Friday, November 22, 2024
 

ਪੰਜਾਬ

ਕਿਸਾਨਾਂ ਨੂੰ ਮਿਲਦੀ ਰਹੇਗੀ ਮੁਫ਼ਤ ਬਿਜਲੀ : ਕੈਪਟਨ

May 31, 2020 10:32 AM

ਚੰਡੀਗੜ੍ਹ: ਕਿਸਾਨਾਂ ਨੂੰ ਮੁਫਤ ਬਿਜਲੀ ਦੀ ਸੁਵਿਧਾ ਖ਼ਤਮ ਕੀਤੇ ਜਾਣ ਦੇ ਮੁੱਦੇ 'ਤੇ ਹੋਈ ਆਲੋਚਨਾ ਮਗਰੋਂ ਆਖਰ ਕੈਪਟਨ ਸਰਕਾਰ ਨੇ ਸਪਸ਼ਟ ਕਰ ਦਿੱਤਾ ਕਿ ਕਿਸਾਨਾਂ ਨੂੰ ਆਉਣ ਵਾਲੇ ਸਮੇਂ 'ਚ ਮੁਫ਼ਤ ਬਿਜਲੀ ਮਿਲਦੀ ਜਾਵੇਗੀ। ਕੈਪਟਨ ਨੇ ਐਲਾਨ ਕੀਤਾ ਕਿ ਜਿੰਨਾ ਚਿਰ ਪੰਡਾਬ ਵਿੱਚ ਉਨ੍ਹਾਂ ਦੀ ਸਰਕਾਰ ਹੈ, ਕਿਸਾਨਾਂ ਨੂੰ ਬਿਜਲੀ ਦੇ ਬਿੱਲ ਨਹੀਂ ਦੇਣੇ ਪੈਣਗੇ। ਕੈਪਟਨ ਨੇ ਵਿਰੋਧੀਆਂ ਵੱਲੋਂ ਲਾਏ ਇਲਜ਼ਾਮਾਂ ਨੂੰ ਨਕਾਰਦਿਆਂ ਕਿਹਾ ਕਿ ਸੂਬਾ ਸਰਕਾਰ ਕੇਂਦਰ ਵੱਲੋਂ ਸ਼ਰਤਾਂ ਤਹਿਤ ਪੇਸ਼ ਕੀਤੀ ਮਾਲੀ ਇਮਦਾਦ ਲੈਣ ਦੀ ਬਜਾਏ ਘਾਟਾ ਸਹਿਣ ਲਈ ਤਿਆਰ ਹੈ ਪਰ ਕਿਸੇ ਕੀਮਤ 'ਤੇ ਵੀ ਕਿਸਾਨਾਂ ਦੇ ਹਿੱਤਾਂ ਨਾਲ ਸਮਝੌਤਾ ਨਹੀਂ ਕੀਤਾ ਜਾਵੇਗਾ। ਕੈਪਟਨ ਨੇ ਇੱਕ ਵਾਰ ਫਿਰ ਦੁਹਰਾਇਆ ਕਿ ਸੂਬੇ ਦੇ ਕਿਸਾਨਾਂ ਨੂੰ ਕਾਂਗਰਸ ਸਰਕਾਰ ਦੇ ਰਹਿਣ ਤਕ ਮੁਫ਼ਤ ਬਿਜਲੀ ਦਿੱਤੀ ਜਾਵੇਗੀ। ਕੈਪਟਨ ਨੇ ਕਿਹਾ ਬੇਸ਼ੱਕ ਪਿਛਲੀ ਅਕਾਲੀ ਸਰਕਾਰ ਤੋਂ ਆਰਥਿਕ ਘਾਟਾ ਮਿਲਿਆ ਪਰ ਇਸ ਦੇ ਬਾਵਜੂਦ 2017 ਤੋਂ ਲਗਾਤਾਰ ਕਿਸਾਨਾਂ ਨੂੰ ਮੁਫ਼ਤ ਬਿਜਲੀ ਦੇ ਰਹੇ ਹਾਂ। ਕੈਪਟਨ ਨੇ ਸੁਖਬੀਰ ਬਾਦਲ ਨੂੰ ਐਨਡੀਏ ਛੱਡਣ ਤੇ ਹਰਸਿਮਰਤ ਬਾਦਲ ਨੂੰ ਅਸਤੀਫ਼ਾ ਦੇਣ ਦੀ ਗੱਲ ਵੀ ਆਖੀ।

ਸੁਖਬੀਰ ਬਾਦਲ ਨੇ ਕੈਪਟਨ ਸਰਕਾਰ ਨੂੰ ਚੇਤਾਵਨੀ ਦਿੱਤੀ ਸੀ ਕਿ ਮੁਫ਼ਤ ਬਿਜਲੀ ਦੀ ਸੁਵਿਧਾ ਜੇਕਰ ਬੰਦ ਕੀਤੀ ਗਈ ਤਾਂ ਸੂਬਾ ਪੱਧਰੀ ਅੰਦੋਲਨ ਦਾ ਸਾਹਮਣਾ ਕਰਨ ਲਈ ਕੈਪਟਨ ਤਿਆਰ ਰਹੇ। ਕੈਪਟਨ ਅਮਰਿੰਦਰ ਸਿੰਘ ਨੇ ਇਸ ਤੋਂ ਪਹਿਲਾਂ ਟਵੀਟ ਕਰਕੇ ਵੀ ਇਹ ਸਪਸ਼ਟ ਕਰ ਦਿੱਤਾ ਸੀ ਕਿ ਪੰਜਾਬ ਦੇ ਕਿਸਾਨਾਂ ਤੋਂ ਮੋਟਰਾਂ ਦੇ ਬਿੱਲ ਨਹੀਂ ਲਏ ਜਾਣਗੇ।

ਇਸ ਤੋਂ ਬਾਅਦ ਕੈਬਨਿਟ ਮੰਤਰੀ ਤ੍ਰਪਤ ਰਾਜਿੰਦਰ ਬਾਜਵਾ ਨੇ ਵੀ ਪ੍ਰੈੱਸ ਕਾਨਫਰੰਸ ਦੌਰਾਨ ਖ਼ੁਲਾਸਾ ਕੀਤਾ ਸੀ ਕਿ ਸੂਬਾ ਸਰਕਾਰ ਦਾ ਅਜਿਹਾ ਕੋਈ ਵਿਚਾਰ ਨਹੀਂ। ਹਾਲਾਂਕਿ ਉਨ੍ਹਾਂ ਇਹ ਕਿਹਾ ਸੀ ਕਿ ਕੇਂਦਰ ਸਰਕਾਰ ਕਿਸਾਨਾਂ ਤੋਂ ਬਿਜਲੀ ਦੇ ਬਿੱਲ ਵਸੂਲਣ ਲਈ ਮਜ਼ਬੂਰ ਕਰ ਰਹੀ ਹੈ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

AAP ਪੰਜਾਬ ਨੂੰ ਮਿਲਿਆ ਨਵਾਂ ਪ੍ਰਧਾਨ, ਜਾਣੋ ਕਿਸ ਨੂੰ ਮਿਲੀ ਵੱਡੀ ਜ਼ਿੰਮੇਵਾਰੀ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਗਈ ਜਾਨ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਰਾਜੋਆਣਾ ਆਏ ਜੇਲ੍ਹ ਤੋਂ ਬਾਹਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਪਹੁੰਚੇ

ਗੁਰਦਾਸਪੁਰ 'ਚ ਕਾਂਗਰਸ ਤੇ 'ਆਪ' ਵਰਕਰਾਂ ਵਿਚਾਲੇ ਝੜਪ

ਪੰਜਾਬ ਦੀਆਂ ਚਾਰ ਸੀਟਾਂ 'ਤੇ ਵੋਟਿੰਗ ਜਾਰੀ

ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨ 6 ਦਸੰਬਰ ਨੂੰ ਫਿਰ ਕਰਨਗੇ ਦਿੱਲੀ ਕੂਚ

ਪੰਜਾਬ ਵਿੱਚ ਧੁੰਦ ਦਾ ਅਲਰਟ: ਪ੍ਰਦੂਸ਼ਣ ਕਾਰਨ ਚੰਡੀਗੜ੍ਹ ਅਜੇ ਵੀ ਰੈੱਡ ਜ਼ੋਨ 'ਚ

बरनाला उपचुनाव में कांग्रेस के प्रत्याशी कुलदीप सिंह काला ढिल्लों के चुनाव प्रचार में पहुंचे पंजाब कांग्रेस के अध्यक्ष अमरिंदर सिंह राजा वडिंग 

 
 
 
 
Subscribe