ਰਾਜਧਾਨੀ ਦਿੱਲੀ ਨੂੰ ਚੌਥੀ ਮਹਿਲਾ ਮੁੱਖ ਮੰਤਰੀ ਮਿਲੀ ਹੈ। ਸ਼ਾਲੀਮਾਰ ਬਾਗ ਤੋਂ ਵਿਧਾਇਕ ਬਣੀ ਰੇਖਾ ਗੁਪਤਾ ਨੇ ਦਿੱਲੀ ਦੇ ਰਾਮਲੀਲਾ ਵਿੱਚ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ। ਉਨ੍ਹਾਂ ਦੇ ਨਾਲ 6 ਚਿਹਰੇ ਵੀ ਕੈਬਨਿਟ ਮੰਤਰੀ ਬਣਨ ਜਾ ਰਹੇ ਹਨ। ਦਿੱਲੀ ਕੈਬਨਿਟ ਵਿੱਚ ਪਰਵੇਸ਼ ਵਰਮਾ (ਨਵੀਂ ਦਿੱਲੀ), ਮਨਜਿੰਦਰ ਸਿੰਘ ਸਿਰਸਾ (ਰਾਜੌਰੀ ਗਾਰਡਨ), ਰਵਿੰਦਰ ਕੁਮਾਰ ਇੰਦਰਰਾਜ (ਬਵਾਨਾ), ਕਪਿਲ ਮਿਸ਼ਰਾ (ਕਰਵਲ ਨਗਰ), ਆਸ਼ੀਸ਼ ਸੂਦ (ਜਨਕਪੁਰੀ) ਅਤੇ ਪੰਕਜ ਕੁਮਾਰ ਸਿੰਘ (ਵਿਕਾਸਪੁਰੀ) ਨੂੰ ਮੰਤਰੀ ਬਣਾਇਆ ਗਿਆ ਹੈ।
ਪ੍ਰੋਗਰਾਮ ਵਿੱਚ ਕੌਣ-ਕੌਣ ਮੌਜੂਦ ਹਨ?
ਸਹੁੰ ਚੁੱਕ ਸਮਾਗਮ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੌਜੂਦਗੀ ਵਿੱਚ ਹੋਇਆ। ਗ੍ਰਹਿ ਮੰਤਰੀ ਅਮਿਤ ਸ਼ਾਹ, ਜੇਪੀ ਨੱਡਾ, ਚੰਦਰਬਾਬੂ ਨਾਇਡੂ, ਰੱਖਿਆ ਮੰਤਰੀ ਰਾਜਨਾਥ ਸਿੰਘ, ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ, ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਮੋਹਨ ਯਾਦਵ, ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ, ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ, ਛੱਤੀਸਗੜ੍ਹ ਦੇ ਮੁੱਖ ਮੰਤਰੀ ਵਿਸ਼ਨੂੰ ਦੇਵ ਸਾਈਂ, ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਯੂਪੀ ਦੇ ਦੋਵੇਂ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ, ਬ੍ਰਜੇਸ਼ ਪਾਠਕ, ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਏਕਨਾਥ ਸ਼ਿੰਦੇ ਵੀ ਸਮਾਰੋਹ ਵਿੱਚ ਸ਼ਾਮਲ ਹੋਣ ਲਈ ਪਹੁੰਚੇ।
ਦਿਲਚਸਪ ਗੱਲ ਇਹ ਹੈ ਕਿ ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਵੀ ਸਟੇਜ 'ਤੇ ਮੌਜੂਦ ਸੀ।
ਰੇਖਾ ਗੁਪਤਾ ਕੌਣ ਹੈ?
ਲਗਭਗ ਦਸ ਸਾਲ ਏਬੀਵੀਪੀ ਦੀ ਮੈਂਬਰ ਰਹਿਣ ਤੋਂ ਬਾਅਦ, ਉਹ 2002 ਵਿੱਚ ਭਾਜਪਾ ਵਿੱਚ ਸ਼ਾਮਲ ਹੋ ਗਈ। ਉਹ ਦਿੱਲੀ ਭਾਜਪਾ ਮਹਿਲਾ ਮੋਰਚਾ ਦੀ ਜਨਰਲ ਸਕੱਤਰ ਅਤੇ ਭਾਜਪਾ ਮਹਿਲਾ ਮੋਰਚਾ ਦੀ ਰਾਸ਼ਟਰੀ ਉਪ ਪ੍ਰਧਾਨ ਵੀ ਰਹਿ ਚੁੱਕੀ ਹੈ। ਰੇਖਾ ਗੁਪਤਾ ਇੱਕ ਤਜਰਬੇਕਾਰ ਕੌਂਸਲਰ ਰਹੀ ਹੈ। ਉਨ੍ਹਾਂ ਨੇ ਸ਼ਾਲੀਮਾਰ ਬਾਗ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ 29, 595 ਵੋਟਾਂ ਨਾਲ ਹਰਾਇਆ