Monday, March 10, 2025
 
BREAKING NEWS
ਟੀਮ ਇੰਡੀਆ ਦੀ ਜਿੱਤ ਤੋਂ ਬਾਅਦ ਇੰਦੌਰ ਵਿੱਚ ਮੱਚੀ ਹਫੜਾ-ਦਫੜੀਪ੍ਰਧਾਨ ਮੰਤਰੀ ਮੋਦੀ ਮਾਰੀਸ਼ਸ ਜਾਣਗੇਮਾਰਕ ਕਾਰਨੀ: ਕੈਨੇਡਾ ਦੇ ਅਗਲੇ ਪ੍ਰਧਾਨ ਮੰਤਰੀ ਹੋਣਗੇ ?ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (10 ਮਾਰਚ 2025)ਤਾਪਮਾਨ 40 ਡਿਗਰੀ ਤੱਕ ਪਹੁੰਚਣ ਵਾਲਾ ਹੈ, ਮੌਸਮ ਵਿਭਾਗ ਨੇ ਇਸ ਸੂਬੇ ਵਿੱਚ ਅਲਰਟ ਜਾਰੀ ਕੀਤਾਵ੍ਹਾਈਟ ਹਾਊਸ ਦੇ ਬਾਹਰ ਗੋਲੀਬਾਰੀ, ਸੀਕ੍ਰੇਟ ਸਰਵਿਸ ਦਾ ਇੱਕ ਹਥਿਆਰਬੰਦ ਵਿਅਕਤੀ ਨਾਲ ਮੁਕਾਬਲਾ; ਟਰੰਪ ਕਿੱਥੇ ਸੀ?🏆 भारत ने जीती आईसीसी चैंपियंस ट्रॉफी 2025🏆 ਭਾਰਤ ਨੇ ਜਿੱਤੀ ਆਈ.ਸੀ.ਸੀ. ਚੈਂਪੀਅਨਜ਼ ਟਰਾਫੀ 2025ਵਿਧਵਾ ਅਤੇ ਬੇਸਹਾਰਾ ਔਰਤਾਂ ਨੂੰ ਜਨਵਰੀ 2025 ਤੱਕ 1042.63 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ:- ਡਾ. ਬਲਜੀਤ ਕੌਰ ਹੋਲੇ-ਮੁਹੱਲੇ ਵਿਖੇ ਟ੍ਰੈਕਟਰਾਂ ਅਤੇ ਟਰੱਕਾਂ ‘ਤੇ ਸਪੀਕਰਾਂ ਦੀ ਵਰਤੋਂ ‘ਤੇ ਲਗਾਈ ਮੁਕੰਮਲ ਪਾਬੰਦੀ

ਪੰਜਾਬ

ਹੋਲੇ-ਮੁਹੱਲੇ ਵਿਖੇ ਟ੍ਰੈਕਟਰਾਂ ਅਤੇ ਟਰੱਕਾਂ ‘ਤੇ ਸਪੀਕਰਾਂ ਦੀ ਵਰਤੋਂ ‘ਤੇ ਲਗਾਈ ਮੁਕੰਮਲ ਪਾਬੰਦੀ

March 09, 2025 08:52 PM

ਐਸ ਐਸ ਪੀ ਗੁਲਨੀਤ ਖੁਰਾਣਾ ਨੇ ਹੋਲੇ-ਮੁਹੱਲੇ ਵਿਖੇ ਟ੍ਰੈਕਟਰਾਂ ਅਤੇ ਟਰੱਕਾਂ ‘ਤੇ ਸਪੀਕਰਾਂ ਦੀ ਵਰਤੋਂ ‘ਤੇ ਲਗਾਈ ਮੁਕੰਮਲ ਪਾਬੰਦੀ

 

ਦੇਸ਼ ਤੇ ਵਿਦੇਸ਼ ਤੋਂ ਆਉਣ ਵਾਲੀਂ ਸੰਗਤ ਨੂੰ ਸਪੀਕਰਾਂ ਦੀ ਅਵਾਜ ਤੋਂ ਆਉਣ ਵਾਲੀ ਪਰੇਸ਼ਾਨੀ ਕਾਰਨ ਲਿਆ ਫੈਸਲਾ

 

ਬਿਨ੍ਹਾਂ ਸਲੰਸਰ ਮੋਟਰਸਾਇਕਲ ਚਾਲਕਾਂ ‘ਤੇ ਵੀ ਕਾਰਵਾਈ ਹੋਵੇਗੀ

 

ਸਮੂਹ ਸੰਗਤਾਂ ਨੂੰ ਪੁਲਿਸ ਪ੍ਰਸ਼ਾਸਨ ਵਲੋਂ ਜਾਰੀ ਹਦਾਇਤਾਂ ਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ

 

ਰੂਪਨਗਰ, 9 ਮਾਰਚ: 10 ਮਾਰਚ ਤੋ 15 ਮਾਰਚ, 2025 ਤੱਕ ਸ਼੍ਰੀ ਕੀਰਤਪੁਰ ਸਾਹਿਬ ਅਤੇ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ-ਮਹੱਲਾ

ਮਨਾਇਆ ਜਾ ਰਿਹਾ ਹੈ ਜਿਸ ਲਈ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਸ਼ਰਧਾਲੂਆਂ ਨੂੰ ਬਚਾਉਣ ਲਈ ਟ੍ਰੈਕਟਰਾਂ ਅਤੇ ਟਰੱਕਾਂ ‘ਤੇ ਸਪੀਕਰਾਂ ਦੀ ਵਰਤੋਂ ‘ਤੇ ਮੁਕੰਮਲ ਪਾਬੰਦੀ ਲਗਾਈ ਹੈ।

 

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸ ਐਸ ਪੀ, ਰੂਪਨਗਰ ਗੁਲਨੀਤ ਸਿੰਘ ਖੁਰਾਣਾ ਦੱਸਿਆ ਕੀ ਸੂਬੇ ਦੇ ਸਮੂਹ ਜਿਲਿਆਂ ਦੇ ਪੁਲਿਸ ਪ੍ਰਸ਼ਾਸਨ ਨੂੰ ਪਹਿਲਾਂ ਹੀ ਸੂਚਿਤ ਕਰ ਦਿੱਤਾ ਗਿਆ ਹੈ ਕਿ ਆਪਣੇ-ਆਪਣੇ ਜਿਲ੍ਹਿਆਂ/ਯੂਨਿਟਾਂ ਅਧੀਨ ਪੈਂਦੇ ਪੁਲਿਸ ਸਟੇਸ਼ਨਾਂ ਦੇ ਮੁੱਖ ਅਫਸਰਾਂ ਅਤੇ ਇੰਚਾਰਜ ਟਰੈਫਿਕਾਂ ਰਾਂਹੀ ਟਰੱਕ ਯੂਨੀਅਨਾਂ ਦੇ ਨੁਮਾਇੰਦਿਆਂ ਤੇ ਪੰਚਾਇਤਾਂ ਨੂੰ ਹਦਾਇਤ ਕੀਤਾ ਜਾਵੇ ਕਿ ਕੋਈ ਵੀ ਡਬਲ ਡੈਕਰ ਟਰੱਕ/ਵੀਹਕਲ, ਟ੍ਰੈਕਟਰ ਟਰਾਲੀਆਂ ਉੱਤੇ ਲੱਗੇ ਵੱਡੇ ਸਪੀਕਰ, ਮੋਟਰਸਾਇਕਲਾਂ ਉੱਤੇ ਪ੍ਰੈਸ਼ਰ ਹਾਰਨ ਅਤੇ ਬਿਨ੍ਹਾਂ ਸਲੰਸਰ ਮੋਟਰਸਾਇਕਲ ਚਾਲਕਾਂ ਆਦਿ ਨੂੰ ਹੋਲੇ-ਮੁਹੱਲੇ ਦੌਰਾਨ ਅਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਆਉਣ ਤੋ ਰੋਕਿਆ ਜਾਵੇ।

 

ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਟ੍ਰੈਫਿਕ ਨਿਯਮਾਂ ਤੇ ਕਾਨੂੰਨ ਦੀ ਉਲੰਘਣਾ ਕਰਨ ਵਾਲੇ ‘ਤੇ ਵੀ ਕਾਰਵਾਈ ਕੀਤੀ ਜਾਵੇ ਅਤੇ ਮੌਕੇ ਉਤੇ ਹੀ ਵਾਹਨਾਂ ਤੋਂ ਅਵਾਜ ਪ੍ਰਦੂਸ਼ਣ ਕਰਨ ਵਾਲੇ ਸਪੀਕਰਾਂ ਨੂੰ ਉਤਾਰ ਕੇ ਅੱਗੇ ਭੇਜਿਆ ਜਾਵੇ।

 

ਗੁਲਨੀਤ ਖੁਰਾਣਾ ਨੇ ਦੱਸਿਆ ਕਿ ਹੋਲੇ-ਮੁਹੱਲੇ ਮੇਲੇ ਦੌਰਾਨ

ਦੇਸ਼ ਤੇ ਵਿਦੇਸ਼ ਤੋਂ ਆਉਣ ਵਾਲੀਂ ਸੰਗਤ ਨੂੰ ਸਪੀਕਰਾਂ ਦੀ ਅਵਾਜ ਤੋਂ ਆਉਣ ਵਾਲੀ ਪਰੇਸ਼ਾਨੀ ਨੂੰ ਰੋਕਣ ਲਈ ਇਹ ਫੈਸਲਾ ਲਿਆ ਗਿਆ ਹੈ ਕਿ ਮੇਲੇ ਦੌਰਾਨ ਕਿਸੇ ਵੀ ਸਪੀਕਰ ਵਾਲੇ ਡਬਲ ਡੈਕਰ ਟਰੱਕ/ਵਹੀਕਲ ਰੂਪਨਗਰ ਜ਼ਿਲ੍ਹੇ ਅੰਦਰ ਦਾਖਲ ਨਹੀ ਹੋਣ ਦਿੱਤਾ ਜਾਵੇਗਾ।

 

ਉਨ੍ਹਾਂ ਕਿਹਾ ਕਿ ਸਾਲ 2023 ਵਿਚ ਹੋਲਾ-ਮਹੱਲਾ ਦੌਰਾਨ ਇਕ ਸਿੱਖ ਨੌਜਵਾਨ ਦੀ ਮੌਤ ਹੋ ਗਈ ਸੀ ਜਿਸ ਦਾ ਕਾਰਨ ਕੇਵਲ ਟਰੈਕਟਰ ਲਾਊਡ ਸਪੀਕਰ ਸੀ, ਜਿਸ ਲਈ ਉਨ੍ਹਾਂ ਸਮੂਹ ਸੰਗਤਾਂ ਨੂੰ ਪੁਲਿਸ ਪ੍ਰਸ਼ਾਸਨ ਵਲੋਂ ਜਾਰੀ ਹਦਾਇਤਾਂ ਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਤਾਂ ਜੋ ਕਿਸੇ ਵੀ ਪੱਧਰ ਉੱਤੇ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

ਵਿਧਵਾ ਅਤੇ ਬੇਸਹਾਰਾ ਔਰਤਾਂ ਨੂੰ ਜਨਵਰੀ 2025 ਤੱਕ 1042.63 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ:- ਡਾ. ਬਲਜੀਤ ਕੌਰ

ਯੁੱਧ ਨਸ਼ਿਆਂ ਵਿਰੁੱਧ - ਜਲੰਧਰ ਪੁਲਿਸ ਨੇ ਵੱਡੇ ਪੱਧਰ 'ਤੇ ਸਰਚ ਆਪ੍ਰੇਸ਼ਨ (CASO) ਨਾਲ ਨਸ਼ੀਲੇ ਪਦਾਰਥਾਂ 'ਤੇ ਸਖ਼ਤ ਕਾਰਵਾਈ ਤੇਜ਼ ਕੀਤੀ

पुलिस जिला खन्ना के थाना मलौद अधीन आते गांव बेर कलां में दिन दहाड़े लूटपाट की कोशिश

ਕੀ ਮਜੀਠੀਆ ਧੜਾ ਅਕਾਲੀ ਦਲ ਵਿੱਚ ਰਹਿੰਦਾ ਹੈ ਜਾਂ ਵੱਖਰਾ ਰਾਹ ਚੁਣਦਾ ਹੈ ?

ਪੰਜਾਬ ਵਿੱਚ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨੇ ਤੇਜ਼ੀ ਫੜੀ: 8 ਦਿਨਾਂ 'ਚ 1000 ਤੋਂ ਵੱਧ ਨਸ਼ਾ ਤਸਕਰ ਗ੍ਰਿਫਤਾਰ, 700 ਕੇਸ ਦਰਜ-ਅਮਨ ਅਰੋੜਾ

ਸਿੱਖਿਆ ਖੇਤਰ ਨੂੰ ਵੱਡਾ ਹੁਲਾਰਾ; ਮੁੱਖ ਮੰਤਰੀ ਨੇ 36 ਪ੍ਰਿੰਸੀਪਲਾਂ ਦੇ ਸੱਤਵੇਂ ਬੈਚ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ, ਪ੍ਰਿੰਸੀਪਲ ਅਕੈਡਮੀ ਸਿੰਗਾਪੁਰ ਵਿਖੇ 9 ਤੋਂ 15 ਮਾਰਚ ਤੱਕ ਲੈਣਗੇ ਸਿਖਲਾਈ

पंजाब हरियाणा हाइकोर्ट का निजी  स्कूलों में गरीब बच्चों के 25% दाखिले को लागू करने का आदेश 

ਫਾਇਰ ਬ੍ਰਿਗੇਡ ਆਊਟ ਸੋਰਸ ਯੂਨੀਅਨ ਨੇ ਸਥਾਨਕ ਸਰਕਾਰਾਂ ਮੰਤਰੀ ਡਾਕਟਰ ਰਵਜੋਤ ਸਿੰਘ ਨੂੰ ਦਿੱਤਾ ਮੰਗ ਪੱਤਰ

ਪੰਜਾਬ ਵਿੱਚ ਨਸ਼ਿਆਂ ਦਾ ਖਾਤਮਾ ਕਰਕੇ ਸਾਹ ਕਰਕੇ ਲਵੇਗੀ ਭਗਵੰਤ ਸਿੰਘ ਮਾਨ ਸਰਕਾਰ: ਲਾਲਜੀਤ ਸਿੰਘ ਭੁੱਲਰ

ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਦੇ ਸਕੂਲਾਂ ਅਤੇ ਸੰਵੇਦਨਸ਼ੀਲ ਸਥਾਨਾਂ ‘ਤੇ ਸ਼ੁਰੂ ਕੀਤਾ ਜਾਵੇਗਾ ਨਸ਼ਾ ਵਿਰੋਧੀ ਜਾਗਰੂਕਤਾ ਕੋਰਸ

 
 
 
 
Subscribe