ਪੰਜਾਬੀ ਯੂਨੀਵਰਸਿਟੀ ਵੱਲੋਂ ਮਨਾਇਆ ਗਿਆ ਅੰਤਰ-ਰਾਸ਼ਟਰ ਮਹਿਲਾ ਦਿਵਸ
ਪ੍ਰੋ ਮੁਲਤਾਨੀ ਵਲੋਂ ਔਰਤਾਂ ਦੀ ਸਿੱਖਿਆ, ਆਰਥਿਕ ਅਜ਼ਾਦੀ ਅਤੇ ਫੈਸਲੇ ਲੈਣ ਦੀ ਸਮਰਥਾ ਵਿੱਚ ਵਾਧੇ ਦੀ ਮਹੱਤਤਾ ਉਤੇ ਜ਼ੋਰ
ਪਟਿਆਲਾ 7 ਮਾਰਚ
ਪੰਜਾਬੀ ਯੂਨੀਵਰਸਿਟੀ ਦੇ ਨਾਰੀ ਅਧਿਐਨ ਕੇਂਦਰ ਵੱਲੋਂ ਯੂਨੀਵਰਸਿਟੀ ਦੇ ਖੇਡ ਵਿਭਾਗ ਅਤੇ ਸਪੋਰਟਸ ਅਥਾਰਟੀ ਆਫ ਇੰਡੀਆ (ਐੱਂਨ. ਆਈ. ਐੱਸ.) ਪਟਿਆਲਾ ਦੇ ਸਹਿਯੋਗ ਨਾਲ ਅੰਤਰ-ਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ।
ਡੀਨ ਅਕਾਦਮਿਕ ਮਾਮਲੇ ਪ੍ਰੋ. ਨਰਿੰਦਰ ਕੌਰ ਮੁਲਤਾਨੀ ਨੇ ਇਸ ਮੌਕੇ ਦਿੱਤੇ ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਔਰਤਾਂ ਦੇ ਅਧਿਕਾਰਾਂ, ਸਮਾਨਤਾ ਅਤੇ ਸ਼ਕਤੀਕਰਨ ਦੇ ਵੱਖ-ਵੱਖ ਪੱਖਾਂ ਉੱਤੇ ਆਪਣੇ ਵਿਚਾਰ ਪ੍ਰਗਟਾਏ। ਉਨ੍ਹਾਂ ਔਰਤਾਂ ਦੀ ਸਿੱਖਿਆ, ਆਰਥਿਕ ਅਜ਼ਾਦੀ ਅਤੇ ਫੈਸਲੇ ਲੈਣ ਦੀ ਸਮਰਥਾ ਵਿੱਚ ਵਾਧੇ ਦੀ ਮਹੱਤਤਾ ਉਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਔਰਤਾਂ ਨੂੰ ਵੱਖ ਵੱਖ ਪੱਖਾਂ ਤੋਂ ਵਿਕਾਸ ਨਾਲ ਹੀ ਸਮਾਜ ਨੂੰ ਸਹੀ ਤਰੀਕੇ ਨਾਲ ਅੱਗੇ ਵਧਾਇਆ ਜਾ ਸਕਦਾ ਹੈ।
ਐੱਨ. ਆਈ. ਐੱਸ. ਪਟਿਆਲਾ ਤੋਂ ਪੁੱਜੇ ਵਿਸ਼ੇਸ਼ ਮਹਿਮਾਨ ਮਿਸ ਮੀਨਲ ਨੇ ਵਿਦਿਆਰਥੀਆਂ ਨੂੰ ਮਾਨਸਿਕ ਸਿਹਤ ਦੀ ਮਹੱਤਤਾ ਸਬੰਧੀ ਜਾਗਰੂਕ ਕਰਵਾਉਂਦਿਆਂ ਇਸ ਨਾਲ ਸਬੰਧਿਤ ਵੱਖ-ਵੱਖ ਪਹਿਲੂਆਂ ਬਾਰੇ ਜਾਣਕਾਰੀ ਦਿੱਤੀ।
ਨਾਰੀ ਅਧਿਐਨ ਕੇਂਦਰ ਦੇ ਡਾਇਰੈਕਟਰ ਪ੍ਰੋ. ਹਰਪ੍ਰੀਤ ਕੌਰ ਨੇ ਆਪਣੇ ਸਵਾਗਤੀ ਸ਼ਬਦਾਂ ਦੌਰਾਨ ਮਹਿਮਾਨਾਂ ਨੂੰ ਕੇਂਦਰ ਵੱਲੋਂ ਅੰਤਰਰਾਸ਼ਟਰੀ ਨਾਰੀ ਦਿਵਸ ਦੇ ਸਬੰਧ ਵਿਚ ਕਰਵਾਈਆਂ ਜਾਂ ਰਹੀਆਂ ਵੱਖ-ਵੱਖ ਗਤੀਵਿਧੀਆਂ ਸਬੰਧੀ ਜਾਣਕਾਰੀ ਦਿੱਤੀ ਗਈ।
ਪ੍ਰੋਗਰਾਮ ਦੇ ਆਰੰਭ ਵਿਚ ਡਾ. ਸੁਖਵਿੰਦਰ ਸਿੰਘ ਨੇ ਇਸ ਸਾਲ ਦੇ ਮਹਿਲਾਵਾਂ ਸਬੰਧੀ ਯੂ.ਐੱਨ. ਪ੍ਰਸੰਗ ਤੋਂ ਜਾਣੂ ਕਰਵਾਇਆ।