Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਪੰਜਾਬ

ਸਮਰਾਲਾ ਵਿਚ ਆਇਆ ਪਹਿਲਾ ਕੇਸ

May 29, 2020 08:56 PM

ਸਮਰਾਲਾ : ਕੋਰੋਨਾ ਵਾਇਰਸ ਦੀ ਲਾਗ ਤੋਂ ਹੁਣ ਤਕ ਸੁਰੱਖਿਅਤ ਰਿਹਾ ਸਮਰਾਲਾ ਸ਼ਹਿਰ ਵਿਚ ਵੀ ਅੱਜ ਕੋਰੋਨਾ ਦੀ ਲਪੇਟ ਵਿਚ ਆ ਗਿਆ। ਸਮਰਾਲਾ ਵਿਚ ਮਾਛੀਵਾੜਾ ਰੋਡ ਦੇ ਇਕ 30 ਸਾਲਾ ਇਕ ਨੌਜਵਾਨ ਦੀ ਰੀਪੋਰਟ ਕੋਰੋਨਾ ਪਾਜ਼ੇਟਿਵ ਆਈ ਹੈ। ਇਹ ਸ਼ਹਿਰ ਦਾ ਪਹਿਲਾ ਪਾਜ਼ੇਟਿਵ (first positive case of covid-19) ਕੇਸ ਹੈ। ਜਾਣਕਾਰੀ ਅਨੁਸਾਰ ਕੋਰੋਨਾ ਪਾਜ਼ੇਟਿਵ ਆਇਆ ਇਹ ਨੌਜਵਾਨ ਅਪਣੀ ਪਤਨੀ ਨੂੰ ਲੈਣ ਦਿੱਲੀ ਗਿਆ ਸੀ, ਜਿਸ ਨੂੰ ਉਥੋਂ ਵਾਪਸ ਆਉਂਦਿਆਂ ਹੀ ਸਿਹਤ ਵਿਭਾਗ ਨੇ ਘਰ ਵਿਚ ਆਈਸੋਲੇਟ ਕਰਦਿਆਂ ਉਸ ਦੇ ਅਤੇ ਉਸ ਦੀ ਪਤਨੀ ਦੇ ਸੈਂਪਲ ਜਾਂਚ ਲਈ ਭੇਜੇ ਸਨ। ਅੱਜ ਇਸ ਨੌਜਵਾਨ ਦੀ ਰੀਪੋਰਟ ਆਉਣ 'ਤੇ ਉਸ ਦੇ ਪਰਵਾਰ ਨੂੰ ਇਕਾਂਤਵਾਸ (isolate) ਕੀਤਾ ਗਿਆ ਹੈ। ਉਸ ਦੀ ਪਤਨੀ ਦੀ ਰੀਪੋਰਟ ਨੈਗੇਟਿਵ ਆਈ ਹੈ। ਸਿਹਤ ਵਿਭਾਗ ਦੀ ਟੀਮ ਸ਼ਹਿਰ ਦੇ ਮਾਛੀਵਾੜਾ ਰੋਡ ਦੇ ਇਸ ਇਲਾਕੇ ਨੂੰ ਸੈਨੇਟਾਈਜ਼ ਕਰਵਾਉਣ ਸਮੇਤ ਹੋਰ ਜ਼ਰੂਰੀ ਲੋੜੀਂਦੇ ਕਦਮ ਚੁੱਕਣ ਵਿਚ ਜੁਟੀ ਹੋਈ ਹੈ।  

 

Have something to say? Post your comment

Subscribe