Sunday, March 09, 2025
 
BREAKING NEWS
European Sikh representatives reject SGPC’s decision and  demand transparent appointments of Jathedar  पुलिस जिला खन्ना के थाना मलौद अधीन आते गांव बेर कलां में दिन दहाड़े लूटपाट की कोशिश ਕੀ ਮਜੀਠੀਆ ਧੜਾ ਅਕਾਲੀ ਦਲ ਵਿੱਚ ਰਹਿੰਦਾ ਹੈ ਜਾਂ ਵੱਖਰਾ ਰਾਹ ਚੁਣਦਾ ਹੈ ? ਤੜਕਸਾਰ ਤੇਜ਼ ਝਟਕਿਆਂ ਨਾਲ ਹਿੱਲੀ ਧਰਤੀਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (9 ਮਾਰਚ 2025)ਤੁਸੀਂ ਵੀ ਹੋ ਗੰਦੇ ਪੱਦਾਂ (fart) ਤੋਂ ਪ੍ਰੇਸ਼ਾਨ ਤਾਂ ਇਹ ਨੁਕਤਾ ਹੋ ਸਕਦਾ ਲਾਹੇਵੰਦਪੰਜਾਬ ਵਿੱਚ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨੇ ਤੇਜ਼ੀ ਫੜੀ: 8 ਦਿਨਾਂ 'ਚ 1000 ਤੋਂ ਵੱਧ ਨਸ਼ਾ ਤਸਕਰ ਗ੍ਰਿਫਤਾਰ, 700 ਕੇਸ ਦਰਜ-ਅਮਨ ਅਰੋੜਾਅਕਾਲੀ ਦਲ ਹੋਇਆ ਦੋ ਫ਼ਾੜ, ਮਜੀਠੀਆ ਦੀ ਬਗ਼ਾਵਤਜਥੇਦਾਰ ਸਾਹਿਬਾਨ ਨੂੰ ਗੈਰ-ਰਸਮੀ ਢੰਗ ਨਾਲ ਹਟਾਉਣਾ ਅਕਾਲੀਆਂ ਦੀ ਬਦਲਾਖੋਰੀ ਵਾਲੀ ਕਾਰਵਾਈ-ਮੁੱਖ ਮੰਤਰੀਸਿੱਖਿਆ ਖੇਤਰ ਨੂੰ ਵੱਡਾ ਹੁਲਾਰਾ; ਮੁੱਖ ਮੰਤਰੀ ਨੇ 36 ਪ੍ਰਿੰਸੀਪਲਾਂ ਦੇ ਸੱਤਵੇਂ ਬੈਚ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ, ਪ੍ਰਿੰਸੀਪਲ ਅਕੈਡਮੀ ਸਿੰਗਾਪੁਰ ਵਿਖੇ 9 ਤੋਂ 15 ਮਾਰਚ ਤੱਕ ਲੈਣਗੇ ਸਿਖਲਾਈ

ਪੰਜਾਬ

ਪੰਜਾਬ ਵਿੱਚ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨੇ ਤੇਜ਼ੀ ਫੜੀ: 8 ਦਿਨਾਂ 'ਚ 1000 ਤੋਂ ਵੱਧ ਨਸ਼ਾ ਤਸਕਰ ਗ੍ਰਿਫਤਾਰ, 700 ਕੇਸ ਦਰਜ-ਅਮਨ ਅਰੋੜਾ

March 08, 2025 08:51 PM

ਪੰਜਾਬ ਵਿੱਚ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨੇ ਤੇਜ਼ੀ ਫੜੀ: 8 ਦਿਨਾਂ 'ਚ 1000 ਤੋਂ ਵੱਧ ਨਸ਼ਾ ਤਸਕਰ ਗ੍ਰਿਫਤਾਰ, 700 ਕੇਸ ਦਰਜ-ਅਮਨ ਅਰੋੜਾ

 • ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਰਾਜ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਦੀ ਵਚਨਬੱਧਤਾ ਦੁਹਰਾਈ

 • ਸਮਾਜਿਕ-ਧਾਰਮਿਕ, ਰਾਜਨੀਤਿਕ ਪਾਰਟੀਆਂ ਅਤੇ ਐਨ ਜੀ ਓਜ਼ ਨੂੰ ਨਸ਼ਿਆਂ ਵਿਰੁੱਧ ਜੰਗ ਵਿੱਚ ਸ਼ਾਮਲ ਹੋਣ ਦਾ ਸੱਦਾ

 • "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਮੋਹਾਲੀ ਜ਼ਿਲ੍ਹੇ ਵੱਲੋਂ ਕੀਤੀ ਕਾਰਵਾਈ ਦੀ ਸਮੀਖਿਆ

ਚੰਡੀਗੜ੍ਹ/ਐਸ.ਏ.ਐਸ.ਨਗਰ, 8 ਮਾਰਚ:


ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਸ਼ਨੀਵਾਰ ਨੂੰ ਇੱਥੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਨਸ਼ਾ ਤਸਕਰਾਂ ਖਿਲਾਫ ਸਖਤ ਰੁਖ ਅਖਤਿਆਰ ਕਰਦੇ ਹੋਏ ਹਾਲ ਹੀ ਵਿੱਚ ਵਿੱਢੀ ਗਈ ‘ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੌਰਾਨ 1000 ਤੋਂ ਵੱਧ ਨਸ਼ਾ ਤਸਕਰਾਂ ਨੂੰ  ਸਲਾਖਾਂ ਪਿੱਛੇ ਡੱਕਿਆ ਹੈ ਅਤੇ ਸੂਬੇ ਭਰ ਵਿੱਚ 700 ਦੇ ਕਰੀਬ ਕੇਸ ਦਰਜ ਕੀਤੇ ਹਨ।

        ਐਸ.ਏ.ਐਸ.ਨਗਰ ਦੇ ਜ਼ਿਲ੍ਹਾ ਅਧਿਕਾਰੀਆਂ ਨਾਲ ਇਸ ਮੁਹਿੰਮ ਤਹਿਤ ਕੀਤੀ ਗਈ ਪ੍ਰਗਤੀ ਅਤੇ ਕਾਰਵਾਈ ਦਾ ਜਾਇਜ਼ਾ ਲੈਣ ਲਈ ਕੀਤੀ ਮੀਟਿੰਗ ਦੌਰਾਨ ਸ੍ਰੀ ਅਰੋੜਾ ਨੇ ਸੂਬੇ ਵਿੱਚ ਹੁਣ ਤੱਕ ਪ੍ਰਾਪਤ ਕੀਤੇ ਮੁਹਿੰਮ ਦੇ ਹਾਂ-ਪੱਖੀ ਨਤੀਜਿਆਂ ਬਾਰੇ ਚਾਨਣਾ ਪਾਇਆ, ਜਿਸ ਵਿੱਚ ਸਿਰਫ਼ ਅੱਠ ਦਿਨਾਂ ਵਿੱਚ 50 ਕਿਲੋ ਹੈਰੋਇਨ, 5 ਕੁਇੰਟਲ ਤੋਂ ਵੱਧ ਭੁੱਕੀ, 30 ਕਿਲੋ ਅਫੀਮ ਅਤੇ 22 ਲੱਖ ਰੁਪਏ ਤੋਂ ਵੱਧ ਦੀ ਡਰੱਗ ਮਨੀ ਦੀ ਬਰਾਮਦਗੀ ਸ਼ਾਮਲ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨਸ਼ਾ ਤਸਕਰਾਂ ਕੋਲ ਦੋ ਹੀ ਬਦਲ ਹਨ ਜਾਂ ਤਾਂ ਉਹ ਆਪਣੀਆਂ ਗੈਰ-ਕਾਨੂੰਨੀ ਗਤੀਵਿਧੀਆਂ ਬੰਦ ਕਰ ਦੇਣ ਜਾਂ ਫ਼ਿਰ ਪੰਜਾਬ ਛੱਡ ਦੇਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਬਚਾਉਣ ਲਈ ਹਰ ਸੰਭਵ ਕਦਮ ਚੁੱਕਣ ਲਈ ਵਚਨਬੱਧ ਹੈ ਅਤੇ ਇਸ ਗੈਰ ਕਾਨੂੰਨੀ ਧੰਦੇ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।

 ਸ੍ਰੀ ਅਮਨ ਅਰੋੜਾ ਨੇ ਸਮੂਹ ਸਮਾਜਿਕ-ਧਾਰਮਿਕ ਸੰਸਥਾਵਾਂ, ਰਾਜਨੀਤਿਕ ਪਾਰਟੀਆਂ ਅਤੇ ਗੈਰ ਸਰਕਾਰੀ ਸੰਗਠਨਾਂ ਨੂੰ ਇਸ ਮੁਹਿੰਮ ਵਿੱਚ ਸ਼ਾਮਲ ਹੋਣ ਅਤੇ ਗੁਰੂਆਂ, ਪੀਰਾਂ, ਸੰਤਾਂ ਅਤੇ ਯੋਧਿਆਂ ਦੀ ਧਰਤੀ ਪੰਜਾਬ ਨੂੰ ਬਚਾਉਣ ਲਈ ਇਕੱਠੇ ਹੋ ਕੇ ਕੰਮ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਇਹ ਸਮੂਹਿਕ ਜ਼ਿੰਮੇਵਾਰੀ ਹੈ ਅਤੇ ਇਸ ਚੁਣੌਤੀਪੂਰਨ ਜੰਗ ਨੂੰ ਇਕਜੁੱਟ ਯਤਨਾਂ ਰਾਹੀਂ ਜਿੱਤਿਆ ਜਾ ਸਕਦਾ ਹੈ।

 ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ, "ਪੰਜਾਬ ਸਰਕਾਰ ਨੇ ਨਸ਼ੇ ਦੀ ਵਰਤੋਂ ਕਰਨ ਵਾਲੇ ਲੋਕਾਂ ਦੇ ਮੁੜ ਵਸੇਬੇ ਲਈ, ਉਹਨਾਂ ਦਾ ਮਰੀਜ਼ਾਂ ਵਾਂਗ ਇਲਾਜ ਕਰਨ ਲਈ ਇੱਕ ਕਾਰਜ ਯੋਜਨਾ ਵੀ ਤਿਆਰ ਕੀਤੀ ਹੈ। ਨਸ਼ਾ ਛੁਡਾਊ ਕੇਂਦਰਾਂ ਅਤੇ ਓ.ਓ.ਏ.ਟੀ. ਕਲੀਨਿਕਾਂ ਵਿੱਚ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਉਹਨਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਕੀਤਾ ਜਾ ਸਕੇ"।

 ਸ੍ਰੀ ਅਰੋੜਾ ਨੇ ਦੱਸਿਆ ਕਿ ਪਿਛਲੀਆਂ ਸਰਕਾਰਾਂ ਨੇ ਆਪਣੇ ਨਿੱਜੀ ਮੁਫ਼ਾਦਾਂ ਲਈ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕ ਦਿੱਤਾ ਸੀ ਅਤੇ ਮੌਜੂਦਾ ਸਰਕਾਰ ਨਸ਼ਿਆਂ ਦੇ ਪੈਸੇ ਨਾਲ ਬਣੀਆਂ ਜਾਇਦਾਦਾਂ ਨੂੰ ਢਾਹੁਣ ਲਈ ਕਦਮ ਚੁੱਕ ਰਹੀ ਹੈ।

 ਮੀਟਿੰਗ ਦੌਰਾਨ ਸ੍ਰੀ ਅਰੋੜਾ ਨੇ ਨਸ਼ਿਆਂ ਦੇ ਖਾਤਮੇ ਲਈ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਕੀਤੀਆਂ ਜਾ ਰਹੀਆਂ ਕਾਰਵਾਈਆਂ ਦੀ ਬਾਰੀਕੀ ਨਾਲ ਸਮੀਖਿਆ ਕੀਤੀ।
    ਮੀਟਿੰਗ ਵਿੱਚ ਸੰਸਦ ਮੈਂਬਰ ਆਨੰਦਪੁਰ ਸਾਹਿਬ ਮਲਵਿੰਦਰ ਸਿੰਘ ਕੰਗ, ਵਿਧਾਇਕ ਕੁਲਵੰਤ ਸਿੰਘ ਤੇ ਕੁਲਜੀਤ ਸਿੰਘ ਰੰਧਾਵਾ, ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਦੇ ਚੇਅਰਮੈਨ ਸੰਨੀ ਸਿੰਘ ਆਹਲੂਵਾਲੀਆ, ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ, ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਪਰਸਨ ਪ੍ਰਭਜੋਤ ਕੌਰ, ਡਿਪਟੀ ਕਮਿਸ਼ਨਰ ਕੋਮਲ ਮਿੱਤਲ,  ਐਸ. ਐਸ. ਪੀ. ਦੀਪਕ  ਪਾਰੀਕ ਅਤੇ ਵੱਖ-ਵੱਖ ਵਿਭਾਗਾਂ ਦੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।

 ਸ੍ਰੀ ਅਰੋੜਾ ਨੇ ਡੀ ਸੀ ਮੁਹਾਲੀ ਨੂੰ ਮੀਟਿੰਗ ਦੌਰਾਨ ਪ੍ਰਾਪਤ ਸਾਰੇ ਸੁਝਾਅ ਵੀ ਲਿਖਤੀ ਰੂਪ ਵਿੱਚ ਉਨ੍ਹਾਂ ਨੂੰ ਭੇਜਣ ਦੀ ਹਦਾਇਤ ਕੀਤੀ ਤਾਂ ਜੋ ਅੱਗੇ ਸਰਕਾਰ ਪੱਧਰ ’ਤੇ ਨੀਤੀਗਤ ਫੈਸਲਿਆਂ ਲੈਣ ਸਮੇਂ ਇਨ੍ਹਾਂ ਉੱਤੇ ਵਿਚਾਰ ਕੀਤਾ ਜਾ ਸਕੇ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

पुलिस जिला खन्ना के थाना मलौद अधीन आते गांव बेर कलां में दिन दहाड़े लूटपाट की कोशिश

ਕੀ ਮਜੀਠੀਆ ਧੜਾ ਅਕਾਲੀ ਦਲ ਵਿੱਚ ਰਹਿੰਦਾ ਹੈ ਜਾਂ ਵੱਖਰਾ ਰਾਹ ਚੁਣਦਾ ਹੈ ?

ਸਿੱਖਿਆ ਖੇਤਰ ਨੂੰ ਵੱਡਾ ਹੁਲਾਰਾ; ਮੁੱਖ ਮੰਤਰੀ ਨੇ 36 ਪ੍ਰਿੰਸੀਪਲਾਂ ਦੇ ਸੱਤਵੇਂ ਬੈਚ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ, ਪ੍ਰਿੰਸੀਪਲ ਅਕੈਡਮੀ ਸਿੰਗਾਪੁਰ ਵਿਖੇ 9 ਤੋਂ 15 ਮਾਰਚ ਤੱਕ ਲੈਣਗੇ ਸਿਖਲਾਈ

पंजाब हरियाणा हाइकोर्ट का निजी  स्कूलों में गरीब बच्चों के 25% दाखिले को लागू करने का आदेश 

ਫਾਇਰ ਬ੍ਰਿਗੇਡ ਆਊਟ ਸੋਰਸ ਯੂਨੀਅਨ ਨੇ ਸਥਾਨਕ ਸਰਕਾਰਾਂ ਮੰਤਰੀ ਡਾਕਟਰ ਰਵਜੋਤ ਸਿੰਘ ਨੂੰ ਦਿੱਤਾ ਮੰਗ ਪੱਤਰ

ਪੰਜਾਬ ਵਿੱਚ ਨਸ਼ਿਆਂ ਦਾ ਖਾਤਮਾ ਕਰਕੇ ਸਾਹ ਕਰਕੇ ਲਵੇਗੀ ਭਗਵੰਤ ਸਿੰਘ ਮਾਨ ਸਰਕਾਰ: ਲਾਲਜੀਤ ਸਿੰਘ ਭੁੱਲਰ

ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਦੇ ਸਕੂਲਾਂ ਅਤੇ ਸੰਵੇਦਨਸ਼ੀਲ ਸਥਾਨਾਂ ‘ਤੇ ਸ਼ੁਰੂ ਕੀਤਾ ਜਾਵੇਗਾ ਨਸ਼ਾ ਵਿਰੋਧੀ ਜਾਗਰੂਕਤਾ ਕੋਰਸ

ਪੰਜਾਬੀ ਯੂਨੀਵਰਸਿਟੀ ਵੱਲੋਂ ਮਨਾਇਆ ਗਿਆ ਅੰਤਰ-ਰਾਸ਼ਟਰ ਮਹਿਲਾ ਦਿਵਸ

ਪੰਜਾਬ ਵਿੱਚ ਬੱਚਿਆਂ ਨਾਲ ਭਰੀ ਸਕੂਲ ਬੱਸ ਨਾਲ ਹਾਦਸਾ

ਪੰਜਾਬ ਦੇ ਇਸ ਰੇਲਵੇ ਟਰੈਕ 'ਤੇ ਮਿਲਿਆ ਬੰਬ

 
 
 
 
Subscribe