Friday, November 22, 2024
 

ਚੰਡੀਗੜ੍ਹ / ਮੋਹਾਲੀ

covid-19 : ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਜੁਰਮਾਨਿਆਂ ਵਿਚ ਵਾਧਾ : ਸਿੱਧੂ

May 29, 2020 06:09 PM
ਚੰਡੀਗੜ੍ਹ : ਕੋਵਿਡ -19 ਦੀ ਰੋਕਥਾਮ ਅਤੇ ਪ੍ਰਬੰਧਨ ਨੂੰ ਹੋਰ ਮਜ਼ਬੂਤ ਕਰਦਿਆਂ, ਪੰਜਾਬ ਸਰਕਾਰ ਨੇ ਕੋਰੋਨਾ ਵਾਇਰਸ (coronavirus infection) ਦੇ ਫੈਲਣ ਨੂੰ ਰੋਕਣ ਸਬੰਧੀ ਜਾਰੀ ਕੀਤੀਆਂ ਹਦਾਇਤਾਂ ਅਤੇ ਦਿਸ਼ਾ ਨਿਰਦੇਸ਼ਾਂ ਦੀ ਉਲੰਘਣਾ ਕਰਨ ਸਬੰਧੀ ਮਾਮਲੇ ਦੇ ਜੁਰਮਾਨੇ ਵਿੱਚ ਵਾਧਾ ਕੀਤਾ ਹੈ। ਇਹ ਪ੍ਰਗਟਾਵਾ ਸਿਹਤ ਮੰਤਰੀ ਸ:ਬਲਬੀਰ ਸਿੰਘ ਸਿੱਧੂ ਨੇ ਸਿਹਤ ਵਿਭਾਗ ਦੀ ਉੱਚ ਪੱਧਰੀ ਸਮੀਖਿਆ ਮੀਟਿੰਗ ਦੌਰਾਨ ਕੀਤਾ। ਰਾਜ ਭਰ ਵਿੱਚ ਕੋਵਿਡ-19 ਸੰਬੰਧੀ ਦਿੱਤੀਆਂ ਹਦਾਇਤਾਂ ਅਤੇ ਦਿਸ਼ਾ-ਨਿਰਦੇਸ਼ਾਂ ਦੀਆਂ ਉਲੰਘਣਾਵਾਂ ਦੀਆਂ ਰਿਪੋਰਟਾਂ ਦਾ ਨੋਟਿਸ ਲੈਂਦਿਆਂ ਸ: ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਨੂੰ ਮਹਾਂਮਾਰੀ ਦੇ ਪੰਜੇ ਤੋਂ ਸੁਰੱਖਿਅਤ ਰੱਖਣ ਲਈ ਜੁਰਮਾਨਿਆਂ ਵਿੱਚ ਵਾਧਾ ਕਰਨ ਅਤੇ ਹੋਰ ਸਖਤ ਬਣਾਉਣ ਦੀ ਲੋੜ ਹੈ। 
ਜਨਤਕ ਥਾਵਾਂ ਤੇ ਮਾਸਕ ਨਾ ਪਹਿਨਣ ਵਾਲਿਆਂ ਨੂੰ ਹੋਵੇਗਾ 500 ਰੁਪਏ ਜੁਰਮਾਨਾ
 
 
ਜੁਰਮਾਨਾ ਨਾ ਭਰਨ ਵਾਲਿਆਂ ਵਿਰੁੱਧ ਕੀਤੀ ਜਾਵੇਗੀ IPC ਧਾਰਾ 188 ਤਹਿਤ ਕਾਨੂੰਨੀ ਕਾਰਵਾਈ
ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਬਿਮਾਰੀ ਨੂੰ ਹੋਰ ਫੈਲਣ ਤੋਂ ਰੋਕਣ ਲਈ ਚੌਵੀ ਘੰਟੇ ਕੰਮ ਕਰ ਰਹੀ ਹੈ ਅਤੇ ਇਸੇ ਲਈ covid -19 ਦੇ ਮਰੀਜ਼ਾਂ ਦੀ ਰਿਕਵਰੀ ਵਿਚ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣ ਗਿਆ, ਜੋ ਕਿ 91 ਪ੍ਰਤੀਸ਼ਤ ਹੈ। ਉਨ੍ਹਾਂ ਕਿਹਾ ਕਿ ਹੁਣ ਜਨਤਕ ਥਾਵਾਂ ’ਤੇ ਮਾਸਕ ਨਾ ਪਾਉਣ ’ਤੇ 500 ਰੁਪਏ ਜ਼ੁਰਮਾਨਾ ਲਗਾਇਆ ਜਾਵੇਗਾ। ਘਰੇਲੂ ਕੁਆਰੰਟੀਨ ਨਿਰਦੇਸ਼ਾਂ ਦੀ ਉਲੰਘਣਾ ਕਰਨ ਲਈ 2, 000, ਰੁਪਏ, ਜਨਤਕ ਥਾਵਾਂ ’ਤੇ ਥੁੱਕਣ ਲਈ 500 ਰੁਪਏ, ਦੁਕਾਨਾਂ / ਵਪਾਰਕ ਸਥਾਨਾਂ ਦੇ ਮਾਲਕਾਂ ਦੁਆਰਾ ਸਮਾਜਕ ਦੂਰੀਆਂ (social distancing) ਦੇ ਨਿਯਮਾਂ ਦੀ ਉਲੰਘਣਾ ਕਰਨ ਲਈ 2000 ਰੁਪਏ, ਬੱਸਾਂ ਦੇ ਮਾਲਕਾਂ ਦੁਆਰਾ ਸਮਾਜਕ ਦੂਰੀ ਦੀ ਉਲੰਘਣਾ ਕਰਨ ਲਈ 3000 ਰੁਪਏ, ਕਾਰਾਂ: 2000 ਰੁਪਏ ਅਤੇ ਆਟੋ ਰਿਕਸ਼ਾ / ਦੋਪਹੀਆ ਵਾਹਨ ਲਈ 500 ਰੁਪਏ. ਜੁਰਮਾਨਾ ਲਗਾਇਆ ਜਾਵੇਗਾ। ਸਿਹਤ ਮੰਤਰੀ ਨੇ ਅੱਗੇ ਕਿਹਾ ਕਿ BDPO, ਨਾਇਬ ਤਹਿਸੀਲਦਾਰ ਅਤੇ ਡਿਪਟੀ ਕਮਿਸ਼ਨਰਾਂ ਦੁਆਰਾ ਅਧਿਕਾਰਤ ਕੋਈ ਵੀ ਅਧਿਕਾਰੀ ਮਹਾਂਮਾਰੀ ਰੋਗ ਐਕਟ, 1897 ਦੀਆਂ ਧਾਰਾਵਾਂ ਤਹਿਤ ਜ਼ੁਰਮਾਨੇ ਲਗਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਉਲੰਘਣਾ ਕਰਨ ਵਾਲੇ ਦੁਆਰਾ ਜੁਰਮਾਨਾ ਨਹੀਂ ਦਿੱਤਾ ਜਾਂਦਾ ਤਾਂ ਉਸ ਵਿਰੁੱਧ ਮਹਾਂਮਾਰੀ ਬਿਮਾਰੀ ਐਕਟ, 1897 ਦੇ ਨਿਯਮ ਅਨੁਸਾਰ ਆਈਪੀਸੀ ਦੀ ਧਾਰਾ 188 ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
 

Have something to say? Post your comment

Subscribe