ਬਿਹਾਰ ਦੀ ਰਾਜਧਾਨੀ ਪਟਨਾ ਦੇ ਮਸੌਰੀ ਵਿੱਚ ਨੂਰਾ ਪੁਲ 'ਤੇ ਇੱਕ ਟਰੱਕ ਅਤੇ ਟੈਂਪੂ ਵਿਚਕਾਰ ਹੋਈ ਟੱਕਰ ਵਿੱਚ ਸੱਤ ਲੋਕਾਂ ਦੀ ਮੌਤ ਹੋ ਗਈ ਅਤੇ ਕਈ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਟਰੱਕ ਅਤੇ ਟੈਂਪੂ ਦੋਵੇਂ ਪੁਲ ਤੋਂ ਹੇਠਾਂ ਡਿੱਗ ਗਏ।