ਦਿੱਲੀ ਵਿਧਾਨ ਸਭਾ ਚੋਣਾਂ ਦੇ ਨਤੀਜੇ ਜਾਣਨ ਲਈ ਅੱਜ ਸਾਰੀਆਂ 70 ਸੀਟਾਂ ਲਈ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਪੋਸਟਲ ਬੈਲਟ ਦੇ ਨਤੀਜਿਆਂ ਵਿੱਚ, ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ ਆਤਿਸ਼ੀ ਪਿੱਛੇ ਹਨ, ਜਦੋਂ ਕਿ ਭਾਜਪਾ 5 ਸੀਟਾਂ 'ਤੇ ਅੱਗੇ ਹੈ। ਮੁੱਖ ਮੰਤਰੀ ਆਤਿਸ਼ੀ ਨੇ ਕਿਹਾ ਕਿ ਦਿੱਲੀ ਦੇ ਲੋਕਾਂ ਨੇ ਆਮ ਆਦਮੀ ਪਾਰਟੀ (ਆਪ) 'ਤੇ ਪੂਰਾ ਭਰੋਸਾ ਜਤਾਇਆ ਹੈ ਅਤੇ ਹੁਣ ਇੱਕ ਵਾਰ ਫਿਰ ਅਰਵਿੰਦ ਕੇਜਰੀਵਾਲ ਦੀ ਸਰਕਾਰ ਬਣਨ ਜਾ ਰਹੀ ਹੈ।