ਚੰਡੀਗੜ੍ਹ ਵਿੱਚ ਕੀਤੇ ਜਾਣ ਵਾਲੇ ਪ੍ਰਦਰਸ਼ਨ ਤੋਂ ਪਹਿਲਾਂ ਕਿਸਾਨਾਂ ਨੂੰ ਵੱਡੇ ਪੱਧਰ ਉੱਤੇ ਨਜ਼ਰਬੰਦ ਕੀਤਾ ਜਾ ਰਿਹਾ ਹੈ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਲੀਡਰ ਜੋਗਿੰਦਰ ਸਿੰਘ ਉਗਰਾਹਾਂ ਨੂੰ ਸੰਗਰੂਰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ।