Friday, November 22, 2024
 

ਕੈਨਡਾ

ਕੈਨੇਡਾ ''ਚ ਕੋਰੋਨਾ ਦੀ ਰਫਤਾਰ ਹੋਈ ਮੱਧਮ

June 03, 2020 05:03 PM

ਟੋਰਾਂਟੋ: ਕੋਰੋਨਾ ਵਾਇਰਸ ਨੇ ਜਿਥੇ ਪੂਰੀ ਦੁਨੀਆ ਵਿਚ ਆਪਣੀ ਦਹਿਸ਼ਤ ਬਣਾਈ ਹੋਈ ਹੈ ਉਥੇ ਹੀ ਕੈਨੇਡਾ ਵਿਚ ਇਸ ਦੀ ਰਫਤਾਰ ਮੱਧਮ ਪੈ ਗਈ ਹੈ। ਕੋਰੋਨਾ ਵਾਇਰਸ ਮਹਾਂਮਾਰੀ ਕਾਰਣ ਕੈਨੇਡਾ ਵਿਚ ਸੋਮਵਾਰ ਨੂੰ 31 ਨਵੀਆਂ ਮੌਤਾਂ ਦਰਜ ਕੀਤੀਆਂ ਗਈਆਂ, ਜੋ ਕਿ ਬੀਤੇ ਦੋ ਮਹੀਨਿਆਂ ਵਿਚ ਸਭ ਤੋਂ ਘੱਟ ਹਨ।

ਸੋਮਵਾਰ ਨੂੰ ਕੈਨੇਡਾ ਦੇ ਛੇ ਸੂਬਿਆਂ ਵਿਚ ਸਿਰਫ 759 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਸੀ। ਇਸ ਦੌਰਾਨ ਬੀਤੇ ਇਕ ਹਫਤੇ ਦੌਰਾਨ ਨਵੇਂ ਮਾਮਲਿਆਂ ਦੀ ਗਿਣਤੀ 1000 ਤੋਂ ਹੇਠਾਂ ਹੀ ਰਹੀ ਹੈ। ਦੇਸ਼ ਵਿਚ ਹੁਣ ਕੋਵਿਡ-19 ਦੇ 91, 694 ਪੁਸ਼ਟੀ ਕੀਤੇ ਮਾਮਲੇ ਹਨ, ਜਿਨ੍ਹਾਂ ਵਿਚੋਂ 7, 326 ਲੋਕਾਂ ਦੀ ਮੌਤ ਹੋ ਚੁੱਕੀ ਹੈ ਤੇ 49, 739 ਲੋਕ ਕੋਰੋਨਾ ਵਾਇਰਸ ਨੂੰ ਹਰਾ ਕੇ ਆਪਣੇ ਘਰਾਂ ਨੂੰ ਪਰਤ ਗਏ ਹਨ। ਬੀਤੀ 2 ਅਪ੍ਰੈਲ ਨੂੰ ਕੋਰੋਨਾ ਵਾਇਰਸ ਕਾਰਣ 27 ਮੌਤਾਂ ਦਰਜ ਕੀਤੀਆਂ ਗਈਆਂ ਸਨ, ਜਿਸ ਤੋਂ ਬਾਅਦ ਸੋਮਵਾਰ ਨੂੰ ਸਭ ਤੋਂ ਘੱਟ ਮੌਤਾਂ ਦਰਜ ਕੀਤੀਆਂ ਗਈਆਂ ਹਨ। ਕੈਨੇਡਾ ਵਿਚ ਬੀਤੇ ਕੁਝ ਹਫਤਿਆਂ ਤੋਂ 100 ਜਾਂ ਉਸ ਤੋਂ ਵਧੇਰੇ ਮੌਤਾਂ ਦਰਜ ਕੀਤੀਆਂ ਜਾ ਰਹੀਆਂ ਸਨ। 

ਕੈਨੇਡਾ ਵਿਚ ਮਈ ਮਹੀਨੇ ਦੀ ਸ਼ੁਰੂਆਤ ਤੋਂ ਹੀ ਨਵੇਂ ਮਾਮਲੇ ਘਟਣੇ ਸ਼ੁਰੂ ਹੋ ਗਏ ਸਨ ਤੇ ਬੀਤੇ ਹਫਤੇ ਇਸ ਵਿਚ ਵੱਡੀ ਗਿਰਾਵਟ ਦਰਜ ਕੀਤੀ ਗਈ ਸੀ ਜਦੋਂ 29 ਮਾਰਚ ਤੋਂ ਬਾਅਦ ਪਹਿਲੀ ਵਾਰ ਇਕ ਦਿਨ ਵਿਚ ਸਿਰਫ 1000 ਮਾਮਲੇ ਦਰਜ ਕੀਤੇ ਗਏ ਸਨ।

 

Have something to say? Post your comment

 

ਹੋਰ ਕੈਨਡਾ ਖ਼ਬਰਾਂ

ਕੈਨੇਡਾ ਦੇ ਟੋਰਾਂਟੋ 'ਚ ਫਾਇਰਿੰਗ, 23 ਗ੍ਰਿਫਤਾਰ

Canada ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ

Canada : ਖਾਲਿਸਤਾਨੀ ਡੱਲਾ ਦਾ ਮੁਕੱਦਮਾ ਜਨਤਕ ਨਹੀਂ ਕੀਤਾ ਜਾਵੇਗਾ

ਕੈਨੇਡਾ 'ਚ ਗ੍ਰਿਫ਼ਤਾਰ ਅਰਸ਼ ਡੱਲਾ ਨੂੰ ਛੇਤੀ ਹੀ ਕੀਤਾ ਜਾਵੇਗਾ ਰਿਹਾਅ

ਕੈਨੇਡਾ 'ਚ ਸਰਗਰਮ ਵੱਖਵਾਦੀ, 4-5 ਦਿਨਾਂ 'ਚ ਵੱਡਾ ਹੰਗਾਮਾ ਹੋਣ ਦਾ ਡਰ; ਹਿੰਦੂ ਮੰਦਰਾਂ ਦੇ ਪ੍ਰੋਗਰਾਮ ਮੁਲਤਵੀ

खालिस्तानी अलगाववादियों की धमकी के चलते कनाडा के ब्रैम्पटन मंदिर में कार्यक्रम रद्द

ਕੈਨੇਡਾ ‘ਚ ਹਿੰਦੂ ਮੰਦਰ ‘ਤੇ ਹਮਲੇ ਦੇ ਮਾਮਲੇ ‘ਚ ਗ੍ਰਿਫਤਾਰ ਦੋਸ਼ੀ ਨੂੰ ਰਿਹਾਅ ਕੀਤਾ

डोनाल्ड ट्रम्प की जीत के बाद अमेरिका से भागने वाले प्रवासियों के लिए कनाडा हाई अलर्ट पर

ਕੈਨੇਡਾ ਹਿੰਸਾ ਵਿੱਚ ਨਵਾਂ ਮੋੜ, ਹੁੱਲੜਬਾਜਾਂ ਵਿਰੁੱਧ ਅਪੀਲ ਪੁਲਿਸ ਨੇ ਜਾਰੀ ਕੀਤੇ ਵਾਰੰਟ

कनाडा में हिंदुओं ने ब्रैम्पटन मंदिर पर खालिस्तानी हमले के खिलाफ प्रदर्शन किया

 
 
 
 
Subscribe