ਕਾਂਗਰਸੀ ਆਗੂ ਸੱਜਣ ਕੁਮਾਰ ਨੂੰ 1984 ਦੇ ਸਿੱਖ ਕਤਲੇਆਮ ਦੌਰਾਨ ਦਿੱਲੀ ਦੇ ਇੱਕ ਪਰਿਵਾਰ ਦੇ 2 ਜੀਆਂ ਦੇ ਕਤਲ ਮਾਮਲੇ ਵਿੱਚ ਦੋਸ਼ੀ ਕਰਾਰ ਦਿੰਦਿਆਂ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਸ ਦੇ ਨਾਲ ਹੀ ਸੱਜਣ ਕੁਮਾਰ 'ਤੇ ਪੰਜ ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ।
31 ਅਕਤੂਬਰ 1984 ਨੂੰ ਜਦੋਂ ਭਾਰਤ ਦੀ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦਾ ਕਤਲ ਹੋਇਆ ਤਾਂ ਦਿੱਲੀ ਅਤੇ ਹੋਰ ਸੂਬਿਆਂ ਵਿੱਚ ਸਿੱਖਾਂ ਦਾ ਕਤਲੇਆਮ ਹੋਇਆ, ਜਿਸ ਵਿੱਚ 3000 ਤੋਂ ਵੱਧ ਸਿੱਖਾਂ ਦਾ ਕਤਲ ਕੀਤਾ ਗਿਆ।
ਦਿੱਲੀ ਹਾਈ ਕੋਰਟ ਨੇ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਅਤੇ ਹੋਰਾਂ ਨੂੰ ਬਰੀ ਕੀਤੇ ਜਾਣ ਨੂੰ ਚੁਣੌਤੀ ਦੇਣ ਵਾਲੀ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਦੀ ਅਪੀਲ ਨੂੰ ਸਵੀਕਾਰ ਕਰ ਲਿਆ ਹੈ। ਸੁਪਰੀਮ ਕੋਰਟ ਨੇ ਦੋਸ਼ੀ ਸੱਜਣ ਕੁਮਾਰ ਦੀ 7 ਦਿਨਾਂ 'ਚ ਪੂਰੀ ਸਿਹਤ ਰਿਪੋਰਟ ਦੇਣ ਦੇ ਆਦੇਸ਼ ਦਿੱਤੇ ਹਨ।
ਰਾਊਸ ਐਵੇਨਿਊ ਅਦਾਲਤ ਨੇ ਬੁੱਧਵਾਰ ਨੂੰ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਇੱਕ ਮਾਮਲੇ ਵਿੱਚ ਸਾਬਕਾ ਕਾਂਗਰਸ ਸੰਸਦ ਮੈਂਬਰ ਸੱਜਣ ਕੁਮਾਰ ਨੂੰ ਦੋਸ਼ੀ ਠਹਿਰਾਇਆ ਹੈ। ਇਹ ਮਾਮਲਾ 1 ਨਵੰਬਰ, 1984 ਨੂੰ ਸਰਸਵਤੀ ਵਿਹਾਰ ਇਲਾਕੇ ਵਿੱਚ ਇੱਕ ਪਿਤਾ-ਪੁੱਤਰ ਦੀ ਹੱਤਿਆ ਨਾਲ ਜੁੜਿਆ ਹੋਇਆ ਹੈ। ਇਸ ਮਾਮਲੇ ਨੂੰ 18 ਫਰਵਰੀ ਨੂੰ ਸਜ਼ਾ ਵਿੱਚ ਬਹਿਸ ਲਈ ਸੂਚੀਬੱਧ ਕੀਤਾ ਗਿਆ ਹੈ।