Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਪੰਜਾਬ

ਪੰਜਾਬ covid-19 ਅਪਡੇਟ

May 29, 2020 08:58 PM

ਅੰਮ੍ਰਿਤਸਰ 'ਚ 12, ਜਲੰਧਰ ਵਿਚ 7, ਪਠਾਨਕੋਟ ਵਿਚ 5, ਬਠਿੰਡਾ 'ਚ 4 ਪਟਿਆਲਾ ਵਿਚ 3 ਕੋਰੋਨਾ ਪੀੜਤ ਮਿਲੇ

ਅੰਮ੍ਰਿਤਸਰ : ਅੰਮ੍ਰਿਤਸਰ 'ਚ ਕੋਰੋਨਾ ਵਾਇਰਸ ਦੇ 12 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ 'ਚੋਂ 5 ਮਾਨਾਂਵਾਲਾ ਬਲਾਕ, 5 ਬਾਬਾ ਬਕਾਲਾ, ਇਕ ਸ਼ਹਿਰੀ ਖੇਤਰ ਤੇ ਇਕ ਨਿਜੀ ਲੈਬ ਨਾਲ ਸਬੰਧਤ ਹੈ। ਇਸ ਦੀ ਪੁਸ਼ਟੀ ਸਿਵਲ ਸਰਜਨ ਡਾ. ਜੁਗਲ ਕਿਸ਼ੋਰ ਨੇ ਕੀਤੀ। ਸ੍ਰੀ ਹਿਮਾਂਸ਼ੂ ਅਗਰਵਾਲ ਵਧੀਕ ਡਿਪਟੀ ਕਮਿਸ਼ਨਰ (Additional Deputy Commissioner) ਵਲੋਂ ਇਸ ਨਾਲ ਸਬੰਧਤ ਅਧਿਕਾਰੀਆਂ ਨਾਲ ਇਕ ਵਿਸ਼ੇਸ਼ ਮੀਟਿੰਗ ਵੀ ਕੀਤੀ ਗਈ। ਬਾਬਾ ਬਕਾਲਾ ਸਾਹਿਬ ਉਪ ਮੰਡਲ ਨਾਲ ਸਬੰਧਤ ਵੱਖ-ਵੱਖ ਪਿੰਡਾਂ ਵਿਚ ਵੱਖ-ਵੱਖ ਸੂਬਿਆਂ ਵਿਚੋਂ ਆਏ 5 ਵਿਅਕਤੀਆਂ ਦੇ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਵਿਖੇ  ਕੀਤੇ ਕੋਰੋਨਾ ਟੈਸਟ ਪਾਜ਼ੇਟਿਵ ਆਉਣ ਨਾਲ ਫਿਰ ਤੋਂ ਸਹਿਮ ਦਾ ਮਾਹੌਲ ਬਣ ਗਿਆ ਹੈ। ਮੈਡੀਕਲ ਅਫਸਰ ਡਾ. ਸਾਹਿਬਜੀਤ ਸਿੰਘ ਨੇ ਦਸਿਆ ਹੈ ਕਿ ਇਹ ਵਿਅਕਤੀ ਮਹਾਂਰਾਸ਼ਟਰ, ਚੇਨਈ ਅਤੇ ਛੱਤੀਸਗੜ੍ਹ ਤੋਂ ਆਏ ਸਨ ਅਤੇ ਇਨ੍ਹਾਂ ਵਿਚੋਂ ਇਕ ਰਈਆ, ਇਕ ਸੇਰੋਂ ਬਾਘਾ, ਇਕ ਬੁੱਢਾ ਥੇਹ, ਇਕ ਸੱਤੋਵਾਲ ਅਤੇ ਇਕ ਪਿੰਡ ਮੱਦ ਦੇ ਹਨ, ਜਿਨ੍ਹਾਂ ਦੇ ਸੈਂਪਲ 27 ਮਈ ਨੂੰ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਤੋਂ ਲੈ ਕੇ ਅੰਮ੍ਰਿਤਸਰ ਲੈਬ ਨੂੰ ਭੇਜੇ ਗਏ ਸਨ, ਜਿਨ੍ਹਾਂ ਦੀ ਅੱਜ ਰੀਪੋਰਟ ਪਾਜ਼ੇਟਿਵ ਆਈ ਹੈ ਤੇ ਇਨ੍ਹਾਂ ਨੂੰ ਅੱਜ ਗੁਰੂ ਨਾਨਕ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਨਾਲ ਡਾ. ਲਖਵਿੰਦਰ ਸਿੰਘ, ਡਾ. ਸੰਦੀਪ ਸਿੰਘ, ਡਾ. ਨੀਰਜ, ਡਾ. ਅਸ਼ਵਨੀ, ਹਰਪ੍ਰੀਤ ਕੌਰ ਬੀ.ਈ.ਈ. ਅਤੇ ਨਵਦੀਪ ਸਿੰਘ ਚੀਮਾ ਅਤੇ ਹੋਰ ਸਟਾਫ਼ ਹਾਜ਼ਰ ਸੀ।

ਜਲੰਧਰ 'ਚ 7 ਪਾਜ਼ੇਟਿਵ

ਜਲੰਧਰ : ਜਲੰਧਰ 'ਚ ਕੋਰੋਨਾ ਦੇ ਅੱਜ 7 ਨਵੇਂ ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ। ਅੰਮ੍ਰਿਤਸਰ ਦੇ ਗੁਰੂ ਨਾਨਲ ਮੈਡੀਕਲ ਕਾਲਜ ਵਿਚ ਹੋਏ ਟੈਸਟਾਂ ਦੀ ਰੀਪੋਰਟ ਵਿਚ 7 ਲੋਕਾਂ ਦੀ ਰੀਪੋਰਟ ਕੋਰੋਨਾ ਪਾਜ਼ੇਟਿਵ ਆਈ ਹੈ। ਅੱਜ ਸਾਹਮਣੇ ਆਏ ਪਾਜ਼ੇਟਿਵ ਮਰੀਜ਼ਾਂ ਵਿਚ 2 ਜਲੰਧਰ ਹਾਈਟਸ, 1 ਨਿਊ ਜਵਾਹਰ ਨਗਰ, 1 ਨਿਊ ਮਾਡਲ ਹਾਉਸ, 1 ਨਿਊ ਅਮਨ ਨਗਰ, 1 ਇੰਡਸਟ੍ਰੀ ਏਰੀਆ ਅਤੇ 1 ਭਾਰਗਵ ਕੈਂਪ ਦੇ ਮਰੀਜ਼ ਸ਼ਾਮਲ ਹਨ। ਜਲੰਧਰ ਜ਼ਿ²ਲ੍ਹੇ ਵਿਚ ਹੁਣ ਤਕ 247 ਮਰੀਜ਼ ਸਾਹਮਣੇ ਆ ਚੁੱਕੇ ਹਨ। ਜਿਨ੍ਹਾਂ ਵਿਚੋਂ 6 ਮਰੀਜ਼ ਠੀਕ ਹੋ ਚੁੱਕੇ ਹਨ। 8 ਦੀ ਮੌਤ ਹੋ ਚੁੱਕੀ ਹੈ। ਸਿਹਤ ਵਿਭਾਗ ਦੇ ਅੰਕੜਿਆਂ ਮੁਤਾਬਕ ਜ਼ਿਲ੍ਹਾ ਜਲੰਧਰ ਵਿਚ ਹੁਣ 32 ਐਕਟਿਵ ਕੇਸ ਹਨ। ਜਿਨ੍ਹਾਂ ਦਾ ਵੱਖ-ਵੱਖ ਹਸਪਤਾਲਾਂ ਵਿਚ ਇਲਾਜ ਚਲ ਰਿਹਾ ਹੈ।

ਇਹ ਵੀ ਪੜ੍ਹੋ :  ਸਮਰਾਲਾ ਵਿਚ ਆਇਆ ਪਹਿਲਾ ਕੇਸ

ਪਠਾਨਕੋਟ 'ਚ 5

ਪਠਾਨਕੋਟ: ਪਠਾਨਕੋਟ ਦੇ ਵਿਚ 5 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਵਲ ਹਸਪਤਾਲ ਪਠਾਨਕੋਟ ਦੇ ਐਸਐਮਓ ਡਾ. ਭੁਪਿੰਦਰ ਸਿੰਘ ਨੇ ਦਸਿਆ ਕਿ ਤਿੰਨ ਕੋਰੋਨਾ ਪਾਜ਼ੇਟਿਵ ਵਿਅਕਤੀ ਇੰਦਰਾ ਕਾਲੋਨੀ ਨਿਵਾਸੀ ਕੋਰੋਨਾ ਪਾਜ਼ੇਟਿਵ (corona positive ) ਆਏ ਵਿਅਕਤੀ ਦੇ ਪਰਵਾਰਕ ਮੈਂਬਰ ਹਨ। ਇਕ ਮਾਧੋਪੁਰ ਤੋਂ ਕੋਰੋਨਾ ਪਾਜ਼ੀਟਿਵ ਪਾਇਆ ਗਿਆ ਹੈ ਅਤੇ ਇਕ ਪਠਾਨਕੋਟ ਦੇ ਮੀਰਪੁਰ ਕਾਲੋਨੀ ਤੋਂ ਕੋਰੋਨਾ ਪਾਜ਼ੇਟਿਵ ਮਰੀਜ਼ ਪਾਇਆ ਗਿਆ ਹੈ। ਦਸਣਯੋਗ ਹੈ ਕਿ ਮੀਰਪੁਰ ਕਾਲੋਨੀ ਦਾ ਜੋ ਕੋਰੋਨਾ ਪਾਜ਼ੇਟਿਵ ਮਰੀਜ਼ ਆਇਆ ਸੀ ਅਤੇ ਉਸ ਦੀ 27 ਮਈ ਦੀ ਮੌਤ ਹੋ ਚੁੱਕੀ ਹੈ।

ਬਠਿੰਡਾ 'ਚ ਮਿਲੇ ਚਾਰ ਮਾਮਲੇ

ਬਠਿੰਡਾ : ਜ਼ਿਲ੍ਹੇ ਦੇ ਸ਼ਹਿਰ ਰਾਮਪੁਰਾ ਫੂਲ ਅਤੇ ਭਗਤਾ ਭਾਈਕਾ ਵਿਖੇ ਅੱਜ ਤੜਕਸਾਰ ਹੀ ਚਾਰ ਵਿਅਕਤੀਆਂ ਦੇ ਕੋਰੋਨਾ ਪਾਜ਼ੇਟਿਵ ਪਾਏ ਜਾਣ ਦੀ ਰੀਪੋਰਟ ਦੇ ਨਸ਼ਰ ਹੋਣ 'ਤੇ ਸਿਹਤ ਵਿਭਾਗ ਸਣੇ ਪ੍ਰਸ਼ਾਸਨ ਵਿਚ ਤਰਥਲੀ ਮਚ ਗਈ ਕਿਉਂਕਿ ਤਾਲਾਬੰਦੀ ਤੋਂ ਲੈ ਕੇ ਲਗਾਤਾਰ ਸੁਰੱਖਿਆ ਜੋਨ ਵਜੋਂ ਜਾਣੇ ਜਾਂਦੇ ਰਾਮਪੁਰਾ ਇਲਾਕੇ ਅੰਦਰ ਇਕੋ ਵੇਲੇ ਚਾਰ ਵਿਅਕਤੀਆਂ ਦੇ ਕਰੋਨਾ ਪੋਜੇਟਿਵ ਪਾਏ ਜਾਣ ਕਾਰਨ ਲੋਕਾਂ ਵਿਚ ਵੀ ਕਾਫੀ ਡਰ ਮਹਿਸੂਸ ਵਿਖਾਈ ਦੇਣ ਲੱਗਾ। ਪਾਜ਼ੇਟਿਵ ਮਰੀਜ਼ਾਂ ਵਿਚ ਆਮ ਲੋਕਾਂ ਸਣੇ ਇਕ ਆਂਗਣਵਾੜੀ ਵਰਕਰ ਅਤੇ ਇਕ ਪੁਲਿਸ ਹਿਰਾਸਤ ਵਿਚ ਲਿਆ ਹੋਇਆ ਵਿਅਕਤੀ ਵੀ ਸ਼ਾਮਲ ਹੈ। ਚਾਰ ਨਵੇਂ ਮਾਮਲਿਆਂ ਵਿਚ 3 ਜਣੇ ਰਾਮਪੁਰਾ ਫੂਲ ਅਤੇ ਇਕ ਵਿਅਕਤੀ ਭਗਤਾ ਭਾਈ ਨਾਲ ਸਬੰਧਤ ਹੈ। ਇਸ ਤਰ੍ਹਾਂ ਹੁਣ ਬਠਿੰਡਾ ਵਿਚ ਕੋਰੋਨਾ ਪਾਜ਼ੇਟਿਵ 48 ਮਾਮਲੇ ਆ ਚੁੱਕੇ ਹਨ, ਜਿਨ੍ਹਾਂ ਵਿਚੋਂ 43 ਜਣੇ ਠੀਕ ਹੋ ਕੇ ਅਪਣੇ ਘਰ ਵਾਪਸ ਜਾ ਚੁੱਕੇ ਹਨ।

ਪਟਿਆਲਾ ਵਿਚ ਤਿੰਨ

ਪਟਿਆਲਾ : ਜ਼ਿਲ੍ਹੇ ਵਿਚ ਤਿੰਨ ਕੋਰੋਨਾ ਪਾਜ਼ੇਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ। ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦਸਿਆ ਕਿ ਬੀਤੇ ਦਿਨੀ ਕੋਵਿਡ ਜਾਂਚ ਸਬੰਧੀ ਲੈਬ ਵਿਚ ਭੇਜੇ ਗਏ ਸੈਂਪਲਾਂ ਵਿਚੋਂ 296 ਦੀ ਰੀਪਰੋਟ ਕੋਰੋਨਾ ਨੈਗੇਟਿਵ ਆਈ ਹੈ ਅਤੇ ਤਿੰਨ ਕੋਰੋਨਾ ਪਾਜ਼ੇਟਿਵ। ਉਨ੍ਹਾਂ ਦਸਿਆ ਕਿ ਪਟਿਆਲਾ ਸਨੌਰ ਰੋਡ 'ਤੇ ਰਹਿਣ ਵਾਲੇ 57 ਸਾਲਾ ਵਿਅਕਤੀ ਜਿਸ ਦਾ ਬਾਹਰਲੇ ਰਾਜ ਤੋਂ ਆਉਣ 'ਤੇ ਮੁਹਾਲੀ ਏਅਰਪੋਰਟ ਉਪਰ ਕੋਵਿਡ ਜਾਂਚ ਸਬੰਧੀ ਸੈਂਪਲ ਲਿਆ ਗਿਆ ਸੀ, ਅੱਜ ਉਸ ਦੀ ਰੀਪੋਰਟ ਪਾਜ਼ੇਟਿਵ ਆਈ ਹੈ। ਇਸ ਤੋਂ ਇਲਾਵਾ ਬਲਾਕ ਹਰਪਾਲਪੁਰ ਦੇ ਪਿੰਡ ਲੰਜਾ ਦਾ ਰਹਿਣ ਵਾਲਾ 42 ਸਾਲਾ ਵਿਅਕਤੀ ਜੋ ਕਿ ਬਾਹਰੀ ਰਾਜ ਤੋਂ ਆਇਆ ਸੀ ਅਤੇ ਪਿੰਡ ਹਰੀ ਮਾਜਰਾ ਦਾ 18 ਸਾਲਾ ਨੌਜਵਾਨ ਪਾਜ਼ੇਟਿਵ ਹਨ। ਇਨ੍ਹਾਂ ਨੂੰ ਰਾਜਿੰਦਰਾ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿਚ ਸ਼ਿਫਟ ਕਰਾਇਆਂ ਜਾ ਰਿਹਾ ਹੈ। ਜ਼ਿਲ੍ਹੇ ਵਿਚ ਕੇਸਾਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਹੁਣ ਤਕ ਕੋਵਿਡ ਜਾਂਚ ਸਬੰਧੀ 4884 ਸੈਂਪਲ ਲਏ ਜਾ ਚੁੱਕੇ ਹਨ। ਜਿਹਨਾਂ ਵਿਚੋ 122 ਕੋਵਿਡ ਪਾਜ਼ੇਟਿਵ ਜੋ ਕਿ ਜਿਲਾ ਪਟਿਆਲਾ ਨਾਲ ਸਬੰਧਤ ਹਨ, 4465 ਨੈਗਟਿਵ ਅਤੇ 297 ਦੀ ਰੀਪੋਰਟ ਆਉਣੀ ਅਜੇ ਬਾਕੀ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਐਕਟਿਵ ਕੇਸ 16 ਹਨ। ਪਾਜ਼ੇਟਿਵ ਕੇਸਾਂ ਵਿਚੋਂ ਦੋ ਪਾਜ਼ੇਟਿਵ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ ਅਤੇ 104 ਕੇਸ ਠੀਕ ਹੋ ਕੇ ਘਰ ਜਾ ਚੁੱਕੇ ਹਨ।

ਗੁਰਦਾਸਪੁਰ ਵਿਚ 3 ਪਾਜ਼ੇਟਿਵ

ਗੁਰਦਾਸਪੁਰ : ਡਾ. ਕਿਸ਼ਨ ਚੰਦ ਸਿਵਲ ਸਰਜਨ ਨੇ ਜਾਣਕਾਰੀ ਦਿੰਦਿਆਂ ਦਸਿਆ ਕਿ ਜ਼ਿਲ੍ਹੇ ਅੰਦਰ ਕੋਰੋਨਾ ਵਾਇਰਸ ਬਿਮਾਰੀ ਦੇ 3 ਵਿਅਕਤੀਆਂ ਦੀ ਰੀਪੋਰਟ ਪਾਜ਼ੇਟਿਵ ਆਉਣ ਨਾਲ ਜ਼ਿਲ੍ਹੇ ਅੰਦਰ ਪਾਜ਼ੇਟਿਵ ਕੇਸਾਂ ਦੀ ਕੁਲ ਗਿਣਤੀ 11 ਹੋ ਗਈ ਹੈ। ਸਿਵਲ ਸਰਜਨ ਨੇ ਦਸਿਆ ਕਿ ਤਿੰਨਾਂ ਵਿਅਕਤੀਆਂ ਵਿਚੋਂ 2 ਵਿਅਕਤੀ ਪਿੰਡ ਖੁਸ਼ਹਾਲਪੁਰ ਦੇ ਹਨ, ਬੀਤੇ ਦਿਨੀਂ ਮੱਧ ਪ੍ਰਦੇਸ਼ ਸੂਬੇ ਵਿਚੋਂ ਆਏ ਸਨ ਅਤੇ 1 ਵਿਅਕਤੀ ਪਿੰਡ ਤਲਵੰਡੀ, ਗੁਜਰਾਤ ਸੂਬੇ ਵਿਚੋਂ ਆਇਆ ਸੀ। ਉਨ੍ਹਾਂ ਦਸਿਆ ਕਿ ਇਨ੍ਹਾਂ ਵਿਚ ਕੋਰੋਨਾ ਵਾਇਰਸ ਦੇ ਨਿਰਧਾਰਤ ਲੱਛਣ ਨਹੀਂ ਹਨ। ਇਨਾਂ ਨੂੰ ਕਮਿਊਨਿਟੀ ਹੈਲਥ ਸੈਂਟਰ, ਧਾਰੀਵਾਲ ਵਿਖੇ ਰਖਿਆ ਗਿਆ ਹੈ। ਉਨ੍ਹਾਂ ਨੇ ਅੱਗੇ ਦਸਿਆ ਕਿ ਜ਼ਿਲ੍ਹੇ ਅੰਦਰ 139 ਕੋਰੋਨਾ ਪੀੜਤਾਂ ਵਿਚੋਂ 3 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। 125 ਘਰਾਂ ਨੂੰ ਭੇਜੇ ਗਏ ਹਨ (119 ਠੀਕ ਹੋਏ ਹਨ, 6 ਘਰਾਂ ਅੰਦਰ ਏਕਾਂਤਵਾਸ ਕੀਤੇ ਗਏ ਹਨ)। 5 ਪੀੜਤ ਧਾਰੀਵਾਲ ਅਤੇ 6 ਪੀੜਤ ਬਟਾਲਾ ਵਿਖੇ ਰੱਖੇ ਗਏ ਗਨ। ਸਿਵਲ ਸਰਜਨ ਨੇ ਅੱਗੇ ਦਸਿਆ ਕਿ ਜੇਲ ਅੰਦਰ 3146 ਸ਼ੱਕੀ ਮਰੀਜ਼ਾਂ ਵਿਚੋਂ 2866 ਮਰੀਜ਼ਾਂ ਦੀ ਰੀਪੋਰਟ ਨੈਗੇਟਿਵ ਆਈ ਹੈ, 136 ਕੋਰੋਨਾ ਪੀੜਤ, 337 ਪੈਂਡਿਗ ਅਤੇ 04 ਸੈਂਪਲ ਰਿਜੈਕਟ ਹੋਏ ਹਨ।

ਰੋਪੜ ਵਿਚ ਦੋ

ਰੂਪਨਗਰ : ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਦਸਿਆ ਕਿ ਜ਼ਿਲ੍ਹੇ ਵਿਚ ਕੋਰੋਨਾ ਐਕਟਿਵ ਮਰੀਜ਼ਾਂ ਦੀ ਸੰਖਿਆ 2 ਹੋ ਗਈ ਹੈ। ਉਨ੍ਹਾਂ ਦਸਿਆ ਕਿ ਹੁਣ ਤਕ ਜ਼ਿਲ੍ਹੇ ਵਿਚ ਕੁੱਲ 2663 ਵਿਅਕਤੀਆਂ ਦੇ ਸੈਂਪਲ ਲਏ ਗਏ ਸਨ। ਇਨ੍ਹਾਂ ਵਿਚੋਂ 2123 ਦੀ ਰਿਪੋਰਟ ਨੈਗਟਿਵ, 470 ਦੀ ਰਿਪੋਰਟ ਪੈਂਡਿੰਗ, 2 ਕੇਸ ਐਕਟਿਵ ਅਤੇ 59 ਰਿਕਵਰ ਹੋ ਚੁੱਕੇ ਹਨ ਅਤੇ ਪਿੰਡ ਚਤਾਮਲੀ ਨਿਵਾਸੀ ਇਕ ਵਿਅਕਤੀ ਦੀ ਮੌਤ ਪਹਿਲਾਂ ਹੀ ਹੋ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਦਸਿਆ ਕਿ ਜ਼ਿਲ੍ਹੇ ਵਿਚ ਹੁਣ ਕੁੱਲ 62 ਕੇਸ ਹੋ ਚੁੱਕੇ ਹਨ, ਜਿਨ੍ਹਾਂ ਵਿਚੋਂ ਕਰੋਨਾ ਰਿਕਵਰ ਮਰੀਜ਼ਾਂ ਦੀ ਗਿਣਤੀ 59, ਕਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਸੰਖਿਆ 2 ਅਤੇ ਚਤਾਮਲੀ ਨਿਵਾਸੀ 1 ਵਿਅਕਤੀ ਦੀ ਮੌਤ ਪਹਿਲਾਂ ਹੋ ਚੁੱਕੀ ਹੈ। ਉਨ੍ਹਾਂ ਦਸਿਆ ਕਿ ਅੱਜ ਆਇਆ 27 ਸਾਲਾ ਪਾਜ਼ੇਟਿਵ ਵਿਅਕਤੀ ਦਿੱਲੀ ਤੋਂ ਪਰਤਿਆ ਸੀ ਜੋ ਕਿ ਨੰਗਲ ਸ਼ਹਿਰ ਨਾਲ ਸਬੰਧਤ ਹੈ। ਇਸ ਤੋਂ ਪਹਿਲਾਂ ਪਾਜ਼ੇਟਿਵ ਆਏ 1 ਵਿਅਕਤੀ ਜੋ ਕਿ ਡਰਾਈਵਰ ਹੈ, ਦੋਨਾਂ ਪੌਜਟਿਵ ਵਿਅਕਤੀਆਂ ਦਾ ਇਲਾਜ ਗਿਆਨ ਸਾਗਰ ਮੈਡੀਕਲ ਸੈਂਟਰ ਬਨੂੜ ਵਿਖੇ ਕੀਤਾ ਜਾ ਰਿਹਾ ਹੈ।

ਮੋਗਾ ਵਿਚ ਵੀ ਦੋ

ਮੋਗਾ : ਜ਼ਿਲ੍ਹਾ ਮੋਗਾ ਦਾ ਗਰੀਨ ਜ਼ੋਨ ਟੁੱਟਦਿਆਂ ਹੁਣ ਫਿਰ ਕੁਵੈਤ ਤੋਂ ਪਰਤੇ ਦੋ ਵਿਅਕਤੀ ਕੋਰੋਨਾ ਪਾਜ਼ੀਟਿਵ (covid-19 positive) ਪਾਏ ਗਏ ਹਨ। ਜਿਨ੍ਹਾਂ ਨੂੰ ਬਾਘਾਪੁਰਾਣਾ ਦੇ ਆਈਸੋਲੇਸ਼ਨ ਵਾਰਡ 'ਚ ਰੱਖ ਕੇ ਇਲਾਜ ਕੀਤਾ ਜਾ ਰਿਹਾ ਹੈ। ਇਸ ਗੱਲ ਦੀ ਪੁਸ਼ਟੀ ਸਿਵਲ ਸਰਜਨ ਮੋਗਾ ਡਾ. ਅੰਦੇਸ਼ ਕੰਗ ਨੇ ਕੀਤੀ ਹੈ।

ਦੋਰਾਹਾ 'ਚ ਇਕ

ਦੋਰਾਹਾ : DSP ਪਾਇਲ ਹਰਦੀਪ ਸਿੰਘ ਚੀਮਾ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦਸਿਆ ਕਿ ਦੋਰਾਹਾ ਸ਼ਹਿਰ ਦੇ ਇਕ ਵਿਅਕਤੀ ਦੀ ਕੋਰੋਨਾ ਪੀੜਤ ਹੋਣ ਦੀ ਰੀਪੋਰਟ ਪਾਜ਼ੇਟਿਵ ਆਈ ਹੈ, ਜਿਸ ਨੂੰ ਦੀਪ ਹਸਪਤਾਲ ਲੁਧਿਆਣਾ ਵਿਖੇ ਇਲਾਜ ਲਈ ਦਾਖ਼ਲ ਕੀਤਾ ਗਿਆ ਹੈ। ਭਰੋਸੇਯੋਗ ਸੂਤਰਾਂ ਅਨੁਸਾਰ ਉਕਤ ਵਿਅਕਤੀ ਨੇ ਸ਼ਹਿਰ ਦੇ ਇਕ ਹਸਪਤਾਲ ਤੋਂ ਪਿਛਲੇ ਸਮੇਂ ਇਲਾਜ ਕਰਵਾਇਆ ਸੀ ਜਿਸ ਕਰ ਕੇ ਉਸ ਦੇ ਸੰਪਰਕ ਵਿਚ ਆਉਣ ਵਾਲੇ ਵਿਅਕਤੀਆਂ ਅਤੇ ਦੋਰਾਹਾ ਸ਼ਹਿਰ ਵਿਚ ਸਹਿਮ ਦਾ ਮਾਹੌਲ ਹੈ।

 

Have something to say? Post your comment

Subscribe