Tuesday, March 11, 2025
 

ਚੰਡੀਗੜ੍ਹ / ਮੋਹਾਲੀ

ਵਿਜੀਲੈਂਸ ਬਿਊਰੋ ਦੇ ਨਵੇਂ ਮੁਖੀ ਨਾਗੇਸ਼ਵਰ ਰਾਓ ਨੇ ਅਹੁਦਾ ਸੰਭਾਲਿਆ – ਭ੍ਰਿਸ਼ਟਾਚਾਰ ਪ੍ਰਤੀ ਕੋਈ ਲਿਹਾਜ਼ ਨਾ ਵਰਤਣ ਦਾ ਸੰਕਲਪ

February 18, 2025 10:03 PM
ਵਿਜੀਲੈਂਸ ਬਿਊਰੋ ਦੇ ਨਵੇਂ ਮੁਖੀ ਨਾਗੇਸ਼ਵਰ ਰਾਓ ਨੇ ਅਹੁਦਾ ਸੰਭਾਲਿਆ – ਭ੍ਰਿਸ਼ਟਾਚਾਰ ਪ੍ਰਤੀ ਕੋਈ ਲਿਹਾਜ਼ ਨਾ ਵਰਤਣ ਦਾ ਸੰਕਲਪ

ਚੰਡੀਗੜ੍ਹ, 18 ਫਰਵਰੀ:
 
ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਸ੍ਰੀ ਜੀ. ਨਾਗੇਸ਼ਵਰ ਰਾਓ, ਆਈ.ਪੀ.ਐਸ., ਨੇ ਅੱਜ ਐਸ.ਏ.ਐਸ. ਨਗਰ ਦੇ ਵਿਜੀਲੈਂਸ ਬਿਊਰੋ ਭਵਨ ਵਿਖੇ ਪੰਜਾਬ ਵਿਜੀਲੈਂਸ ਬਿਊਰੋ ਦੇ ਮੁੱਖ ਡਾਇਰੈਕਟਰ ਵਜੋਂ ਅਹੁਦਾ ਸੰਭਾਲ ਲਿਆ ਹੈ।
 
ਇਸ ਮੌਕੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਭ੍ਰਿਸ਼ਟਾਚਾਰ ਮੁਕਤ ਪੰਜਾਬ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ੍ਰੀ ਰਾਓ ਨੇ ਸਪੱਸ਼ਟ ਕਿਹਾ ਕਿ ਸੂਬਾ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਪ੍ਰਤੀ ਕੋਈ ਲਿਹਾਜ਼ ਨਾ ਵਰਤਣ ਦੀ ਅਪਣਾਈ ਗਈ ਨੀਤੀ ਨੂੰ ਸਰਕਾਰ ਦੇ ਸਾਰੇ ਵਿਭਾਗਾਂ ਵਿੱਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ।
 
ਬਿਊਰੋ ਦੇ ਪ੍ਰਸ਼ਾਸਨ ਵਿੱਚ ਕੁਸ਼ਲਤਾ ਅਤੇ ਸ਼ਾਸਨ ਵਿੱਚ ਪਾਰਦਰਸ਼ਤਾ ਵਧਾਉਣ ਦੀ ਲੋੜ ਨੂੰ ਉਜਾਗਰ ਕਰਦਿਆਂ ਨਵ-ਨਿਯੁਕਤ ਵਿਜੀਲੈਂਸ ਬਿਊਰੋ ਮੁਖੀ ਨੇ ਕਿਹਾ ਕਿ ਹਰ ਤਰ੍ਹਾਂ ਦੇ ਭ੍ਰਿਸ਼ਟਾਚਾਰ ਮੁਕੱਦਮਿਆਂ ਅਤੇ ਵਿਜੀਲੈਂਸ ਪੜਤਾਲਾਂ ਨੂੰ ਸਰਅੰਜਾਮ ਦੇਣ ਲਈ ਦੀ ਪੇਸ਼ੇਵਰ ਤਰੀਕੇ ਨਾਲ ਤੇਜ਼ੀ ਅਤੇ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਰਿਸ਼ਵਤਖ਼ੋਰ ਮੁਲਜ਼ਮਾਂ ਲਈ ਸਖ਼ਤ ਸਜ਼ਾਵਾਂ ਨੂੰ ਯਕੀਨੀ ਬਣਾਉਣ ਲਈ ਅਦਾਲਤਾਂ ਵਿੱਚ ਚਲਦੇ ਸਾਰੇ ਕੇਸਾਂ ਦੀ ਸਬੂਤਾਂ ਸਮੇਤ ਸਖ਼ਤੀ ਨਾਲ ਪੈਰਵੀ ਕੀਤੀ ਜਾਵੇਗੀ। ਉਨ੍ਹਾਂ ਜਿਲ੍ਹਾ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟਣ ਦੇ ਆਪਣੇ ਮਿਸ਼ਨ ਵਿੱਚ ਚੌਕਸ ਰਹਿਣ, ਵਧੇਰੇ ਸਰਗਰਮ ਹੋਣ ਅਤੇ ਭ੍ਰਿਸ਼ਟਾਚਾਰ ਮਾਮਲੇ ਉੱਪਰ ਕੋਈ ਸਮਝੌਤਾ ਨਾ ਕਰਨ ਲਈ ਵੀ ਪ੍ਰੇਰਿਤ ਕੀਤਾ।
 
ਸਖ਼ਤ ਚੇਤਾਵਨੀ ਜਾਰੀ ਕਰਦਿਆਂ ਸ੍ਰੀ ਰਾਓ ਨੇ ਕਿਹਾ ਕਿ ਵਿਜੀਲੈਂਸ ਬਿਊਰੋ ਦੇ ਕਿਸੇ ਵੀ ਅਧਿਕਾਰੀ ਜਾਂ ਮੁਲਾਜ਼ਮ ਨੂੰ ਕਿਸੇ ਵੀ ਭ੍ਰਿਸ਼ਟ ਕਾਰਜ ਵਿੱਚ ਸ਼ਾਮਲ ਪਾਏ ਜਾਣ 'ਤੇ ਬਿਲਕੁਲ ਬਖਸ਼ਿਆ ਨਹੀਂ ਜਾਵੇਗਾ। ਭ੍ਰਿਸ਼ਟਾਚਾਰ ਦੇ ਖਾਤਮੇ ਲਈ ਆਮ ਲੋਕਾਂ ਦੀ ਸ਼ਮੂਲੀਅਤ ਦੀ ਮਹੱਤਵਪੂਰਨ ਭੂਮਿਕਾ 'ਤੇ ਜ਼ੋਰ ਦਿੰਦਿਆਂ ਉਨ੍ਹਾਂ ਨੇ ਲੋਕਾਂ ਨੂੰ ਇੱਕ ਪਾਰਦਰਸ਼ੀ ਅਤੇ ਵਧੇਰੇ ਜਵਾਬਦੇਹ ਪ੍ਰਣਾਲੀ ਵਿੱਚ ਬਿਹਤਰ ਢੰਗ ਨਾਲ ਯੋਗਦਾਨ ਪਾਉਣ ਲਈ ਭ੍ਰਿਸ਼ਟਾਚਾਰ ਬਾਰੇ ਜਾਗਰੂਕ ਹੋਣ ਅਤੇ ਇਸ ਬਾਰੇ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਨੰਬਰ ਉੱਤੇ ਜਾਂ ਈਮੇਲ ਰਾਹੀ ਰਿਪੋਰਟ ਕਰਨ ਵਿੱਚ ਸਰਗਰਮੀ ਨਾਲ ਸਹਿਯੋਗ ਕਰਨ ਦੀ ਅਪੀਲ ਕੀਤੀ।
 
ਵਿਜੀਲੈਂਸ ਗਤੀਵਿਧੀਆਂ ਦੀ ਮੌਜੂਦਾ ਸਥਿਤੀ ਦਾ ਮੁਲਾਂਕਣ ਕਰਨ ਲਈ ਸ੍ਰੀ ਰਾਓ ਨੇ 19 ਫ਼ਰਵਰੀ ਨੂੰ ਐਸ.ਏ.ਐਸ. ਨਗਰ ਵਿਖੇ ਬਿਊਰੋ ਦੇ ਮੁੱਖ ਦਫਤਰ ਵਿਖੇ ਵਿਜੀਲੈਂਸ ਬਿਊਰੋ ਦੇ ਸਾਰੇ ਐਸ.ਐਸ.ਪੀਜ਼. ਦੀ ਇੱਕ ਮੀਟਿੰਗ ਬੁਲਾ ਲਈ ਹੈ ਤਾਂ ਜੋ ਸਾਰੇ ਲੰਬਿਤ ਕੇਸਾਂ ਅਤੇ ਵਿਜੀਲੈਂਸ ਪੜਤਾਲਾਂ ਦੀ ਸਮੀਖਿਆ ਕੀਤੀ ਜਾ ਸਕੇ।
 

Have something to say? Post your comment

 

ਹੋਰ ਚੰਡੀਗੜ੍ਹ / ਮੋਹਾਲੀ ਖ਼ਬਰਾਂ

चंडीगढ़ के वीआईपी एरिया में एक बार फिर से तेज रफ्तार का कर देखने को मिला है

ਦੀਪਕ ਬਾਲੀ ਨੇ ਸੈਰ ਸਪਾਟਾ ਅਤੇ ਸੱਭਿਆਚਾਰ ਮਾਮਲਿਆਂ ਦੇ ਵਿਭਾਗ ਦੇ ਸਲਾਹਕਾਰ ਵਜੋਂ ਅਹੁਦਾ ਸੰਭਾਲਿਆ

ਡੀਜੀਪੀ ਗੌਰਵ ਯਾਦਵ ਨੇ IAS ਅਸ਼ੋਕ ਕੁਮਾਰ ਨੂੰ ਵਿਲੱਖਣ ਕਲਾ ਲਈ ਪ੍ਰਸ਼ੰਸਾ ਡਿਸਕ ਨਾਲ ਕੀਤਾ ਸਨਮਾਨਿਤ

जसवीर सिंह गढ़ी ने पंजाब एस.सी. आयोग के चेयरपर्सन के रूप में पदभार संभाला

ਵਿਧਾਇਕ ਕੁਲਵੰਤ ਸਿੰਘ ਨੇ ਪਿੰਡ ਜਗਤਪੁਰਾ ਵਿਖੇ ਸੋਲਡ ਵੈਸਟ ਮੈਨੇਜਮੈਂਟ ਤੇ ਆਂਗਣਵਾੜੀ ਸੈਂਟਰ ਦਾ ਰੱਖਿਆ ਨੀਂਹ ਪੱਥਰ

Police tighten security at Chandigarh-Mohali borders amid farmers' march

ਚੰਡੀਗੜ੍ਹ ਵਿੱਚ ਕਿਸਾਨਾਂ ਦਾ ਮਾਰਚ, ਪੁਲਿਸ ਨੇ ਰੋਕਿਆ

कानून बनाकर सफाई कर्मचारियों के लिए ठेकेदारी प्रथा पर रोक लगाएं: ग्रेवाल ने भारत के राष्ट्रपति से आग्रह किया

ਬਾਰ ਐਸੋਸੀਏਸ਼ਨ ਚੰਡੀਗੜ੍ਹ ਚੋਣਾਂ: ਐਡਵੋਕੇਟ ਬ੍ਰਿਜੇਸ਼ ਮਿੱਤਲ ਨੂੰ ਪ੍ਰਧਾਨ, ਜਗਦੀਪ ਸਿੰਘ ਜਸਵਾਲ ਨੂੰ ਉਪ ਪ੍ਰਧਾਨ ਚੁਣਿਆ ਗਿਆ

ਬੈਕਫਿੰਕੋ ਦੇ ਚੇਅਰਮੈਨ ਸੰਦੀਪ ਸੈਣੀ ਵੱਲੋਂ AGM ਅਮਰਜੀਤ ਸਿੰਘ ਨੂੰ ਉਨ੍ਹਾਂ ਦੀ ਸੇਵਾਮੁਕਤੀ ਮੌਕੇ ਨਿੱਘੀ ਵਧਾਈ

 
 
 
 
Subscribe