Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਚੰਡੀਗੜ੍ਹ / ਮੋਹਾਲੀ

PSSSB ਨੇ ਸਮਾਜਿਕ ਸੁਰੱਖਿਆ ਵਿਭਾਗ ਵਿੱਚ ਸੁਪਰਵਾਈਜ਼ਰਾਂ ਦੀਆਂ ਅਸਾਮੀਆਂ ਦੇ ਨਤੀਜੇ ਐਲਾਨੇ

May 28, 2020 05:02 PM
ਐਸ.ਏ.ਐੱਸ. ਨਗਰ : ਤਾਲਾਬੰਦੀ ਕਾਰਨ ਅਤੇ ਵੱਖ-ਵੱਖ ਅਦਾਰਿਆਂ ਦੇ ਬਾਕਾਇਦਾ ਕੰਮਕਾਜ ਵਿਚ ਆਈ ਆਮ ਗਿਰਾਵਟ ਦੇ ਬਾਵਜੂਦ, ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ (PSSSB), ਪੰਜਾਬ ਸਰਕਾਰ ਦੇ ਵਿਭਾਗਾਂ ਵਿਚ ਵੱਖ-ਵੱਖ ਅਹੁਦਿਆਂ 'ਤੇ ਨਤੀਜੇ ਘੋਸ਼ਿਤ ਕਰਕੇ ਬਹੁਤ ਸਾਰੇ ਪਰਿਵਾਰਾਂ ਨੂੰ ਉਮੀਦ ਅਤੇ ਖੁਸ਼ੀ ਦੇ ਰਿਹਾ ਹੈ।  ਰਮਨ ਬਹਿਲ ਦੀ ਪ੍ਰਧਾਨਗੀ ਹੇਠ 28 ਮਈ ਨੂੰ ਹੋਈ ਇੱਕ ਵਿਸ਼ੇਸ਼ ਮੀਟਿੰਗ ਵਿੱਚ,  PSSSB  ਦੇ ਮੈਂਬਰਾਂ ਨੇ ਸੂਬੇ ਦੇ ਸਮਾਜਿਕ ਸੁਰੱਖਿਆ ਵਿਭਾਗ ਵਿੱਚ ਸੁਪਰਵਾਈਜ਼ਰਾਂ ਦੀਆਂ 94 ਅਸਾਮੀਆਂ ਦਾ ਨਤੀਜਾ ਘੋਸ਼ਿਤ ਕੀਤਾ।

ਵੱਖ-ਵੱਖ ਵਿਭਾਗਾਂ ਵਿੱਚ ਜੂਨੀਅਰ ਡਰਾਫਟਸਮੈਨ ਦੀਆਂ 440 ਅਤੇ ਸਹਾਇਕ ਜੇਲ ਸੁਪਰਡੈਂਟ ਦੀਆਂ 35 ਅਸਾਮੀਆਂ ਭਰਨ ਦੀ ਪ੍ਰਕਿਰਿਆ ਜਲਦ ਸ਼ੁਰੂ ਹੋਵੇਗੀ : ਰਮਨ ਬਹਿਲ

ਸ੍ਰੀ ਬਹਿਲ ਨੇ ਦੱਸਿਆ ਕਿ ਇਨ੍ਹਾਂ ਅਸਾਮੀਆਂ ਲਈ ਯੋਗ ਉਮੀਦਵਾਰਾਂ ਦੇ ਨਾਂ ਸਬੰਧੀ ਸਿਫਾਰਸ਼ਾਂ ਸਬੰਧਤ ਵਿਭਾਗ ਨੂੰ ਭੇਜੀਆਂ ਜਾ ਰਹੀਆਂ ਹਨ। ਮੀਟਿੰਗ ਵਿੱਚ ਜੇਲ੍ਹ ਵਿਭਾਗ ਵਿੱਚ ਵੀਡੀਓ ਕਾਨਫਰੰਸ ਸੰਚਾਲਕਾਂ ਦੀਆਂ 06 ਅਸਾਮੀਆਂ ਦਾ ਨਤੀਜਾ ਵੀ ਘੋਸ਼ਿਤ ਕੀਤਾ ਗਿਆ ਅਤੇ ਸਬੰਧਤ ਵਿਭਾਗ ਨੂੰ ਸ਼ਾਰਟ ਲਿਸਟ ਕੀਤੇ ਉਮੀਦਵਾਰਾਂ ਤੋਂ ਲੋੜੀਂਦੇ ਦਸਤਾਵੇਜ਼ ਹਾਸਲ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਗਈ। ਜ਼ਿਕਰਯੋਗ ਹੈ ਕਿ ਮਹੀਨੇ ਦੇ ਸ਼ੁਰੂ ਵਿੱਚ, ਬੋਰਡ ਨੇ ਫੂਡ ਸੇਫਟੀ ਅਫਸਰਾਂ ਦੀਆਂ 25 ਅਸਾਮੀਆਂ ਲਈ ਨਤੀਜਾ ਘੋਸ਼ਿਤ ਕੀਤਾ ਸੀ। ਸ੍ਰੀ ਬਹਿਲ ਨੇ ਕਿਹਾ, “ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਾਉਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਪ੍ਰਤੀ ਅਡੋਲ ਖੜ੍ਹਾ ਹੋ ਕੇ,  PSSSB  ਜਲਦ, ਨਿਰਪੱਖ ਅਤੇ ਯੋਗਤਾ ਅਧਾਰਤ ਪ੍ਰਕਿਰਿਆ ਰਾਹੀਂ ਲੋੜੀਂਦੀਆਂ ਅਸਾਮੀਆਂ 'ਤੇ ਭਰਤੀ ਕਰਵਾ ਕੇ ਇਸ ਪਹਿਲਕਦਮ ਦਾ ਸਮਰਥਨ ਜਾਰੀ ਰੱਖੇਗਾ। ਉਹਨਾਂ ਅੱਗੇ ਦੱਸਿਆ ਕਿ ਬੋਰਡ ਦੇ ਮੈਂਬਰਾਂ ਨੇ ਵੱਖ-ਵੱਖ ਵਿਭਾਗਾਂ ਵਿੱਚ ਜੂਨੀਅਰ ਡਰਾਫਟਸਮੈਨ ਦੀਆਂ 440 ਅਤੇ ਸਹਾਇਕ ਜੇਲ੍ਹ ਸੁਪਰਡੈਂਟ ਦੀਆਂ 35 ਅਸਾਮੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧੀ ਉਮੀਦਵਾਰਾਂ ਤੋਂ ਅਰਜ਼ੀਆਂ ਮੰਗਣ ਲਈ ਇੱਕ ਇਸ਼ਤਿਹਾਰ ਜਲਦੀ ਹੀ ਜਾਰੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਾਰਦਰਸ਼ੀ ਢੰਗ ਨਾਲ ਲੋੜੀਂਦੀ ਲਿਖਤ ਪ੍ਰੀਖਿਆ ਕਰਵਾਉਣ ਤੋਂ ਬਾਅਦ ਯੋਗ ਉਮੀਦਵਾਰਾਂ ਦੀ ਚੋਣ ਮੈਰਿਟ ਦੇ ਅਧਾਰ 'ਤੇ ਕੀਤੀ ਜਾਵੇਗੀ। ਮੀਟਿੰਗ ਵਿਚ ਬੋਰਡ ਦੇ ਮੈਂਬਰ ਜਸਪਾਲ ਸਿੰਘ ਢਿੱਲੋਂ, ਕੁਲਦੀਪ ਸਿੰਘ ਕਾਹਲੋਂ, ਰਜਨੀਸ਼ ਸਹੋਤਾ, ਸਮਸ਼ਦ ਅਲੀ, ਡੋਮਿਲਾ ਬਾਂਸਲ, ਭੁਪਿੰਦਰ ਪਾਲ ਸਿੰਘ, ਰਵਿੰਦਰਪਾਲ ਸਿੰਘ, ਅਮਰਜੀਤ ਸਿੰਘ ਵਾਲੀਆ, ਹਰਪ੍ਰਤਾਪ ਸਿੰਘ ਸਿੱਧੂ ਅਤੇ ਅਲਟਾ ਆਹਲੂਵਾਲੀਆ ਸ਼ਾਮਲਸਨ। ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਮਾਜਕ ਦੂਰੀਆਂ ਦੀ ਪ੍ਰੋਟੋਕੋਲ ਦੀ ਸਖਤੀ ਨਾਲ ਪਾਲਣਾ ਕੀਤੀ ਗਈ।
 

Have something to say? Post your comment

Subscribe