ਦਿੱਲੀ ਪੁਲਿਸ ਦਾ ਕਹਿਣਾ ਹੈ ਕਿ ਗੋਲੀਬਾਰੀ ਦੀ ਘਟਨਾ ਵਿੱਚ ਪੰਜ ਲੋਕ ਜ਼ਖਮੀ ਹੋਏ ਹਨ। ਜ਼ਖਮੀਆਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਜਯੋਤੀ ਨਗਰ ਪੁਲਿਸ ਸਟੇਸ਼ਨ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ। ਸਾਡੇ ਕੋਲ ਘਟਨਾ ਵਿੱਚ ਸ਼ਾਮਲ ਲੋਕਾਂ ਬਾਰੇ ਕੁਝ ਸੁਰਾਗ ਹਨ। ਅਗਲੇਰੀ ਜਾਂਚ ਜਾਰੀ ਹੈ।