ਰੇਖਾ ਗੁਪਤਾ ਅੱਜ ਦਿੱਲੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਸਹੁੰ ਚੁੱਕ ਸਮਾਗਮ ਦੁਪਹਿਰ 12 ਵਜੇ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਹੋਵੇਗਾ। ਇਸ ਪ੍ਰੋਗਰਾਮ ਵਿੱਚ ਆਮ ਜਨਤਾ ਦੇ ਨਾਲ-ਨਾਲ ਕਈ ਵੱਡੇ ਨੇਤਾ ਵੀ ਮੌਜੂਦ ਰਹਿਣਗੇ। ਰੇਖਾ ਗੁਪਤਾ ਦਿੱਲੀ ਦੀ ਚੌਥੀ ਮਹਿਲਾ ਮੁੱਖ ਮੰਤਰੀ ਬਣੇਗੀ। ਉਨ੍ਹਾਂ ਦੇ ਨਾਲ 6 ਹੋਰ ਮੰਤਰੀ ਵੀ ਸਹੁੰ ਚੁੱਕ ਸਕਦੇ ਹਨ।