Friday, February 21, 2025
 
BREAKING NEWS
ਬੜੇ ਗੁਣਵਾਨ ਨੇ ਇਹ 5 ਫੁੱਲ, ਸਿਰ ਤੋਂ ਪੈਰਾਂ ਤੱਕ ਰੱਖਦੇ ਨੇ ਖਾਸ ਧਿਆਨ ਕਾਸ਼ ਪਟੇਲ ਬਣੇ FBI ਡਾਇਰੈਕਟਰ ਮਹਿੰਗੇ ਬਾਜ਼ਾਰਾਂ ਵਿੱਚ ਭਾਰਤੀ ਫਲਾਂ ਦਾ ਨਿਰਯਾਤ ਸ਼ੁਰੂ, GI ਟੈਗਿੰਗ ਕਾਰਨ ਸਫਲਤਾਹਿਮਾਚਲ ਪ੍ਰਦੇਸ਼ ਦੇ ਡਲਹੌਜ਼ੀ ਵਿੱਚ ਬਰਫ਼ਬਾਰੀ9.80 ਕਰੋੜ ਕਿਸਾਨਾਂ ਦੇ ਖਾਤਿਆਂ 'ਚ ਆਉਣਗੇ 22 ਹਜ਼ਾਰ ਕਰੋੜ ਰੁਪਏਚਿਹਰੇ ਦੇ ਨਿਖਾਰ ਲਈ ਇੰਝ ਕਰੋ ਚੁਕੰਦਰ (Beetroot) ਦੀ ਵਰਤੋਂਪੰਜਾਬ ’ਚ 90 ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਦਾ ਨਿਵੇਸ਼: ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਪੰਜਾਬ ਦੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਮੰਤਰੀ ਵੱਲੋਂ ਲੋਕਾਂ ਨੂੰ ਪੰਜਾਬੀ ਭਾਸ਼ਾ ਨੂੰ ਪੂਰੀ ਤਰ੍ਹਾਂ ਅਪਣਾਉਣ ਦੀ ਅਪੀਲਭਗਵੰਤ ਮਾਨ ਸਰਕਾਰ ਨੇ ਈ-ਆਕਸ਼ਨ ਰਾਹੀਂ 5000 ਕਰੋੜ ਦਾ ਮਾਲੀਆ ਲਿਆਂਦਾ, ਅਗਲੀ ਈ-ਆਕਸ਼ਨ ਛੇਤੀਪੰਜਾਬ ਰਾਜ ਸੂਚਨਾ ਕਮਿਸ਼ਨ ਨੇ ਅੰਤਰਰਾਸ਼ਟਰੀ ਮਾਂ-ਬੋਲੀ ਦਿਵਸ 2025 ਮਨਾਇਆ

ਪੰਜਾਬ

ਪੰਜਾਬ ਸਰਕਾਰ ਜਲਦ ਹੀ 111 ਬਾਗਬਾਨੀ ਵਿਕਾਸ ਅਫ਼ਸਰਾਂ ਦੀ ਕਰੇਗੀ ਭਰਤੀ: ਮੋਹਿੰਦਰ ਭਗਤ

February 13, 2025 08:52 PM

ਪੰਜਾਬ ਸਰਕਾਰ ਜਲਦ ਹੀ 111 ਬਾਗਬਾਨੀ ਵਿਕਾਸ ਅਫ਼ਸਰਾਂ ਦੀ ਕਰੇਗੀ ਭਰਤੀ: ਮੋਹਿੰਦਰ ਭਗਤ

ਚੰਡੀਗੜ੍ਹ, 13 ਫਰਵਰੀ:


ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ 111 ਬਾਗਬਾਨੀ ਵਿਕਾਸ ਅਫ਼ਸਰਾਂ (ਐਚ.ਡੀ.ਓਜ਼) ਦੀ ਭਰਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਰਾਜ ਸਰਕਾਰ ਨੇ ਇਸ ਫੈਸਲੇ ਨਾਲ ਸੂਬੇ ਵਿੱਚ ਬਾਗਬਾਨੀ ਖੇਤਰ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਚੁੱਕਿਆ ਹੈ। ਇਸ ਪਹਿਲਕਦਮੀ ਦਾ ਉਦੇਸ਼ ਬਾਗਬਾਨੀ ਖੇਤਰ ਦਾ ਸਮੁੱਚਾ ਵਿਕਾਸ ਕਰਨਾ, ਕਿਸਾਨਾਂ ਨੂੰ ਸਹਿਯੋਗ ਦੇਣਾ ਅਤੇ ਸੂਬੇ ਵਿੱਚ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨਾ ਹੈ।

ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਇਨ੍ਹਾਂ ਬਾਗਬਾਨੀ ਵਿਕਾਸ ਅਫਸਰਾਂ ਦੀਆਂ  111 ਅਸਾਮੀਆਂ ਦੀ ਭਰਤੀ ਪ੍ਰਕਿਰਿਆ ਸ਼ੁਰੂ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਉਨ੍ਹਾਂ ਸੀਨੀਅਰ ਅਧਿਕਾਰੀਆਂ ਨੂੰ ਚੋਣ ਪ੍ਰਕਿਰਿਆ ਜਲਦ ਤੋਂ ਜਲਦ ਸ਼ੁਰੂ ਕਰਨ ਲਈ ਲੋੜੀਂਦੇ ਵੇਰਵੇ ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐਸ.ਸੀ.) ਨੂੰ ਭੇਜਣ ਦੀ ਹਦਾਇਤ ਕੀਤੀ ਹੈ।

ਮੰਤਰੀ ਨੇ ਕਿਹਾ ਕਿ ਬਾਗਬਾਨੀ ਵਿਕਾਸ ਅਫਸਰਾਂ ਦੀ ਭਰਤੀ ਕਿਸਾਨਾਂ ਨੂੰ ਤਕਨੀਕੀ ਮੁਹਾਰਤ, ਆਧੁਨਿਕ ਖੇਤੀਬਾੜੀ ਅਭਿਆਸਾਂ ਅਤੇ ਬਿਹਤਰ ਸਹਾਇਤਾ ਸੇਵਾਵਾਂ ਪ੍ਰਦਾਨ ਕਰਕੇ ਬਾਗਬਾਨੀ ਖੇਤਰ ਦੇ ਵਿਕਾਸ ਵਿੱਚ ਅਹਿਮ ਯੋਗਦਾਨ ਪਾਵੇਗੀ।

ਉਨ੍ਹਾਂ ਕਿਹਾ ਕਿ ਇਨ੍ਹਾਂ ਅਧਿਕਾਰੀਆਂ ਦੀ ਭਰਤੀ ਨਾਲ ਸੂਬੇ ਦੇ ਖੇਤੀਬਾੜੀ ਅਰਥਚਾਰੇ 'ਤੇ ਦੂਰਗਾਮੀ ਪ੍ਰਭਾਵ ਪੈਣ ਦੀ ਸੰਭਾਵਨਾ ਹੈ। ਇਹਨਾਂ ਸਿਖਲਾਈ ਪ੍ਰਾਪਤ ਪੇਸ਼ੇਵਰਾਂ ਦੀ ਸਹਾਇਤਾ ਨਾਲ, ਕਿਸਾਨਾਂ ਨੂੰ ਫਸਲ ਪ੍ਰਬੰਧਨ, ਜੈਵਿਕ ਖੇਤੀ ਅਤੇ ਉੱਨਤ ਕਾਸ਼ਤ ਤਕਨੀਕਾਂ ਵਿੱਚ ਬਿਹਤਰ ਮਦਦ ਮਿਲੇਗੀ, ਜਿਸ ਨਾਲ ਕਿਸਾਨਾਂ ਦੀ ਉਤਪਾਦਕਤਾ ਅਤੇ ਆਮਦਨ ਵਿੱਚ ਵਾਧਾ ਹੋਵੇਗਾ। ਇਸ ਤੋਂ ਇਲਾਵਾ, ਇਹ ਪਹਿਲਕਦਮੀ ਵੱਖ-ਵੱਖ ਸਰਕਾਰੀ ਯੋਜਨਾਵਾਂ ਨੂੰ ਲਾਗੂ ਕਰਨ ਵਿੱਚ ਸਹਾਇਤਾ ਕਰੇਗੀ ਅਤੇ ਪੰਜਾਬ ਭਰ ਵਿੱਚ ਬਾਗਬਾਨੀ ਗਤੀਵਿਧੀਆਂ ਦੇ ਵਿਸਥਾਰ ਨੂੰ ਉਤਸ਼ਾਹਿਤ ਕਰੇਗੀ।

ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਖੇਤੀਬਾੜੀ ਅਤੇ ਬਾਗਬਾਨੀ ਖੇਤਰ ਨੂੰ ਹੋਰ ਮਜ਼ਬੂਤ ਕਰਨ ਅਤੇ ਸੂਬੇ ਭਰ ਵਿੱਚ ਸਥਾਈ ਵਿਕਾਸ ਅਤੇ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨ ਲਈ ਵਚਨਬੱਧ ਹੈ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

ਪੰਜਾਬ ਦੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਮੰਤਰੀ ਵੱਲੋਂ ਲੋਕਾਂ ਨੂੰ ਪੰਜਾਬੀ ਭਾਸ਼ਾ ਨੂੰ ਪੂਰੀ ਤਰ੍ਹਾਂ ਅਪਣਾਉਣ ਦੀ ਅਪੀਲ

ਪੰਜਾਬ ਰਾਜ ਸੂਚਨਾ ਕਮਿਸ਼ਨ ਨੇ ਅੰਤਰਰਾਸ਼ਟਰੀ ਮਾਂ-ਬੋਲੀ ਦਿਵਸ 2025 ਮਨਾਇਆ

ਗਿਆਨੀ ਹਰਪ੍ਰੀਤ ਸਿੰਘ ਅੱਜ ਉਹਨਾਂ ਆਗੂਆਂ ਨਾਲ ਕਿਵੇਂ ਸਟੇਜ ਸਾਂਝੀ ਕਰ ਸਕਦੇ ਹਨ ਜਿਹਨਾਂ ਨੇ ਸ੍ਰੀ ਆਕਾਲ ਤਖ਼ਤ ਦੇ ਸਾਹਮਣੇ ਖੜਕੇ ਝੂਠ ਬੋਲੇ ਸਨ ?: ਝਿੰਜਰ, ਰਾਠੀ

3381 ਈਟੀਟੀ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਜਲਦੀ

ਪੰਜਾਬ ਕਾਂਗਰਸ ਵਿਧਾਨ ਸਭਾ ਚੋਣਾਂ ਵਿੱਚ 60-70 ਨਵੇਂ ਚਿਹਰੇ ਮੈਦਾਨ ਵਿੱਚ ਉਤਾਰਨ ਦੀ ਤਿਆਰੀ ਵਿਚ

ਹਰਜਿੰਦਰ ਸਿੰਘ ਧਾਮੀ ਦਾ ਅਸਤੀਫ਼ਾ ਮਨਜ਼ੂਰ ਜਾਂ ਨਾ-ਮਨਜ਼ੂਰ ? ਫੈਸਲਾ ਅੱਜ ਹੋਵੇਗਾ

ਜਾਣੋ ਪੰਜਾਬ ਦੇ ਮੌਸਮ ਦਾ ਹਾਲ

ਕੇਂਦਰੀ ਮੰਤਰੀ ਰਵਨੀਤ ਬਿੱਟੂ ਫਿਰ ਪਹੁੰਚੇ CM House

ਡੱਲੇਵਾਲ ਨੇ ਕਿਸਾਨ ਸੰਗਠਨਾਂ ਨੂੰ ਇੱਕਜੁੱਟ ਹੋਣ ਦਾ ਦਿੱਤਾ ਸੰਦੇਸ਼

ਪੰਜਾਬ ਦੇ 14 ਜ਼ਿਲ੍ਹਿਆਂ ਵਿੱਚ ਮੀਂਹ ਦੀ ਚੇਤਾਵਨੀ

 
 
 
 
Subscribe