Sunday, February 23, 2025
 
BREAKING NEWS
ਜੰਮੂ ਵਿੱਚ ਵੱਡਾ ਹਾਦਸਾ, ਸ਼ਰਧਾਲੂਆਂ ਨੂੰ ਲੈ ਕੇ ਦਿੱਲੀ ਆ ਰਹੀ ਬੱਸ ਖੱਡ ਵਿੱਚ ਡਿੱਗੀਗੂਗਲ ਪੇਅ ਰਾਹੀਂ 4500 ਰੁਪਏ ਰਿਸ਼ਵਤ ਲੈਣ ਵਾਲਾ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰਕਿਸਾਨਾਂ ਤੇ ਕੇਂਦਰ ਵਿਚਕਾਰ ਮੀਟਿੰਗ ਦਾ ਕੀ ਨਤੀਜਾ ਨਿਕਲਿਆ, ਪੜ੍ਹੋ ਡੀਟੇਲਕਦੇ ਵੀ ਹਕੀਕਤ ਨਹੀਂ ਬਣੇਗੀ ਐਸ.ਵਾਈ.ਐਲ. ਨਹਿਰ-ਮੁੱਖ ਮੰਤਰੀਹਰਜੋਤ ਸਿੰਘ ਬੈਂਸ ਵੱਲੋਂ ਗ਼ੈਰਕਾਨੂੰਨੀ ਮਾਈਨਿੰਗ ਖ਼ਿਲਾਫ਼ ਜੰਗ ਦਾ ਐਲਾਨ; ਤਿੰਨ FIR ਦਰਜਇੱਕ ਸਾਲ ਵਿੱਚ 90,000 ਤੋਂ ਵੱਧ ਸਕੂਲੀ ਵਿਦਿਆਰਥੀਆਂ ਵੱਲੋਂ ਛੱਤਬੀੜ ਚਿੜੀਆਘਰ ਦਾ ਦੌਰਾਮੁੱਖ ਮੰਤਰੀ ਨੇ 7 ਜ਼ਿਲਿ੍ਹਆਂ ਵਿੱਚ ਸੀਵਰੇਜ ਤੇ ਸਫਾਈ ਵਿਵਸਥਾ ਸੁਧਾਰਨ ਲਈ 14.30 ਕਰੋੜ ਰੁਪਏ ਦੀ ਲਾਗਤ ਨਾਲ 216 ਅਤਿ ਆਧੁਨਿਕ ਮਸੀਨਾਂ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾਸਾਬਕਾ RBI ਗਵਰਨਰ PM ਮੋਦੀ ਦੇ ਪ੍ਰਿੰਸੀਪਲ ਸਕੱਤਰ-2 ਨਿਯੁਕਤਸਿਰਫ਼ 10 ਮਿੰਟ ਤੁਰਨ ਨਾਲ ਮੌਤ ਦਾ ਖ਼ਤਰਾ ਘੱਟ ਜਾਂਦਾ ਹੈ! ਡਾਕਟਰ ਨੇ ਦੱਸੇ ਹੈਰਾਨੀਜਨਕ ਫਾਇਦੇPSPCL ਜ਼ੀਰਕਪੁਰ ਡਿਵੀਜ਼ਨ ਵੱਲੋਂ ਖਪਤਕਾਰਾਂ ਲਈ ਸ਼ਿਕਾਇਤ ਸੈੱਲ ਦੇ ਨੰਬਰ ਜਾਰੀ

ਪੰਜਾਬ

ਹਰਜੋਤ ਸਿੰਘ ਬੈਂਸ ਵੱਲੋਂ ਗ਼ੈਰਕਾਨੂੰਨੀ ਮਾਈਨਿੰਗ ਖ਼ਿਲਾਫ਼ ਜੰਗ ਦਾ ਐਲਾਨ; ਤਿੰਨ FIR ਦਰਜ

February 22, 2025 09:28 PM

ਹਰਜੋਤ ਸਿੰਘ ਬੈਂਸ ਵੱਲੋਂ ਗ਼ੈਰਕਾਨੂੰਨੀ ਮਾਈਨਿੰਗ ਖ਼ਿਲਾਫ਼ ਜੰਗ ਦਾ ਐਲਾਨ; ਤਿੰਨ ਐਫ.ਆਈ.ਆਰ. ਦਰਜ

ਕੈਬਨਿਟ ਮੰਤਰੀ ਵੱਲੋਂ ਨਾਜਾਇਜ਼ ਖਣਨ ਰੋਕਣ ਲਈ ਨਾਈਟ ਵਿਜ਼ਨ ਕੈਮਰੇ ਲਗਾਉਣ ਦੇ ਆਦੇਸ਼

ਹਰਜੋਤ ਬੈਂਸ ਵੱਲੋਂ ਆਨੰਦਪੁਰ ਸਾਹਿਬ ਇਲਾਕੇ ‘ਚ ਸਾਰੇ ਕਰੱਸ਼ਰਾਂ ’ਤੇ ਛਾਪੇ ਮਾਰਨ ਅਤੇ ਰਿਕਾਰਡ ਦੀ ਬਾਰੀਕੀ ਨਾਲ ਜਾਂਚ ਕਰਨ ਦੇ ਹੁਕਮ

ਗ਼ੈਰਕਾਨੂੰਨੀ ਖਣਨ ਗਤੀਵਿਧੀਆਂ ਬਾਰੇ ਪਤਾ ਲਗਾਉਣ ਤੇ ਰਿਪੋਰਟ ਕਰਨ ਲਈ ਯੂਥ ਕਲੱਬਾਂ ਨੂੰ ਸਰਗਰਮ ਕਰਨ ਦੇ ਵੀ ਦਿੱਤੇ ਨਿਰਦੇਸ਼

ਚੰਡੀਗੜ੍ਹ, 22 ਫਰਵਰੀ:
ਗ਼ੈਰਕਾਨੂੰਨੀ ਖਣਨ ਵਿਰੁੱਧ ਵੱਡੀ ਅਤੇ ਫੈਸਲਾਕੁੰਨ ਕਾਰਵਾਈ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਅਤੇ ਆਨੰਦਪੁਰ ਸਾਹਿਬ ਤੋਂ ਵਿਧਾਇਕ ਸ. ਹਰਜੋਤ ਸਿੰਘ ਬੈਂਸ ਦੇ ਨਿਰਦੇਸ਼ਾਂ ‘ਤੇ ਅੱਜ ਇਥੇ ਰੂਪਨਗਰ ਜ਼ਿਲ੍ਹੇ ਵਿੱਚ ਗੈਰ-ਕਾਨੂੰਨੀ ਖਣਨ ਗਤੀਵਿਧੀਆਂ ਦੇ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਤਿੰਨ ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ।

ਇਹ ਕਾਰਵਾਈ ਗ਼ੈਰਕਾਨੂੰਨੀ ਖਣਨ ਵਿਰੁੱਧ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਜ਼ੀਰੋ-ਸਹਿਣਸ਼ੀਲਤਾ ਨੀਤੀ ਤਹਿਤ ਸ. ਹਰਜੋਤ ਸਿੰਘ ਬੈਂਸ ਵੱਲੋਂ ਰੂਪਨਗਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ (ਡੀ.ਸੀ.) ਨੂੰ ਗ਼ੈਰਕਾਨੂੰਨੀ ਖਣਨ ਗਤੀਵਿਧੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਜਾਰੀ ਕੀਤੇ ਜਾਣ  ਤੋਂ ਬਾਅਦ ਸਾਹਮਣੇ ਆਈ ਹੈ।

ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਦੋ ਐਫ.ਆਈ.ਆਰਜ਼. ਥਾਣਾ ਨੰਗਲ ਵਿਖੇ ਦਰਜ ਕੀਤੀਆਂ ਗਈਆਂ ਹਨ ਅਤੇ ਇੱਕ ਕਲਵਾਂ ਚੌਕੀ ਵਿਖੇ ਦਰਜ ਕੀਤੀ ਗਈ ਹੈ। ਇਹ ਤਿੰਨ ਐਫਆਈਆਰਜ਼ ਮਾਈਨਜ਼ ਐਂਡ ਮਿਨਰਲਜ਼ ਡਿਵੈਲਪਮੈਂਟ ਰੂਲਜ਼ , 1957 ਦੀ ਧਾਰਾ 21 (1) ਅਤੇ 4 (1) ਤਹਿਤ ਦਰਜ ਕੀਤੀਆਂ ਗਈਆਂ ਹਨ।

ਸਿੱਖਿਆ ਮੰਤਰੀ ਸ.ਹਰਜੋਤ ਸਿੰਘ ਬੈਂਸ ਨੇ ਗ਼ੈਰਕਾਨੂੰਨੀ ਮਾਈਨਿੰਗ ਦੇ ਵਧਦੇ ਇਸ ਗੰਭੀਰ ਮੁੱਦੇ ਨਾਲ ਨਜਿੱਠਣ ਲਈ ਡਿਪਟੀ ਕਮਿਸ਼ਨਰ ਰੂਪਨਗਰ ਨੂੰ ਹੋਰ ਵੀ ਕਈ ਸਖ਼ਤ ਨਿਰਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਨੇ ਸਾਰੇ ਮਹੱਤਵਪੂਰਨ ਰੂਟਾਂ ਅਤੇ ਰਸਤਿਆਂ ’ਤੇ ਹਾਈ-ਰੈਜ਼ੋਲਿਊਸ਼ਨ ਨਾਈਟ ਵਿਜ਼ਨ ਕਲੋਜ਼ ਸਰਕਟ ਟੈਲੀਵਿਜ਼ਨ (ਸੀਸੀਟੀਵੀ) ਕੈਮਰੇ ਤੁਰੰਤ ਲਗਾਉਣ ਦੇ ਹੁਕਮ ਦਿੱਤੇ ਹਨ, ਜਿਨ੍ਹਾਂ ਰਾਹੀਂ ਮਾਈਨਿੰਗ ਸਮੱਗਰੀ ਦੀ ਢੋਆ-ਢੁਆਈ ਕੀਤੀ ਜਾ ਸਕਦੀ ਹੈ ਜਾਂ ਜਿਹੜੇ ਰਸਤੇ ਗੈਰ-ਕਾਨੂੰਨੀ ਮਾਈਨਿੰਗ ਲਈ ਹੌਟਸਪੌਟ ਵਜੋਂ ਪਛਾਣੇ ਗਏ ਖੇਤਰਾਂ ਵਿੱਚ ਹਨ। ਕੈਬਨਿਟ ਮੰਤਰੀ ਨੇ ਸੀਸੀਟੀਵੀ ਕੈਮਰੇ ਲਗਾਉਣ ਲਈ 15 ਦਿਨਾਂ ਦੀ ਸਖ਼ਤ ਸਮਾਂ-ਸੀਮਾ ਨਿਰਧਾਰਤ ਕੀਤੀ ਹੈ।

ਸ. ਹਰਜੋਤ ਸਿੰਘ ਬੈਂਸ ਨੇ ਜ਼ਿਲ੍ਹੇ ਵਿੱਚ ਚੱਲ ਰਹੇ ਹਰੇਕ ਕਰੱਸ਼ਰ ’ਤੇ ਵਿਆਪਕ ਛਾਪੇਮਾਰੀ ਕਰਨ ਦੇ ਹੁਕਮ ਦਿੱਤੇ, ਨਾਲ ਹੀ ਕਿਸੇ ਵੀ ਕਿਸਮ ਦੀਆਂ ਬੇਨਿਯਮੀਆਂ ਦਾ ਪਤਾ ਲਗਾਉਣ ਲਈ ਉਨ੍ਹਾਂ ਦੇ ਰਿਕਾਰਡ ਦੀ ਬਾਰੀਕੀ ਨਾਲ ਜਾਂਚ ਕਰਨ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਨੇ ਜ਼ਿਲ੍ਹਾ ਅਧਿਕਾਰੀਆਂ ਦੀ ਜਵਾਬਦੇਹੀ ਵਧਾਉਣ ਦੇ ਨਾਲ-ਨਾਲ ਗੈਰ-ਕਾਨੂੰਨੀ ਖਣਨ ਕਰਨ ਵਾਲਿਆਂ ਨਾਲ ਕਿਸੇ ਵੀ ਤਰ੍ਹਾਂ ਦੀ ਮਿਲੀਭੁਗਤ ਖ਼ਿਲਾਫ਼ ਸਖਤ ਚੇਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਸ ਗ਼ੈਰਕਾਨੂੰਨੀ ਧੰਦੇ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ ਭਾਵੇਂ ਉਹ ਵਿਅਕਤੀ ਕਿਸੇ ਵੀ ਰਾਜਸੀ ਪਾਰਟੀ ਨਾਲ ਸਬੰਧ ਰੱਖਦਾ ਹੋਵੇ ਜਾਂ ਉਸ ਦਾ ਜਿੱਡਾ ਮਰਜ਼ੀ ਵੱਡਾ ਰੁਤਬਾ ਹੋਵੇ।

ਉਹਨਾਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ - ਭਾਵੇਂ ਉਸਦਾ ਰਾਜਨੀਤਿਕ ਸਬੰਧ ਜਾਂ ਰੁਤਬਾ ਕੋਈ ਵੀ ਹੋਵੇ। ਗੈਰ-ਕਾਨੂੰਨੀ ਖਣਨ ਵਿੱਚ ਸ਼ਾਮਲ ਕੋਈ ਵੀ ਵਿਅਕਤੀ ਇਸਦੇ ਗੰਭੀਰ ਨਤੀਜੇ ਭੁਗਤੇਗਾ। ਉਹਨਾਂ ਅੱਗੇ ਦੱਸਿਆ ਕਿ ਗੈਰ-ਕਾਨੂੰਨੀ ਖਣਨ ਇੱਕ ਗੰਭੀਰ ਅਪਰਾਧ ਹੈ।

ਸ. ਹਰਜੋਤ ਸਿੰਘ ਬੈਂਸ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੇ ਕੁਦਰਤੀ ਸਰੋਤਾਂ ਨੂੰ ਸੁਰੱਖਿਅਤ ਰੱਖਣ ਲਈ ਅੱਗੇ ਆਉਣ ਅਤੇ ਸੂਬਾ ਸਰਕਾਰ ਨਾਲ ਸਹਿਯੋਗ ਕਰਨ। ਉਨ੍ਹਾਂ ਜ਼ਿਲ੍ਹਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਗੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਦੀ ਪਛਾਣ ਕਰਨ ਅਤੇ ਰਿਪੋਰਟ ਕਰਨ ਲਈ ਯੂਥ ਕਲੱਬਾਂ ਨੂੰ ਸ਼ਾਮਲ ਕਰਨ, ਜਿਸ ਨਾਲ ਪੰਜਾਬ ਦੇ ਕੁਦਰਤੀ ਸਰੋਤਾਂ ਦੀ ਸੁਰੱਖਿਆ ਵਿੱਚ ਮਦਦ ਮਿਲੇਗੀ।

ਉਹਨਾਂ ਅੱਗੇ ਕਿਹਾ ਕਿ ਗੈਰ-ਕਾਨੂੰਨੀ ਖਣਨ ਪੰਜਾਬ ਦੇ ਵਾਤਾਵਰਣ ਅਤੇ ਆਰਥਿਕਤਾ ਲਈ ਸਿੱਧਾ ਖ਼ਤਰਾ ਹੈ। ਉਹ ਕਿਸੇ ਨੂੰ ਵੀ ਨਿੱਜੀ ਲਾਭ ਲਈ ਆਪਣੀ ਧਰਤੀ ਦਾ ਸ਼ੋਸ਼ਣ ਕਰਨ ਦੀ ਇਜਾਜ਼ਤ ਨਹੀਂ ਦੇਣਗੇ। ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਸੂਬਾ ਸਰਕਾਰ ਆਪਣੀ ਜ਼ਮੀਨ ਤੇ ਕੁਦਰਤੀ ਸਰੋਤਾਂ ਦੀ ਰਾਖੀ ਦੇ ਕਾਰਜਾਂ ਵਿੱਚ ਪੂਰੀ ਪਾਰਦਰਸ਼ਤਾ ਬਣਾਈ ਰੱਖਣ ਲਈ ਸਮਰਪਿਤ ਹੈ। ਉਹਨਾਂ ਕਿਹਾ ਕਿ ਸੂਬੇ ਦੇ ਨੌਜਵਾਨਾਂ ਅਤੇ ਜ਼ਿੰਮੇਵਾਰ ਨਾਗਰਿਕਾਂ ਨੂੰ ਵੀ ਅੱਗੇ ਆਉਣਾ ਚਾਹੀਦਾ ਹੈ ਅਤੇ ਉਹ ਸਾਰਿਆਂ ਨੂੰ ਪੰਜਾਬ ਦੇ ਸਰੋਤਾਂ ਦੀ ਰਾਖੀ ਲਈ ਇਸ ਮਿਸ਼ਨ ਦਾ ਸਮਰਥਨ ਕਰਨ ਦੀ ਅਪੀਲ ਕਰਦੇ ਹਨ।

ਉਹਨਾਂ ਕਿਹਾ ਕਿ ਕਾਨੂੰਨੀ ਖਣਨ ਕਾਰਜਾਂ ਵਿੱਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਸਰਕਾਰ ਇਹ ਯਕੀਨੀ ਬਣਾਏਗੀ ਕਿ ਜੋ ਲੋਕ ਕਾਨੂੰਨ ਦੀ ਮਰਿਆਦਾ ਅੰਦਰ ਕੰਮ ਕਰ ਰਹੇ ਹਨ, ਉਹ ਆਪਣਾ ਕੰਮ ਸੁਚਾਰੂ ਢੰਗ ਨਾਲ ਕਰ ਸਕਣ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

ਕਦੇ ਵੀ ਹਕੀਕਤ ਨਹੀਂ ਬਣੇਗੀ ਐਸ.ਵਾਈ.ਐਲ. ਨਹਿਰ-ਮੁੱਖ ਮੰਤਰੀ

ਇੱਕ ਸਾਲ ਵਿੱਚ 90,000 ਤੋਂ ਵੱਧ ਸਕੂਲੀ ਵਿਦਿਆਰਥੀਆਂ ਵੱਲੋਂ ਛੱਤਬੀੜ ਚਿੜੀਆਘਰ ਦਾ ਦੌਰਾ

ਮੁੱਖ ਮੰਤਰੀ ਨੇ 7 ਜ਼ਿਲਿ੍ਹਆਂ ਵਿੱਚ ਸੀਵਰੇਜ ਤੇ ਸਫਾਈ ਵਿਵਸਥਾ ਸੁਧਾਰਨ ਲਈ 14.30 ਕਰੋੜ ਰੁਪਏ ਦੀ ਲਾਗਤ ਨਾਲ 216 ਅਤਿ ਆਧੁਨਿਕ ਮਸੀਨਾਂ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ

ਮੁੱਖ ਮੰਤਰੀ ਨੇ ਸੜਕ ਸੁਰੱਖਿਆ ਫੋਰਸ ਦੇ ਸ਼ਹੀਦ ਕਾਂਸਟੇਬਲ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ

10 ਕਿਲੋਗ੍ਰਾਮ ਹੈਰੋਇਨ ਰਿਕਵਰੀ ਮਾਮਲਾ: ਪੰਜਾਬ ਪੁਲਿਸ ਵੱਲੋਂ ਦੋਸ਼ੀ ਹਰਮਨਦੀਪ ਦੇ ਬਿਆਨ ਦੇ ਆਧਾਰ 'ਤੇ 2 ਕਿਲੋਗ੍ਰਾਮ ਹੋਰ ਹੈਰੋਇਨ ਬਰਾਮਦ; ਕੁੱਲ ਬਰਾਮਦੀ 15 ਕਿਲੋਗ੍ਰਾਮ ਤੱਕ ਪਹੁੰਚੀ

ਪੰਜਾਬ ਦੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਮੰਤਰੀ ਵੱਲੋਂ ਲੋਕਾਂ ਨੂੰ ਪੰਜਾਬੀ ਭਾਸ਼ਾ ਨੂੰ ਪੂਰੀ ਤਰ੍ਹਾਂ ਅਪਣਾਉਣ ਦੀ ਅਪੀਲ

ਪੰਜਾਬ ਰਾਜ ਸੂਚਨਾ ਕਮਿਸ਼ਨ ਨੇ ਅੰਤਰਰਾਸ਼ਟਰੀ ਮਾਂ-ਬੋਲੀ ਦਿਵਸ 2025 ਮਨਾਇਆ

ਗਿਆਨੀ ਹਰਪ੍ਰੀਤ ਸਿੰਘ ਅੱਜ ਉਹਨਾਂ ਆਗੂਆਂ ਨਾਲ ਕਿਵੇਂ ਸਟੇਜ ਸਾਂਝੀ ਕਰ ਸਕਦੇ ਹਨ ਜਿਹਨਾਂ ਨੇ ਸ੍ਰੀ ਆਕਾਲ ਤਖ਼ਤ ਦੇ ਸਾਹਮਣੇ ਖੜਕੇ ਝੂਠ ਬੋਲੇ ਸਨ ?: ਝਿੰਜਰ, ਰਾਠੀ

3381 ਈਟੀਟੀ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਜਲਦੀ

ਪੰਜਾਬ ਕਾਂਗਰਸ ਵਿਧਾਨ ਸਭਾ ਚੋਣਾਂ ਵਿੱਚ 60-70 ਨਵੇਂ ਚਿਹਰੇ ਮੈਦਾਨ ਵਿੱਚ ਉਤਾਰਨ ਦੀ ਤਿਆਰੀ ਵਿਚ

 
 
 
 
Subscribe