ਜਲੰਧਰ-ਜੰਮੂ ਹਾਈਵੇਅ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਇੱਕ ਬੱਸ ਅਤੇ ਟਰੈਕਟਰ-ਟਰਾਲੀ ਦੀ ਟੱਕਰ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ 11 ਹੋਰ ਜ਼ਖਮੀ ਹੋ ਗਏ। ਇਹ ਹਾਦਸਾ ਜਲੰਧਰ ਦੇ ਜੱਲੋਵਾਲ ਪਿੰਡ ਨੇੜੇ ਵਾਪਰਿਆ। ਮਰਨ ਵਾਲਿਆਂ ਵਿੱਚ ਬੱਸ ਡਰਾਈਵਰ ਅਤੇ ਤਿੰਨ ਯਾਤਰੀ ਸ਼ਾਮਲ ਹਨ।
ਇਸ ਘਟਨਾ ਵਿੱਚ ਜ਼ਖਮੀ ਹੋਏ 11 ਲੋਕਾਂ ਨੂੰ ਜਲੰਧਰ ਦੇ ਵੱਖ-ਵੱਖ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ। ਇਨ੍ਹਾਂ ਵਿੱਚ ਟਰੈਕਟਰ-ਟਰਾਲੀ ਵਿੱਚ ਸਵਾਰ ਤਿੰਨ ਪ੍ਰਵਾਸੀ ਮਜ਼ਦੂਰ ਵੀ ਸ਼ਾਮਲ ਹਨ।