Monday, March 10, 2025
 
BREAKING NEWS
🏆 भारत ने जीती आईसीसी चैंपियंस ट्रॉफी 2025🏆 ਭਾਰਤ ਨੇ ਜਿੱਤੀ ਆਈ.ਸੀ.ਸੀ. ਚੈਂਪੀਅਨਜ਼ ਟਰਾਫੀ 2025ਵਿਧਵਾ ਅਤੇ ਬੇਸਹਾਰਾ ਔਰਤਾਂ ਨੂੰ ਜਨਵਰੀ 2025 ਤੱਕ 1042.63 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ:- ਡਾ. ਬਲਜੀਤ ਕੌਰ ਹੋਲੇ-ਮੁਹੱਲੇ ਵਿਖੇ ਟ੍ਰੈਕਟਰਾਂ ਅਤੇ ਟਰੱਕਾਂ ‘ਤੇ ਸਪੀਕਰਾਂ ਦੀ ਵਰਤੋਂ ‘ਤੇ ਲਗਾਈ ਮੁਕੰਮਲ ਪਾਬੰਦੀਯੁੱਧ ਨਸ਼ਿਆਂ ਵਿਰੁੱਧ - ਜਲੰਧਰ ਪੁਲਿਸ ਨੇ ਵੱਡੇ ਪੱਧਰ 'ਤੇ ਸਰਚ ਆਪ੍ਰੇਸ਼ਨ (CASO) ਨਾਲ ਨਸ਼ੀਲੇ ਪਦਾਰਥਾਂ 'ਤੇ ਸਖ਼ਤ ਕਾਰਵਾਈ ਤੇਜ਼ ਕੀਤੀEuropean Sikh representatives reject SGPC’s decision and  demand transparent appointments of Jathedar  पुलिस जिला खन्ना के थाना मलौद अधीन आते गांव बेर कलां में दिन दहाड़े लूटपाट की कोशिश ਕੀ ਮਜੀਠੀਆ ਧੜਾ ਅਕਾਲੀ ਦਲ ਵਿੱਚ ਰਹਿੰਦਾ ਹੈ ਜਾਂ ਵੱਖਰਾ ਰਾਹ ਚੁਣਦਾ ਹੈ ? ਤੜਕਸਾਰ ਤੇਜ਼ ਝਟਕਿਆਂ ਨਾਲ ਹਿੱਲੀ ਧਰਤੀਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (9 ਮਾਰਚ 2025)

ਪੰਜਾਬ

ਫਾਇਰ ਬ੍ਰਿਗੇਡ ਆਊਟ ਸੋਰਸ ਯੂਨੀਅਨ ਨੇ ਸਥਾਨਕ ਸਰਕਾਰਾਂ ਮੰਤਰੀ ਡਾਕਟਰ ਰਵਜੋਤ ਸਿੰਘ ਨੂੰ ਦਿੱਤਾ ਮੰਗ ਪੱਤਰ

March 07, 2025 09:34 PM

ਫਾਇਰ ਬ੍ਰਿਗੇਡ ਆਊਟ ਸੋਰਸ ਯੂਨੀਅਨ ਨੇ ਸਥਾਨਕ ਸਰਕਾਰਾਂ ਮੰਤਰੀ ਡਾਕਟਰ ਰਵਜੋਤ ਸਿੰਘ ਨੂੰ ਦਿੱਤਾ ਮੰਗ ਪੱਤਰ

 ਯੂਨੀਅਨ ਦੀਆਂ ਸਾਰੀਆਂ ਜਾਇਜ਼ ਮੰਗਾਂ ਦਾ ਜਲਦ ਕੀਤਾ ਜਾਵੇਗਾ ਹੱਲ - ਕੈਬਿਨੇਟ ਮੰਤਰੀ ਡਾਕਟਰ ਰਵਜੋਤ ਸਿੰਘ

 ਚੰਡੀਗੜ੍ਹ 7 ਮਾਰਚ

 ਫਾਇਰ ਬ੍ਰਿਗੇਡ ਆਊਟ ਸੋਰਸ ਕਰਮਚਾਰੀ ਯੂਨੀਅਨ ਪੰਜਾਬ ਨੇ ਮਿਊਨਸੀਪਲ ਭਵਨ ਵਿਖੇ  ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾਕਟਰ ਰਵਜੋਤ ਸਿੰਘ ਨੂੰ ਆਪਣੀਆਂ ਮੰਗਾਂ ਸਬੰਧੀ ਇੱਕ ਮੰਗ ਪੱਤਰ ਸੌਂਪਿਆ। ਕੰਪਲੈਕਸ ਦੀ ਮੀਟਿੰਗ ਹਾਲ ਵਿਖੇ ਯੂਨੀਅਨ ਦੀਆਂ ਮੰਗਾਂ ਸਬੰਧੀ ਵਿਸਥਾਰ ਦੇ ਨਾਲ ਚਰਚਾ ਕੀਤੀ ਗਈ। ਇਸ ਮੌਕੇ ਉਹਨਾਂ ਦੇ ਨਾਲ ਅਡੀਸ਼ਨਲ ਚੀਫ ਸਕੱਤਰ ਸਥਾਨਕ ਸਰਕਾਰਾਂ ਵਿਭਾਗ ਤੇਜਵੀਰ ਸਿੰਘ ਵੀ ਵਿਸ਼ੇਸ਼ ਤੌਰ ਤੇ ਮੌਜੂਦ ਸਨ।

 ਯੂਨੀਅਨ ਦੇ ਆਗੂਆਂ ਦੀਆਂ ਮੰਗਾਂ  ਨੂੰ ਸੁਣਨ ਉਪਰੰਤ ਕੈਬਿਨੇਟ ਮੰਤਰੀ ਡਾਕਟਰ ਰਵਜੋਤ ਸਿੰਘ ਨੇ ਕਿਹਾ ਕਿ ਯੂਨੀਅਨ ਦੀਆਂ ਸਾਰੀਆਂ ਮੰਗਾਂ ਵੱਲ ਸਰਕਾਰ ਪੂਰੀ ਤਰ੍ਹਾਂ ਗੰਭੀਰ ਹੈ।  ਉਹਨਾਂ ਨੇ ਕਿਹਾ ਕਿ ਯੂਨੀਅਨ ਵੱਲੋਂ ਰੱਖੀਆਂ ਗਈਆਂ ਮੰਗਾਂ ਦੇ ਵਿੱਚ ਫਾਇਰ ਬ੍ਰਿਗੇਡਾਂ ਵਿੱਚ ਲੰਬੇ ਸਮੇਂ ਤੋਂ ਕੰਮ ਕਰਦੇ ਡਰਾਈਵਰ ਅਤੇ ਫਾਇਰਮੈਨ ਬਿਨਾਂ ਸ਼ਰਤ ਤੋਂ ਪੱਕੇ ਕਰਨ, ਮੁਲਾਜ਼ਮਾਂ ਦੀ ਤਨਖਾਹ ਵਧਾਉਣ, ਅਣਸੁਖਾਵੀ ਘਟਨਾ ਵਾਪਰਨ ਤੇ ਮੁਲਾਜ਼ਮਾਂ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਸਬੰਧੀ ਮੰਗਾਂ ਰੱਖੀਆਂ ਗਈਆਂ ਹਨ।

 ਡਰਾਈਵਰ ਤੇ ਫਾਇਰਮੈਨ ਨੂੰ ਪੱਕੇ ਕਰਨ ਸਬੰਧੀ ਨਿਰਦੇਸ਼ ਦਿੰਦੇ ਹੋਏ ਉਹਨਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਮੁਲਾਜ਼ਮਾਂ ਨੂੰ ਪੱਕਾ ਕਰਨ ਸਬੰਧੀ ਜੋ ਪਹਿਲਾਂ ਪਾਲਸੀਆਂ ਬਣਾਈਆਂ ਗਈਆਂ ਹਨ ਉਹਨਾਂ ਤੇ ਮੁੜ ਤੋਂ ਵਿਚਾਰ ਕੀਤਾ ਜਾਵੇ। ਉਹਨੇ ਕਿਹਾ ਕਿ ਉਹ ਪੱਧਰ ਤੇ ਵੀ ਸਰਕਾਰ ਦੇ ਧਿਆਨ ਵਿੱਚ ਲਿਆਉਣਗੇ ਅਤੇ ਇਹਨਾਂ ਨੂੰ ਪੱਕਾ ਕਰਨ ਸੰਬੰਧੀ ਪੂਰੇ ਯਤਨ ਕੀਤੇ ਜਾਣਗੇ। ਉਹਨਾਂ ਨੇ ਕਿਹਾ ਕਿ ਯੂਨੀਅਨ ਵੱਲੋਂ ਬਾਕੀ ਕਰਮਚਾਰੀਆਂ ਤੋਂ ਤਨਖਾਹ ਘੱਟ ਮਿਲਣ ਸਬੰਧੀ ਜਿਲੇ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਜੇਕਰ ਮੁਲਾਜ਼ਮਾਂ ਨੂੰ ਇਸ ਸਬੰਧੀ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਜਿਲ੍ਹਾ ਪੱਧਰ ਤੇ ਇਸ ਦੀ ਪੜਤਾਲ ਕਰਕੇ ਠੀਕ ਕਰਨ।

 ਉਹਨਾਂ ਨੇ ਕਿਹਾ ਕਿ ਯੂਨੀਅਨ ਦੀਆਂ ਸਾਰੀਆਂ ਮੰਗਾਂ ਤੇ ਵਿਸਥਾਰ ਦੇ ਨਾਲ ਕੰਮ ਕਰਨ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦੇ ਦਿੱਤੇ ਗਏ ਹਨ। ਇਹਨਾਂ ਵਿੱਚੋਂ ਸਾਰੀਆਂ ਜਾਇਜ਼ ਮੰਗਾਂ ਦਾ ਬਹੁਤ ਜਲਦ ਹੱਲ ਕਰ ਦਿੱਤਾ ਜਾਵੇਗਾ।  ਇਸ ਮੌਕੇ ਤੇ ਯੂਨੀਅਨ ਵੱਲੋਂ ਅਮਨ ਜੋਤ ਸਿੰਘ ਅਤੇ ਸਾਹਿਬ ਸਿੰਘ ਤੋਂ ਇਲਾਵਾ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਵੀ ਮੌਜੂਦ ਸਨ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

ਵਿਧਵਾ ਅਤੇ ਬੇਸਹਾਰਾ ਔਰਤਾਂ ਨੂੰ ਜਨਵਰੀ 2025 ਤੱਕ 1042.63 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ:- ਡਾ. ਬਲਜੀਤ ਕੌਰ

ਹੋਲੇ-ਮੁਹੱਲੇ ਵਿਖੇ ਟ੍ਰੈਕਟਰਾਂ ਅਤੇ ਟਰੱਕਾਂ ‘ਤੇ ਸਪੀਕਰਾਂ ਦੀ ਵਰਤੋਂ ‘ਤੇ ਲਗਾਈ ਮੁਕੰਮਲ ਪਾਬੰਦੀ

ਯੁੱਧ ਨਸ਼ਿਆਂ ਵਿਰੁੱਧ - ਜਲੰਧਰ ਪੁਲਿਸ ਨੇ ਵੱਡੇ ਪੱਧਰ 'ਤੇ ਸਰਚ ਆਪ੍ਰੇਸ਼ਨ (CASO) ਨਾਲ ਨਸ਼ੀਲੇ ਪਦਾਰਥਾਂ 'ਤੇ ਸਖ਼ਤ ਕਾਰਵਾਈ ਤੇਜ਼ ਕੀਤੀ

पुलिस जिला खन्ना के थाना मलौद अधीन आते गांव बेर कलां में दिन दहाड़े लूटपाट की कोशिश

ਕੀ ਮਜੀਠੀਆ ਧੜਾ ਅਕਾਲੀ ਦਲ ਵਿੱਚ ਰਹਿੰਦਾ ਹੈ ਜਾਂ ਵੱਖਰਾ ਰਾਹ ਚੁਣਦਾ ਹੈ ?

ਪੰਜਾਬ ਵਿੱਚ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨੇ ਤੇਜ਼ੀ ਫੜੀ: 8 ਦਿਨਾਂ 'ਚ 1000 ਤੋਂ ਵੱਧ ਨਸ਼ਾ ਤਸਕਰ ਗ੍ਰਿਫਤਾਰ, 700 ਕੇਸ ਦਰਜ-ਅਮਨ ਅਰੋੜਾ

ਸਿੱਖਿਆ ਖੇਤਰ ਨੂੰ ਵੱਡਾ ਹੁਲਾਰਾ; ਮੁੱਖ ਮੰਤਰੀ ਨੇ 36 ਪ੍ਰਿੰਸੀਪਲਾਂ ਦੇ ਸੱਤਵੇਂ ਬੈਚ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ, ਪ੍ਰਿੰਸੀਪਲ ਅਕੈਡਮੀ ਸਿੰਗਾਪੁਰ ਵਿਖੇ 9 ਤੋਂ 15 ਮਾਰਚ ਤੱਕ ਲੈਣਗੇ ਸਿਖਲਾਈ

पंजाब हरियाणा हाइकोर्ट का निजी  स्कूलों में गरीब बच्चों के 25% दाखिले को लागू करने का आदेश 

ਪੰਜਾਬ ਵਿੱਚ ਨਸ਼ਿਆਂ ਦਾ ਖਾਤਮਾ ਕਰਕੇ ਸਾਹ ਕਰਕੇ ਲਵੇਗੀ ਭਗਵੰਤ ਸਿੰਘ ਮਾਨ ਸਰਕਾਰ: ਲਾਲਜੀਤ ਸਿੰਘ ਭੁੱਲਰ

ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਦੇ ਸਕੂਲਾਂ ਅਤੇ ਸੰਵੇਦਨਸ਼ੀਲ ਸਥਾਨਾਂ ‘ਤੇ ਸ਼ੁਰੂ ਕੀਤਾ ਜਾਵੇਗਾ ਨਸ਼ਾ ਵਿਰੋਧੀ ਜਾਗਰੂਕਤਾ ਕੋਰਸ

 
 
 
 
Subscribe