Sunday, February 23, 2025
 
BREAKING NEWS
ਭਾਰਤੀ ਪੁਰਸ਼ ਹਾਕੀ ਟੀਮ ਨੇ ਆਇਰਲੈਂਡ ਨੂੰ 4-0 ਨਾਲ ਹਰਾਇਆਗੈਸ, ਕੋਲੈਸਟ੍ਰੋਲ ਅਤੇ ਸ਼ੂਗਰ ਦੀਆਂ 84 ਦਵਾਈਆਂ ਜਾਂਚ ਵਿੱਚ ਫੇਲ੍ਹ, ਸਰਕਾਰ ਨੇ ਜਾਰੀ ਕੀਤਾ ਅਲਰਟਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (23 ਫ਼ਰਵਰੀ 2025)ਜੰਮੂ ਵਿੱਚ ਵੱਡਾ ਹਾਦਸਾ, ਸ਼ਰਧਾਲੂਆਂ ਨੂੰ ਲੈ ਕੇ ਦਿੱਲੀ ਆ ਰਹੀ ਬੱਸ ਖੱਡ ਵਿੱਚ ਡਿੱਗੀਗੂਗਲ ਪੇਅ ਰਾਹੀਂ 4500 ਰੁਪਏ ਰਿਸ਼ਵਤ ਲੈਣ ਵਾਲਾ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰਕਿਸਾਨਾਂ ਤੇ ਕੇਂਦਰ ਵਿਚਕਾਰ ਮੀਟਿੰਗ ਦਾ ਕੀ ਨਤੀਜਾ ਨਿਕਲਿਆ, ਪੜ੍ਹੋ ਡੀਟੇਲਕਦੇ ਵੀ ਹਕੀਕਤ ਨਹੀਂ ਬਣੇਗੀ ਐਸ.ਵਾਈ.ਐਲ. ਨਹਿਰ-ਮੁੱਖ ਮੰਤਰੀਹਰਜੋਤ ਸਿੰਘ ਬੈਂਸ ਵੱਲੋਂ ਗ਼ੈਰਕਾਨੂੰਨੀ ਮਾਈਨਿੰਗ ਖ਼ਿਲਾਫ਼ ਜੰਗ ਦਾ ਐਲਾਨ; ਤਿੰਨ FIR ਦਰਜਇੱਕ ਸਾਲ ਵਿੱਚ 90,000 ਤੋਂ ਵੱਧ ਸਕੂਲੀ ਵਿਦਿਆਰਥੀਆਂ ਵੱਲੋਂ ਛੱਤਬੀੜ ਚਿੜੀਆਘਰ ਦਾ ਦੌਰਾਮੁੱਖ ਮੰਤਰੀ ਨੇ 7 ਜ਼ਿਲਿ੍ਹਆਂ ਵਿੱਚ ਸੀਵਰੇਜ ਤੇ ਸਫਾਈ ਵਿਵਸਥਾ ਸੁਧਾਰਨ ਲਈ 14.30 ਕਰੋੜ ਰੁਪਏ ਦੀ ਲਾਗਤ ਨਾਲ 216 ਅਤਿ ਆਧੁਨਿਕ ਮਸੀਨਾਂ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ

ਪੰਜਾਬ

10 ਕਿਲੋਗ੍ਰਾਮ ਹੈਰੋਇਨ ਰਿਕਵਰੀ ਮਾਮਲਾ: ਪੰਜਾਬ ਪੁਲਿਸ ਵੱਲੋਂ ਦੋਸ਼ੀ ਹਰਮਨਦੀਪ ਦੇ ਬਿਆਨ ਦੇ ਆਧਾਰ 'ਤੇ 2 ਕਿਲੋਗ੍ਰਾਮ ਹੋਰ ਹੈਰੋਇਨ ਬਰਾਮਦ; ਕੁੱਲ ਬਰਾਮਦੀ 15 ਕਿਲੋਗ੍ਰਾਮ ਤੱਕ ਪਹੁੰਚੀ

February 22, 2025 06:45 PM

10 ਕਿਲੋਗ੍ਰਾਮ ਹੈਰੋਇਨ ਰਿਕਵਰੀ ਮਾਮਲਾ: ਪੰਜਾਬ ਪੁਲਿਸ ਵੱਲੋਂ ਦੋਸ਼ੀ ਹਰਮਨਦੀਪ ਦੇ ਬਿਆਨ ਦੇ ਆਧਾਰ 'ਤੇ 2 ਕਿਲੋਗ੍ਰਾਮ ਹੋਰ ਹੈਰੋਇਨ ਬਰਾਮਦ; ਕੁੱਲ ਬਰਾਮਦੀ 15 ਕਿਲੋਗ੍ਰਾਮ ਤੱਕ ਪਹੁੰਚੀ

— ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ

— ਦੋ ਦਿਨ ਪਹਿਲਾਂ ਪੁਲਿਸ ਟੀਮਾਂ ਨੇ ਹਰਮਨਦੀਪ ਦੇ ਸਾਥੀ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ ‘ਚੋਂ 3 ਕਿਲੋ ਹੈਰੋਇਨ ਕੀਤੀ ਸੀ ਬਰਾਮਦ

ਚੰਡੀਗੜ੍ਹ/ਅੰਮ੍ਰਿਤਸਰ, 22 ਫਰਵਰੀ:


ਪੰਜਾਬ ਪੁਲਿਸ ਵੱਲੋਂ 10 ਕਿਲੋਗ੍ਰਾਮ ਹੈਰੋਇਨ ਰਿਕਵਰੀ ਮਾਮਲੇ ਸਬੰਧੀ ਚੱਲ ਰਹੀ ਜਾਂਚ ਦੌਰਾਨ ਇੱਕ ਹੋਰ ਮਹੱਤਵਪੂਰਨ ਸਫਲਤਾ ‘ਚ, ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਦੋਸ਼ੀ ਹਰਮਨਦੀਪ ਸਿੰਘ ਵੱਲੋਂ ਦਿੱਤੇ ਗਏ ਬਿਆਨ ਦੇ ਅਧਾਰ ‘ਤੇ ਪਿੰਡ ਬੋਪਾਰਾਏ ਬਾਜ ਸਿੰਘ ਵਿੱਚ ਨਹਿਰ ਦੇ ਨੇੜੇ ਛੁਪਾਈ ਗਈ 2 ਕਿਲੋਗ੍ਰਾਮ ਹੋਰ ਹੈਰੋਇਨ ਬਰਾਮਦ ਕੀਤੀ, ਜਿਸ ਨਾਲ ਕੁੱਲ ਜ਼ਬਤ ਕੀਤੀ ਹੈਰੋਇਨ 15 ਕਿਲੋਗ੍ਰਾਮ ਹੋ ਗਈ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਇਹ ਕਾਰਵਾਈ ਪੰਜਾਬ ਪੁਲਿਸ ਵੱਲੋਂ ਅੰਮ੍ਰਿਤਸਰ ਦੇ ਪਿੰਡ ਘੁੰਮਣਪੁਰਾ ਦੇ ਨਸ਼ਾ ਤਸਕਰ ਹਰਮਨਦੀਪ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਰੈਕੇਟ ਦਾ ਪਰਦਾਫਾਸ਼ ਕਰਨ ਅਤੇ ਉਸਦੇ ਕਬਜ਼ੇ ਵਿੱਚੋਂ 10 ਕਿਲੋ ਹੈਰੋਇਨ ਬਰਾਮਦ ਕਰਨ ਤੋਂ ਕੁਝ ਦਿਨਾਂ ਬਾਅਦ ਅਮਲ ਵਿੱਚ ਲਿਆਂਦੀ ਗਈ। ਮੁਲਜ਼ਮ ਹਰਮਨਦੀਪ ਦੇ ਖੁਲਾਸੇ 'ਤੇ ਇਹ ਦੂਜੀ ਵੱਡੀ ਬਰਾਮਦਗੀ ਹੈ। ਜ਼ਿਕਰਯੋਗ ਹੈ ਕਿ ਦੋ ਦਿਨ ਪਹਲਿਆਂ ਪੁਲਿਸ ਟੀਮਾਂ ਨੇ ਹਰਮਨਦੀਪ ਦੇ ਸਾਥੀ ਲਵਪ੍ਰੀਤ ਸਿੰਘ ਦੇ ਕਬਜ਼ੇ ਵਿੱਚੋਂ 3 ਕਿਲੋ ਹੈਰੋਇਨ ਬਰਾਮਦ ਕਰਨ ਤੋਂ ਬਾਅਦ ਉਸਨੂੰ ਵੀ ਗ੍ਰਿਫ਼ਤਾਰ ਕੀਤਾ ਸੀ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਅਗਲੇ-ਪਿਛਲੇ ਸਬੰਧਾਂ ਦੀ ਜਾਂਚ ਦੌਰਾਨ, ਦੋਸ਼ੀ ਹਰਮਨਦੀਪ ਨੇ ਇੱਕ ਹੋਰ ਖੁਲਾਸਾ ਕੀਤਾ ਕਿ ਉਸਨੇ ਖੁਰਮਣੀਆਂ ਤੋਂ ਰਾਮ ਤੀਰਥ ਲਿੰਕ ਰੋਡ 'ਤੇ ਪਿੰਡ ਬੋਪਾਰਾਏ ਬਾਜ ਸਿੰਘ ਨੇੜੇ ਨਹਿਰ ਦੇ ਕੰਢੇ ਰੱਖੀ ਇੱਕ ਇੱਟ ਦੇ ਹੇਠਾਂ 2 ਕਿਲੋਗ੍ਰਾਮ ਹੋਰ ਹੈਰੋਇਨ ਛੁਪਾਈ ਸੀ। ਇਸ ਸੂਚਨਾ 'ਤੇ ਕਾਰਵਾਈ ਕਰਦਿਆਂ ਸੀਆਈ ਅੰਮ੍ਰਿਤਸਰ ਦੀਆਂ ਟੀਮਾਂ ਨੇ ਦੋਸ਼ੀ ਦੁਆਰਾ ਦੱਸੀ ਗਈ ਜਗ੍ਹਾ ਤੋਂ 2 ਕਿਲੋਗ੍ਰਾਮ ਹੈਰੋਇਨ ਦੀ ਖੇਪ ਬਰਾਮਦ ਕਰਨ ਵਿੱਚ ਸਫਲਤਾ ਪ੍ਰਾਪਤ ਕੀਤੀ।
ਡੀਜੀਪੀ ਨੇ ਕਿਹਾ ਕਿ ਬਰਾਮਦ ਕੀਤੀ ਹੈਰੋਇਨ ਪਾਕਿਸਤਾਨ ਤੋਂ ਤਸਕਰ ਕੀਤੀ ਗਈ ਵੱਡੀ ਖੇਪ ਦਾ ਹਿੱਸਾ ਹੈ ਜਿਸਨੂੰ ਪਾਕ-ਅਧਾਰਤ ਸਮਗਲਰ ਚਾਚਾ ਬਾਵਾ ਦੀ ਸਹਾਇਤਾ ਨਾਲ ਤਸਕਰ ਕੀਤਾ ਗਿਆ ਸੀ। ਦੱਸਣਯੋਗ ਹੈ ਕਿ ਚਾਚਾ ਬਾਵਾ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਲਈ ਡਰੋਨ ਦੀ ਵਰਤੋਂ ਕਰਦਾ ਸੀ। ਉਨ੍ਹਾਂ ਅੱਗੇ ਕਿਹਾ ਕਿ ਨੈੱਟਵਰਕ ਵਿੱਚ ਸ਼ਾਮਲ ਹੋਰ ਸਾਥੀਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਫੜਨ ਲਈ ਅਗਲੇਰੀ ਜਾਂਚ ਜਾਰੀ ਹੈ।
ਇਸ ਸਬੰਧੀ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 21, 25 ਅਤੇ 29 ਤਹਿਤ ਐਫ.ਆਈ.ਆਰ. ਨੰਬਰ 8 ਮਿਤੀ 18.02.2025 ਨੂੰ ਦਰਜ ਕੀਤੀ ਗਈ ਸੀ। ਅਗਲੇਰੀ ਜਾਂਚ ਦੌਰਾਨ ਹੋਰ ਬਰਾਮਦਗੀ ਹੋਣ ਦੀ ਉਮੀਦ ਹੈ।
ਦੱਸਣਯੋਗ ਹੈ ਕਿ ਸੀ.ਆਈ. ਅੰਮ੍ਰਿਤਸਰ ਨੇ 2024 (1 ਜਨਵਰੀ, 2024 ਤੋਂ 31 ਦਸੰਬਰ, 2024) ਵਿੱਚ 29 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਨ ਉਪਰੰਤ ਕੁੱਲ 14 ਐਫ.ਆਈ.ਆਰਜ਼. ਦਰਜ ਕੀਤੀਆਂ ਹਨ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 153.6 ਕਿਲੋਗ੍ਰਾਮ ਹੈਰੋਇਨ, 4 ਕਿਲੋਗ੍ਰਾਮ ਆਈ.ਸੀ.ਈ. ਡਰੱਗ, 31.9 ਕਿਲੋਗ੍ਰਾਮ ਕੈਫੀਨ ਐਨਹਾਈਡ੍ਰਸ, 17 ਕਿਲੋਗ੍ਰਾਮ ਡੈਕਸਟ੍ਰੋਮੇਥੋਰਫਾਨ (ਡੀ.ਐਮ.ਆਰ.) ਅਤੇ 1.10 ਕਰੋੜ ਰੁਪਏ ਡਰੱਗ ਮਨੀ ਜ਼ਬਤ ਕੀਤੀ ਹੈ।
 

Have something to say? Post your comment

 

ਹੋਰ ਪੰਜਾਬ ਖ਼ਬਰਾਂ

ਕਦੇ ਵੀ ਹਕੀਕਤ ਨਹੀਂ ਬਣੇਗੀ ਐਸ.ਵਾਈ.ਐਲ. ਨਹਿਰ-ਮੁੱਖ ਮੰਤਰੀ

ਹਰਜੋਤ ਸਿੰਘ ਬੈਂਸ ਵੱਲੋਂ ਗ਼ੈਰਕਾਨੂੰਨੀ ਮਾਈਨਿੰਗ ਖ਼ਿਲਾਫ਼ ਜੰਗ ਦਾ ਐਲਾਨ; ਤਿੰਨ FIR ਦਰਜ

ਇੱਕ ਸਾਲ ਵਿੱਚ 90,000 ਤੋਂ ਵੱਧ ਸਕੂਲੀ ਵਿਦਿਆਰਥੀਆਂ ਵੱਲੋਂ ਛੱਤਬੀੜ ਚਿੜੀਆਘਰ ਦਾ ਦੌਰਾ

ਮੁੱਖ ਮੰਤਰੀ ਨੇ 7 ਜ਼ਿਲਿ੍ਹਆਂ ਵਿੱਚ ਸੀਵਰੇਜ ਤੇ ਸਫਾਈ ਵਿਵਸਥਾ ਸੁਧਾਰਨ ਲਈ 14.30 ਕਰੋੜ ਰੁਪਏ ਦੀ ਲਾਗਤ ਨਾਲ 216 ਅਤਿ ਆਧੁਨਿਕ ਮਸੀਨਾਂ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ

ਮੁੱਖ ਮੰਤਰੀ ਨੇ ਸੜਕ ਸੁਰੱਖਿਆ ਫੋਰਸ ਦੇ ਸ਼ਹੀਦ ਕਾਂਸਟੇਬਲ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ

ਪੰਜਾਬ ਦੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਮੰਤਰੀ ਵੱਲੋਂ ਲੋਕਾਂ ਨੂੰ ਪੰਜਾਬੀ ਭਾਸ਼ਾ ਨੂੰ ਪੂਰੀ ਤਰ੍ਹਾਂ ਅਪਣਾਉਣ ਦੀ ਅਪੀਲ

ਪੰਜਾਬ ਰਾਜ ਸੂਚਨਾ ਕਮਿਸ਼ਨ ਨੇ ਅੰਤਰਰਾਸ਼ਟਰੀ ਮਾਂ-ਬੋਲੀ ਦਿਵਸ 2025 ਮਨਾਇਆ

ਗਿਆਨੀ ਹਰਪ੍ਰੀਤ ਸਿੰਘ ਅੱਜ ਉਹਨਾਂ ਆਗੂਆਂ ਨਾਲ ਕਿਵੇਂ ਸਟੇਜ ਸਾਂਝੀ ਕਰ ਸਕਦੇ ਹਨ ਜਿਹਨਾਂ ਨੇ ਸ੍ਰੀ ਆਕਾਲ ਤਖ਼ਤ ਦੇ ਸਾਹਮਣੇ ਖੜਕੇ ਝੂਠ ਬੋਲੇ ਸਨ ?: ਝਿੰਜਰ, ਰਾਠੀ

3381 ਈਟੀਟੀ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਜਲਦੀ

ਪੰਜਾਬ ਕਾਂਗਰਸ ਵਿਧਾਨ ਸਭਾ ਚੋਣਾਂ ਵਿੱਚ 60-70 ਨਵੇਂ ਚਿਹਰੇ ਮੈਦਾਨ ਵਿੱਚ ਉਤਾਰਨ ਦੀ ਤਿਆਰੀ ਵਿਚ

 
 
 
 
Subscribe