Friday, March 07, 2025
 
BREAKING NEWS
ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਹਿੰਸਾ ਦੀਆਂ ਸ਼ਿਕਾਰ ਔਰਤਾਂ ਅਤੇ ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਵਾਲੇ ਪ੍ਰੋਜੈਕਟ ਹਿਫਾਜ਼ਤ ਦੀ ਸ਼ੁਰੂਆਤ ਕੀਤੀਆਈ.ਐਸ.ਆਈ. ਨਾਲ ਸਬੰਧਾਂ ਵਾਲਾ ਬੀ.ਕੇ.ਆਈ. ਕਾਰਕੁੰਨ ਯੂ.ਪੀ. ਤੋਂ ਗ੍ਰਿਫ਼ਤਾਰ; 3 ਹੈਂਡ-ਗ੍ਰਨੇਡ, 1ਅਤਿ-ਆਧੁਨਿਕ ਵਿਦੇਸ਼ੀ ਪਿਸਤੌਲ ਬਰਾਮਦਮਾਂ ਬਣੇਗੀ ਕਿਆਰਾ ਅਡਵਾਨੀ, ਛੱਡੀ ਡੌਨ 3 ਫ਼ਿਲਮਪੰਜਾਬ 'ਚੋਂ ਨਸ਼ਿਆਂ ਦਾ ਖਾਤਮਾ ਕਰਕੇ ਰਹਾਂਗੇ: ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦसर्वाइकल पेन के लिए बेस्ट एक्यूप्रेशर पॉइंट्सਵਿਧਾਇਕ ਕੁਲਵੰਤ ਸਿੰਘ ਨੇ ਪਿੰਡ ਜਗਤਪੁਰਾ ਵਿਖੇ ਸੋਲਡ ਵੈਸਟ ਮੈਨੇਜਮੈਂਟ ਤੇ ਆਂਗਣਵਾੜੀ ਸੈਂਟਰ ਦਾ ਰੱਖਿਆ ਨੀਂਹ ਪੱਥਰमान सरकार का युद्ध नशे के विरुद्ध मिशन जारीਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (6 ਮਾਰਚ 2025) ਜਲੰਧਰ ਵਿੱਚ ਬਦਨਾਮ ਡਰੱਗ ਤਸਕਰ ਦੀ ਗੈਰ-ਕਾਨੂੰਨੀ ਉਸਾਰੀ ਨੂੰ ਢਾਹਿਆਰਿਸ਼ਵਤਖੋਰੀ ਦੇ ਕੇਸ ’ਚ ਭਗੌੜਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ / ਮੋਹਾਲੀ

ਵਿਧਾਇਕ ਕੁਲਵੰਤ ਸਿੰਘ ਨੇ ਪਿੰਡ ਜਗਤਪੁਰਾ ਵਿਖੇ ਸੋਲਡ ਵੈਸਟ ਮੈਨੇਜਮੈਂਟ ਤੇ ਆਂਗਣਵਾੜੀ ਸੈਂਟਰ ਦਾ ਰੱਖਿਆ ਨੀਂਹ ਪੱਥਰ

March 06, 2025 09:27 PM

ਵਿਧਾਇਕ ਕੁਲਵੰਤ ਸਿੰਘ ਨੇ ਪਿੰਡ ਜਗਤਪੁਰਾ ਵਿਖੇ ਸੋਲਡ ਵੈਸਟ ਮੈਨੇਜਮੈਂਟ ਤੇ ਆਂਗਣਵਾੜੀ ਸੈਂਟਰ ਦਾ ਰੱਖਿਆ ਨੀਂਹ ਪੱਥਰ

ਮੋਹਾਲੀ ਦੇ ਪਿੰਡਾਂ ਦੀ ਨੁਹਾਰ ਬਦਲਣ ਲਈ ਕੋਈ ਕਸਰ ਬਾਕੀ ਨਹੀਂ ਛੱਡਾਂਗੇ: ਕੁਲਵੰਤ ਸਿੰਘ


ਐਸ.ਏ.ਐਸ ਨਗਰ, 06 ਮਾਰਚ (): ਹਲਕਾ ਐਸ.ਏ.ਐਸ ਨਗਰ (ਮੋਹਾਲੀ) ਦੇ ਵਿਧਾਇਕ ਸ. ਕੁਲਵੰਤ ਸਿੰਘ ਨੇ ਅੱਜ ਪਿੰਡ ਜਗਤਪੁਰਾ ਵਿਖੇ ਲਗਭਗ 10 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਆਂਗਣਵਾੜੀ ਸੈਂਟਰ ਅਤੇ ਲਗਭਗ 20 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਜਾਣ ਵਾਲੇ ਸੋਲਡ ਵੈਸਟ ਮੈਨੇਜਮੈਂਟ ਦਾ ਨੀਂਹ ਪੱਥਰ ਰੱਖਿਆ ਹੈ | ਇਨ੍ਹਾਂ ਦਾ ਲਗਭਗ 2 ਮਹੀਨਿਆਂ 'ਚ ਕੰਮ ਮੁਕੰਮਲ ਕਰਕੇ ਲੋਕ ਅਰਪਣ ਕਰ ਦਿੱਤਾ ਜਾਵੇਗਾ |

ਇਸਦੇ ਨਾਲ ਹੀ ਹਲਕਾ ਵਿਧਾਇਕ ਵੱਲੋਂ ਪਿੰਡ ਧਰਮਗੜ੍ਹ ਵਿਖੇ ਲਗਭਗ 22 ਲੱਖ ਰੁਪਏ ਦੀ ਲਾਗਤ ਨਾਲ 280 ਮੀਟਰ ਡੂੰਘੇ ਪੀਣ ਵਾਲੇ ਪਾਣੀ ਦੀ ਸਪਲਾਈ ਲਈ ਲਗਾਏ ਨਵੇਂ ਟਿਊਬਵੈੱਲ ਦਾ ਉਦਘਾਟਨ ਕਰਕੇ ਪਿੰਡ ਵਾਸੀਆਂ ਦੀ ਸੇਵਾ 'ਚ ਅਰਪਣ ਕੀਤਾ ਗਿਆ |

ਇਸ ਮੌਕੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਸ. ਕੁਲਵੰਤ ਸਿੰਘ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਹਰ ਤਰ੍ਹਾਂ ਦੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਵਿਧਾਇਕ ਨੇ ਕਿਹਾ ਕਿ ਮੋਹਾਲੀ ਸ਼ਹਿਰ ਦੇ ਪਿੰਡਾਂ ਦੀ ਨੁਹਾਰ ਬਦਲਣ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ ਅਤੇ ਸ਼ਹਿਰ ਨੂੰ ਸਾਫ਼-ਸੁਥਰਾ ਸ਼ਹਿਰ ਬਣਾਉਣ ਲਈ ਉਪਰਾਲੇ ਇਸੇ ਤਰ੍ਹਾਂ ਜਾਰੀ ਰਹਿਣਗੇ |

ਪਿੰਡ ਜਗਤਪੁਰਾ ਵਿਖੇ ਵਿਧਾਇਕ ਸ. ਕੁਲਵੰਤ ਸਿੰਘ ਵੱਲੋਂ ਪਿੰਡ ਵਾਸੀਆਂ ਲਈ ਪੀਣ ਵਾਲੇ ਪਾਣੀ ਦੀ ਸਪਲਾਈ ਹੋਰ ਬਿਹਤਰ ਬਣਾਉਣ ਲਈ ਇੱਕ ਨਵਾਂ ਟਿਊਬਵੈੱਲ ਛੇਤੀ ਹੀ ਲਗਾਏ ਜਾਣ ਦਾ ਐਲਾਨ ਕੀਤਾ ਹੈ | ਪਿੰਡ ਦੀ ਬਿਹਤਰੀ ਲਈ ਹੋਰ ਵੀ ਜੋ ਹੋਰ ਕੰਮ ਹੋਣ ਵਾਲੇ ਹਨ, ਉਹ ਵੀ ਛੇਤੀ ਕਰਵਾ ਦਿੱਤੇ ਜਾਣਗੇ।

ਪਿੰਡ ਧਰਮਗੜ੍ਹ ਵਿਖੇ ਹਲਕਾ ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ ਕਿ ਪੰਜਾਬ ਦੇ ਹਰ ਪਿੰਡ 'ਚ ਪੀਣ ਲਈ ਸਾਫ-ਸੁਥਰਾ ਪਾਣੀ ਮੁਹੱਈਆ ਕਰਵਾਇਆ ਜਾਵੇ ਕਿਉਂਕਿ ਜੇਕਰ ਪੰਜਾਬ ਵਾਸੀਆਂ ਨੂੰ ਪੀਣ ਲਈ ਸਾਫ-ਸੁਥਰਾ ਪਾਣੀ ਮਿਲੇਗਾ ਤਾਂ ਹੀ ਉਹ ਸਿਹਤਮੰਦ ਰਹਿਣਗੇ | ਉਨ੍ਹਾਂ ਕਿਹਾ ਕਿ ਜਿਆਦਾਤਰ ਬਿਮਾਰੀਆਂ ਸਾਫ-ਸੁਥਰਾ ਪਾਣੀ ਪੀਣ ਨਾ ਮਿਲਣ ਕਾਰਨ ਪੈਦਾ ਹੁੰਦੀਆਂ ਹਨ। ਨਵੇਂ ਟਿਊਬਵੈੱਲ ਨਾਲ ਹੁਣ ਪਿੰਡ ਵਾਸੀਆਂ ਨੂੰ ਸਾਫ ਪਾਣੀ ਦੀ ਸਮੱਸਿਆ ਤੋਂ ਵੱਡੀ ਰਾਹਤ ਮਿਲੇਗੀ |

ਇਸ ਮੌਕੇ ਪਿੰਡ ਜਗਤਪੁਰਾ ਵਿਖੇ ਜਸਪਾਲ ਮਸੀਹ ਏ.ਈ., ਧੀਰਜ ਕੁਮਾਰ ਗੌਰੀ, ਰਣਜੀਤ ਰਾਣਾ, ਕਰਮਜੀਤ ਸਿੰਘ ਕਾਲਾ, ਸਤਵਿੰਦਰ ਸਿੰਘ ਲਾਲਾ, ਦਵਿੰਦਰ ਸਿੰਘ ਸਰਪੰਚ ਅਤੇ ਪਿੰਡ ਧਰਮਗੜ੍ਹ ਵਿਖੇ ਰਮਨਪ੍ਰੀਤ ਸਿੰਘ ਕਾਰਜਕਾਰੀ ਇੰਜੀਨੀਅਰ, ਰਜਿੰਦਰ ਸਚਦੇਵਾ ਐਸ.ਡੀ.ਓ., ਆਰ.ਪੀ. ਸ਼ਰਮਾ, ਹਰਵਿੰਦਰ ਸਿੰਘ ਲਾਡੀ, ਸੁਰਿੰਦਰ ਸਿੰਘ, ਜੱਗਾ ਧਰਮਗੜ੍ਹ ਤੋਂ ਇਲਾਵਾ ਵੱਡੀ ਗਿਣਤੀ 'ਚ ਪਿੰਡਾਂ ਦੇ ਨਿਵਾਸੀ ਹਾਜ਼ਰ ਸਨ।

 

Have something to say? Post your comment

 

ਹੋਰ ਚੰਡੀਗੜ੍ਹ / ਮੋਹਾਲੀ ਖ਼ਬਰਾਂ

Police tighten security at Chandigarh-Mohali borders amid farmers' march

ਚੰਡੀਗੜ੍ਹ ਵਿੱਚ ਕਿਸਾਨਾਂ ਦਾ ਮਾਰਚ, ਪੁਲਿਸ ਨੇ ਰੋਕਿਆ

कानून बनाकर सफाई कर्मचारियों के लिए ठेकेदारी प्रथा पर रोक लगाएं: ग्रेवाल ने भारत के राष्ट्रपति से आग्रह किया

ਬਾਰ ਐਸੋਸੀਏਸ਼ਨ ਚੰਡੀਗੜ੍ਹ ਚੋਣਾਂ: ਐਡਵੋਕੇਟ ਬ੍ਰਿਜੇਸ਼ ਮਿੱਤਲ ਨੂੰ ਪ੍ਰਧਾਨ, ਜਗਦੀਪ ਸਿੰਘ ਜਸਵਾਲ ਨੂੰ ਉਪ ਪ੍ਰਧਾਨ ਚੁਣਿਆ ਗਿਆ

ਬੈਕਫਿੰਕੋ ਦੇ ਚੇਅਰਮੈਨ ਸੰਦੀਪ ਸੈਣੀ ਵੱਲੋਂ AGM ਅਮਰਜੀਤ ਸਿੰਘ ਨੂੰ ਉਨ੍ਹਾਂ ਦੀ ਸੇਵਾਮੁਕਤੀ ਮੌਕੇ ਨਿੱਘੀ ਵਧਾਈ

ਕੀਮਤੀ ਜ਼ਮੀਨ ਦੀ ਧੋਖਾਧੜੀ ਨਾਲ ਰਜਿਸਟਰੀ ਕਰਵਾਉਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ 9 ਮੁਲਜ਼ਮਾਂ ਵਿਰੁੱਧ ਮੁਕੱਦਮਾ ਦਰਜ, ਵਕੀਲ ਗ੍ਰਿਫ਼ਤਾਰ

ਵਿਧਾਇਕ ਕੁਲਵੰਤ ਸਿੰਘ ਨੇ ਵਿਧਾਨ ਸਭਾ 'ਚ ਚੁੱਕਿਆ ਮੋਹਾਲੀ ਦੀ ਮੋਟਰ ਮਾਰਕੀਟ ਦਾ ਮੁੱਦਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁਲਾਈ ਮੀਟਿੰਗ

MLA ਕੁਲਵੰਤ ਸਿੰਘ ਨੇ ਵਿਧਾਨ ਸਭਾ 'ਚ ਚੁੱਕਿਆ ਮੋਹਾਲੀ ਦਾ ਅਹਿਮ ਮੁੱਦਾ

OTT platform ‘Oceaniek Stream’ launched with premiere of its new show ‘Wedding India The Culture Love’ 

 
 
 
 
Subscribe