ਬ੍ਰਾਜ਼ੀਲ ਦੇ ਸਾਓ ਪਾਓਲੋ ਰਾਜ ਦੇ ਰਿਬੇਰਾਓ ਪ੍ਰੀਟੋ ਸ਼ਹਿਰ ਨੇੜੇ ਇੱਕ ਦਰਦਨਾਕ ਬੱਸ ਹਾਦਸੇ ਵਿੱਚ 12 ਯੂਨੀਵਰਸਿਟੀ ਦੇ ਵਿਦਿਆਰਥੀਆਂ ਦੀ ਮੌਤ ਹੋ ਗਈ ਜਦੋਂ ਕਿ 19 ਹੋਰ ਜ਼ਖਮੀ ਹੋ ਗਏ। ਇਹ ਹਾਦਸਾ ਉਦੋਂ ਵਾਪਰਿਆ ਜਦੋਂ ਵਿਦਿਆਰਥੀਆਂ ਨਾਲ ਭਰੀ ਬੱਸ ਇੱਕ ਤੇਜ਼ ਰਫ਼ਤਾਰ ਟਰੱਕ ਨਾਲ ਟਕਰਾ ਗਈ।
ਇਸ ਹਾਦਸੇ ਤੋਂ ਬਾਅਦ, ਫਾਇਰ ਫਾਈਟਰਜ਼ ਨੇ ਤੇਜ਼ੀ ਨਾਲ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਉਨ੍ਹਾਂ ਨੇ ਬੱਸ ਵਿੱਚ ਫਸੇ ਜ਼ਖਮੀਆਂ ਨੂੰ ਬਾਹਰ ਕੱਢਿਆ ਅਤੇ ਹਸਪਤਾਲ ਪਹੁੰਚਾਇਆ। ਹਾਦਸੇ ਤੋਂ ਬਾਅਦ ਬੱਸ ਦੇ ਟੁਕੜੇ-ਟੁਕੜੇ ਹੋ ਗਏ ਅਤੇ ਆਵਾਜਾਈ ਪੂਰੀ ਤਰ੍ਹਾਂ ਠੱਪ ਹੋ ਗਈ।