ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਚੰਡੀਗੜ੍ਹ ਤੋਂ ਦਿੱਲੀ ਲਈ ਰਵਾਨਾ ਹੋ ਗਏ। ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਦਿੱਲੀ ਵਿੱਚ ਪੰਜਾਬ ਦੇ ਵਿਧਾਇਕਾਂ ਨਾਲ ਮੁਲਾਕਾਤ ਕਰਨਗੇ। ਇਸ ਮੀਟਿੰਗ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਦੇ ਵਿਧਾਇਕ, ਜੋ ਦਿੱਲੀ ਚੋਣਾਂ ਲਈ ਵੱਖ-ਵੱਖ ਇਲਾਕਿਆਂ ਵਿੱਚ ਪ੍ਰਚਾਰ ਕਰ ਰਹੇ ਸਨ, ਵੀ ਮੌਜੂਦ ਰਹਿਣਗੇ।