Friday, November 22, 2024
 

ਪੰਜਾਬ

ਪੰਜਾਬ ਵਿਚ ਬੱਸ ਟਰਾਂਸਪੋਟਰਾਂ ਨੂੰ ਵੱਡੀ ਰਾਹਤ, ਟੈਕਸ ਦਰਾਂ ਵਿਚ ਕਟੌਤੀ ਦੇ ਹੁਕਮ

June 02, 2020 10:38 AM

ਚੰਡੀਗੜ੍ਹ : ਲੌਕਡਾਊਨ ਦੇ ਚੱਲਦਿਆਂ ਭਾਰੀ ਵਿੱਤੀ ਘਾਟੇ ਦਾ ਸਾਹਮਣਾ ਕਰ ਰਹੀਆਂ ਪੰਜਾਬ ਦੀਆਂ ਸਾਧਾਰਨ ਬੱਸਾਂ ਨੂੰ ਰਾਹਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਟੈਕਸ ਰੇਟਾਂ ਵਿੱਚ ਕਟੌਤੀ ਦੇ ਹੁਕਮ ਦਿੱਤੇ ਹਨ। ਪ੍ਰਤੀ ਦਿਨ ਪ੍ਰਤੀ ਵਾਹਨ ਪ੍ਰਤੀ ਕਿਲੋਮੀਟਰ ਟੈਕਸ 2.80 ਰੁਪਏ ਤੋਂ ਘਟਾ ਕੇ 2.69 ਰੁਪਏ ਕਰ ਦਿੱਤਾ ਗਿਆ। ਮੁੱਖ ਮੰਤਰੀ ਨੇ ਟਰਾਂਸਪੋਰਟ ਵਿਭਾਗ ਨੂੰ ਇਹ ਵੀ ਨਿਰਦੇਸ਼ ਦਿੱਤੇ ਹਨ ਕਿ ਟਰਾਂਸਪੋਰਟ ਵਾਹਨ ਮਾਲਕਾਂ ਨੂੰ 30 ਜੂਨ ਤੱਕ ਬਿਨਾਂ ਜ਼ੁਰਮਾਨੇ ਤੇ ਵਿਆਜ ਦੇ ਟੈਕਸ ਬਕਾਏ ਅਦਾ ਕਰਨ ਦੀ ਆਗਿਆ ਦਿੱਤੀ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਟਰਾਂਸਪੋਰਟ ਸੈਕਟਰ ਤੋਂ ਹਜ਼ਾਰਾਂ ਲੋਕ ਸਿੱਧੇ ਤੇ ਅਸਿੱਧੇ ਤੌਰ 'ਤੇ ਆਪਣੀ ਰੋਜ਼ੀ ਰੋਟੀ ਕਮਾਉਂਦੇ ਹਨ। ਲੌਕਡਾਊਨ ਕਾਰਨ ਮੁਕੰਮਲ ਬੱਸ ਸੇਵਾ ਬੰਦ ਹੋਣ ਕਾਰਨ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਇਨ੍ਹਾਂ ਲੋਕਾਂ ਦੀ ਪ੍ਰੇਸ਼ਾਨੀ ਦੂਰ ਕਰਨ ਵਿੱਚ ਇਹ ਫੈਸਲਾ ਮੱਦਦਗਾਰ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਗੈਰ-ਏ.ਸੀ. ਬੱਸ ਆਪਰੇਟਰ ਵੱਡੇ ਵਿੱਤੀ ਘਾਟੇ ਵਿੱਚੋਂ ਨਿਕਲ ਰਹੇ ਹਨ ਜਦੋਂ ਕਿ ਸੂਬੇ ਦੇ ਆਮ ਲੋਕਾਂ ਲਈ ਇਹ ਬੱਸਾਂ ਆਵਾਜਾਈ ਦਾ ਆਮ ਸਾਧਨ ਹੈ। ਇਸੇ ਦੌਰਾਨ ਪ੍ਰਮੁੱਖ ਸਕੱਤਰ ਟਰਾਂਸਪੋਰਟ ਕੇ. ਸਿਵਾ ਪ੍ਰਸਾਦ ਨੇ ਦੱਸਿਆ ਕਿ ਟੈਕਸ ਦਰਾਂ ਨੂੰ ਘਟਾਉਣ ਦਾ ਮੰਤਵ ਸੂਬੇ ਅੰਦਰ ਚੱਲਦੀਆਂ ਸਾਧਾਰਨ ਬੱਸਾਂ ਨੂੰ ਰਾਹਤ ਦੇਣਾ ਹੈ ਤਾਂ ਜੋ ਉਹ ਮੌਜੂਦਾ ਸਮੇਂ ਦੇ ਆਪਣੇ ਵਿੱਤੀ ਸੰਕਟ ਵਿਚੋਂ ਬਾਹਰ ਨਿਕਲ ਸਕਣ। ਉਨ੍ਹਾਂ ਕਿਹਾ ਕਿ ਇਹ ਕਦਮ ਇਸ ਖੇਤਰ ਵਿੱਚ ਲੱਗੇ ਕਾਮਿਆਂ ਦੇ ਹਿੱਤਾਂ ਦੀ ਰੱਖਿਆ ਕਰੇਗਾ।

 ਇਸੇ ਦੌਰਾਨ ਹੀ ਪੰਜਾਬ ਸਰਕਾਰ ਵੱਲੋਂ ਆਵਾਜਾਈ ਵਾਹਨਾਂ ਦੇ ਮਾਲਕ ਵਿਅਕਤੀਆਂ ਨੂੰ ਪੰਜਾਬ ਮੋਟਰ ਵਾਹਨ ਟੈਕਸੇਸ਼ਨ ਐਕਟ 1924 (ਪੰਜਾਬ ਐਕਟ ਨੰ. 4, 1924 (2007 ਦੀ ਤਰਮੀਮ) ਦੇ ਪ੍ਰਵਾਧਾਨਾਂ ਤੋਂ ਇਸ ਸਥਿਤੀ ਤਹਿਤ ਛੋਟ ਦਿੱਤੀ ਗਈ ਹੈ ਕਿ ਜਿਨ੍ਹਾਂ ਆਵਾਜਾਈ ਵਾਹਨ ਮਾਲਕਾਂ ਦੇ ਪੰਜਾਬ ਮੋਟਰ ਵਾਹਨ ਟੈਕਸੇਸ਼ਨ ਐਕਟ, 1924 ਤਹਿਤ ਟੈਕਸ ਬਕਾਇਆ ਹਨ, ਉਹ ਇਹ ਟੈਕਸ 1 ਜੂਨ 2020 ਤੋਂ 30 ਜੂਨ 2020 ਤੱਕ ਇਕ ਮਹੀਨੇ ਦੇ ਅੰਦਰ-ਅੰਦਰ ਅਦਾ ਕਰ ਸਕਦੇ ਹਨ। ਇਸ ਸਮੇਂ ਦੌਰਨ ਕੋਈ ਜ਼ੁਰਮਾਨਾ ਜਾਂ ਵਿਆਜ਼ ਜਾਂ ਟੈਕਸ ਦੀ ਦੇਰੀ ਨਾਲ ਅਦਾਇਗੀ ਨਹੀਂ ਲਗਾਈ/ਵਸੂਲੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਬਕਾਇਆ ਟੈਕਸ ਦੀ ਅਦਾਇਗੀ ਤੈਅ ਸਮੇਂ ਦੌਰਾਨ ਨਹੀਂ ਕੀਤੀ ਜਾਵੇਗੀ ਤਾਂ ਇਹ ਬਕਾਇਆ ਟੈਕਸ ਸਮੇਤ ਜ਼ੁਰਮਾਨਾ ਅਤੇ ਵਿਆਜ਼ ਤੈਅ ਸਮਾਂ ਮਿਆਦ ਬੀਤਣ ਬਾਅਦ ਵਸੂਲਣ ਯੋਗ ਬਣ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਨੋਟੀਫਿਕੇਸ਼ਨ ਪਹਿਲਾਂ ਹੀ ਜਾਰੀ ਕੀਤੀ ਜਾ ਚੁੱਕੀ ਹੈ।
 

Have something to say? Post your comment

 

ਹੋਰ ਪੰਜਾਬ ਖ਼ਬਰਾਂ

AAP ਪੰਜਾਬ ਨੂੰ ਮਿਲਿਆ ਨਵਾਂ ਪ੍ਰਧਾਨ, ਜਾਣੋ ਕਿਸ ਨੂੰ ਮਿਲੀ ਵੱਡੀ ਜ਼ਿੰਮੇਵਾਰੀ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਗਈ ਜਾਨ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਰਾਜੋਆਣਾ ਆਏ ਜੇਲ੍ਹ ਤੋਂ ਬਾਹਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਪਹੁੰਚੇ

ਗੁਰਦਾਸਪੁਰ 'ਚ ਕਾਂਗਰਸ ਤੇ 'ਆਪ' ਵਰਕਰਾਂ ਵਿਚਾਲੇ ਝੜਪ

ਪੰਜਾਬ ਦੀਆਂ ਚਾਰ ਸੀਟਾਂ 'ਤੇ ਵੋਟਿੰਗ ਜਾਰੀ

ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨ 6 ਦਸੰਬਰ ਨੂੰ ਫਿਰ ਕਰਨਗੇ ਦਿੱਲੀ ਕੂਚ

ਪੰਜਾਬ ਵਿੱਚ ਧੁੰਦ ਦਾ ਅਲਰਟ: ਪ੍ਰਦੂਸ਼ਣ ਕਾਰਨ ਚੰਡੀਗੜ੍ਹ ਅਜੇ ਵੀ ਰੈੱਡ ਜ਼ੋਨ 'ਚ

बरनाला उपचुनाव में कांग्रेस के प्रत्याशी कुलदीप सिंह काला ढिल्लों के चुनाव प्रचार में पहुंचे पंजाब कांग्रेस के अध्यक्ष अमरिंदर सिंह राजा वडिंग 

 
 
 
 
Subscribe