ਜਲੰਧਰ : ਘੱਲੂਘਾਰਾ ਹਫਤੇ ਨੂੰ ਦੇਖਦੇ ਹੋਏ ਪੰਜਾਬ ’ਚ ਸੁਰੱਖਿਆ ਵਿਵਸਥਾ ਨੂੰ ਹੋਰ ਸਖਤ ਕਰ ਦਿੱਤਾ ਗਿਆ ਹੈ। ਉੱਚ ਪੱਧਰੀ ਪੁਲਸ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਪੰਜਾਬ ਦੇ DGP ਦਿਨਕਰ ਗੁਪਤਾ ਨੇ ਸੂਬੇ ਦੇ ਸਾਰੇ ਪੁਲਸ ਕਮਿਸ਼ਨਰਾਂ ਅਤੇ ਐੱਸ. ਐੱਸ. ਪੀਜ਼ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਘੱਲੂਘਾਰਾ ਹਫਤੇ ਨੂੰ ਦੇਖਦੇ ਹੋਏ ਆਪਣੇ-ਆਪਣੇ ਖੇਤਰਾਂ ’ਚ ਸੁਰੱਖਿਆ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਨਾਲ ਹੀ ਫਲੈਗ ਮਾਰਚ ਦਾ ਆਯੋਜਨ ਕਰਨ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਸੂਬਾ ਪੁਲਸ ਨੂੰ 6 ਜੂਨ ਨੂੰ ਮਨਾਏ ਜਾਣ ਰਹੇ ਘੱਲੂਘਾਰਾ ਹਫਤੇ ਨੂੰ ਦੇਖਦੇ ਹੋਏ 6 ਜੂਨ ਨੂੰ ਅੰਮ੍ਰਿਤਸਰ ’ਚ ਵਿਸ਼ੇਸ਼ ਰੂਪ ਨਾਲ ਸੁਰੱਖਿਆ ਵਿਵਸਥਾ ਬਣਾਏ ਰੱਖਣ ਲਈ ਸਖਤ ਕਦਮ ਚੁੱਕੇ ਜਾ ਰਹੇ ਹਨ। ਹਰ ਸਾਲ ਘੱਲੂਘਾਰਾ ਹਫਤਾ ਆਪ੍ਰੇਸ਼ਨ ਬਲਿਊ ਸਟਾਰ ਦੀ ਬਰਸੀ ਦੇ ਅਸਰ ’ਤੇ ਮਨਾਇਆ ਜਾਂਦਾ ਹੈ।
ਕੱਟੜਪੰਥੀ ਅਨਸਰਾਂ ਵੱਲੋਂ ਇਸ ਦਿਨ ਵਿਸ਼ੇਸ਼ ਰੂਪ ਨਾਲ ਸਮਾਰੋਹ ਕੀਤੇ ਜਾਂਦੇ ਹਨ ਪਰ ਹੁਣ ਕਿਉਂਕਿ ਕੋਰੋਨਾ ਵਾਇਰਸ ਮਹਾਮਾਰੀ (coronavirus pandemic) ਦਾ ਪ੍ਰਕੋਪ ਚੱਲ ਰਿਹਾ ਹੈ, ਇਸ ਲਈ ਸਰਕਾਰ ਵਲੋਂ ਸਾਰੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਸ ਨੂੰ ਹੋਰ ਵੀ ਸਾਵਧਾਨੀ ਵਰਤਣ ਲਈ ਕਿਹਾ ਗਿਆ ਹੈ।
ਸੰਵੇਦਨਸ਼ੀਲ ਸ਼ਹਿਰਾਂ ’ਚ ਫਲੈਗ ਮਾਰਚ
ਪੁਲਸ ਅਧਿਕਾਰੀਆਂ ਨੇ ਦੱਸਿਆ ਕਿ 6 ਦਿਨ ਤੱਕ ਵੱਖ-ਵੱਖ ਸੰਵੇਦਨਸ਼ੀਲ ਸ਼ਹਿਰਾਂ ’ਚ ਫਲੈਗ ਮਾਰਚ ਦਾ ਪੁਲਸ ਵੱਲੋਂ ਆਯੋਜਨ ਕੀਤੇ ਜਾਣ ਦਾ ਪ੍ਰੋਗਰਾਮ ਹੈ। ਇਸ ’ਚ ਵੱਡੇ ਪੁਲਸ ਅਧਿਕਾਰੀ ਹਿੱਸਾ ਲੈਣਗੇ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਘੱਲੂਘਾਰਾ ਹਫਤੇ ਨੂੰ ਦੇਖਦੇ ਹੋਏ ਪੁਲਸ ਵਲੋਂ ਸ਼ੱਕੀ ਵਾਹਨਾਂ ਦੀ ਤਲਾਸ਼ੀ ਲਈ ਜਾਵੇਗੀ ਅਤੇ ਨਾਲ ਹੀ ਸ਼ੱਕੀ ਟਿਕਾਣਿਆਂ ’ਤੇ ਵੀ ਪੁਲਸ ਦੀਆਂ ਨਜ਼ਰਾਂ ਬਣੀਆਂ ਰਹਿਣਗੀਆਂ। ਅਧਿਕਾਰੀਆਂ ਨੇ ਦੱਸਿਆ ਕਿ ਕਿਸੇ ਵੀ ਤਰ੍ਹਾਂ ਦੀ ਘਟਨਾ ਵਾਪਰਣ ਤੋਂ ਰੋਕਣ ਲਈ ਸਖਤ ਕਦਮ ਚੁੱਕੇ ਜਾ ਰਹੇ ਹਨ।
ਸਰਹੱਦ ’ਤੇ ਵੀ ਟਿਕੀਆਂ ਰਹਿਣਗੀਆਂ ਪੁਲਸ ਦੀਆਂ ਨਜ਼ਰਾਂ
ਪਿਛਲੇ 3 ਸੂਬਾ ਪੁਲਸ ਨੇ ਸਰਹੱਦ ਪਾਰ ਪਾਕਿਸਤਾਨ ਵੱਲੋਂ ਸੂਬੇ ’ਚ ਸ਼ਾਂਤੀ ਨੂੰ ਭੰਗ ਕਰਨ ਲਈ ਚੁੱਕੇ ਗਏ ਕਦਮਾਂ ਦਾ ਮੂੰਹ ਤੋੜ ਜਵਾਬ ਦਿੱਤਾ ਹੈ ਅਤੇ ਅਨੇਕਾਂ ਅੱਤਵਾਦੀ ਸੰਗਠਨਾਂ ਦਾ ਸਫਾਇਆ ਵੀ ਕੀਤਾ ਹੈ। ਸਰਹੱਦ ਪਾਰ ਤੋਂ ਡਰੋਨ ਰਾਹੀਂ ਭੇਜੇ ਜਾਣ ਵਾਲੇ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੇ ਯਤਨਾਂ ਨੂੰ ਵੀ ਅਸਫਲ ਬਣਾਇਆ ਗਿਆ ਹੈ। ਘੱਲੂਘਾਰਾ ਹਫਤੇ ਨੂੰ ਦੇਖਦੇ ਹੋਏ ਸਰਹੱਦ ’ਤੇ ਵੀ ਸੂਬਾ ਪੁਲਸ ਦੀਆਂ ਨਜ਼ਰਾਂ ਟਿਕੀਆਂ ਰਹਿਣਗੀਆਂ। ਸਰਹੱਦ ’ਤੇ BSF ਵਲੋਂ ਸਰਹੱਦ ਪਾਰ ਦੀਆਂ ਹਰਕਤਾਂ ’ਤੇ ਨਜ਼ਰ ਰੱਖੀ ਜਾਵੇਗੀ ਅਤੇ ਅੰਦਰੂਨੀ ਸ਼ਾਂਤੀ ਬਣਾਏ ਰੱਖਣ ਦੀ ਜ਼ਿੰਮੇਵਾਰੀ ਸੂਬਾ ਪੁਲਸ ਦੀ ਹੋਵੇਗੀ।