੱਧ ਗ੍ਰਿਫ਼ਤਾਰੀ ਵਾਰੰਟ ਜਾਰੀ ਕਰਕੇ ਆਪਣੀ ਸ਼ਕਤੀ ਦੀ ਦੁਰਵਰਤੋਂ ਕੀਤੀ ਹੈ।