ਗੁਰਸੇਵਕ ਸਿੰਘ ਦੀ ਮੌਤ ਲਈ ਜ਼ਿੰਮੇਵਾਰ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ - ਈ ਟੀ ਓ
ਸਰਕਾਰ ਪੀੜਤ ਪਰਿਵਾਰ ਦੀ ਹਰ ਤਰ੍ਹਾਂ ਮਦਦ ਕਰੇਗੀ
ਅੰਮ੍ਰਿਤਸਰ 10 ਮਾਰਚ 2025--
ਬੀਤੇ ਦਿਨ ਇੱਕ ਟੂਰਨਾਮੈਂਟ ਵਿੱਚ ਗੋਲੀ ਲੱਗਣ ਕਾਰਨ ਮਾਰੇ ਗਏ ਪਿੰਡ ਨੰਗਲੀ ਦੇ ਬੱਚੇ ਗੁਰਸੇਵਕ ਸਿੰਘ ਦੇ ਘਰ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਝਾਂ ਕਰਦੇ ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈਟੀਓ ਨੇ ਪਰਿਵਾਰ ਨੂੰ ਪੰਜਾਬ ਸਰਕਾਰ ਵੱਲੋਂ ਹਰ ਤਰ੍ਹਾਂ ਦੀ ਮਦਦ ਦਾ ਭਰੋਸਾ ਦਿੱਤਾ ਅਤੇ ਕਿਹਾ ਕਿ ਕਾਤਲਾਂ ਨੂੰ ਸਖਤ ਸਜ਼ਾ ਦਿੱਤੀ ਜਾਵੇਗੀ। ਉਨਾਂ ਵਾਹਿਗਰੂ ਦੇ ਚਰਨਾ ਵਿਚ ਵਿਛੜੀ ਰੂਹ ਨੂੰ ਆਪਣੇ ਚਰਨਾ ਵਿੱਚ ਨਿਵਾਸ ਬਖਸ਼ਣ ਦੀ ਅਰਦਾਸ ਕਰਦੇ ਕਿਹਾ ਕਿ ਦੋਸ਼ੀਆਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ ।
ਦੱਸਣਯੋਗ ਹੈ ਕਿ ਗੁਰਸੇਵਕ ਸਿੰਘ, ਉਮਰ 13 ਸਾਲ ਅਤੇ 7 ਵੀਂ ਕਲਾਸ ਵਿੱਚ ਸਰਕਾਰੀ ਮਿਡਲ ਸਕੂਲ ਨੰਗਲੀ ਕਲਾ ਵਿਚ ਪੜਦਾ ਸੀ। ਇਸਦੇ ਪਿਤਾ ਮਜ਼ਦੂਰੀ ਕਰਕੇ ਪਰਿਵਾਰ ਦੀ ਰੋਟੀ ਚਲਾਉਂਦੇ ਹਨ। ਗੁਰਸੇਵਕ ਸਿੰਘ 3 ਭੈਣਾਂ ਦਾ ਸਭ ਤੋਂ ਛੋਟਾ ਭਰਾ ਸੀ ਅਤੇ ਫੁੱਟਬਾਲ ਦਾ ਖਿਡਾਰੀ ਸੀ।
ਇਸ ਮੌਕੇ ਐੱਸ.ਐੱਸ.ਪੀ ਅੰਮ੍ਰਿਤਸਰ ਦਿਹਾਤੀ ਸ ਮਨਿੰਦਰ ਸਿੰਘ, ਏ ਡੀ ਸੀ ਅੰਮ੍ਰਿਤਸਰ ਸ੍ਰੀਮਤੀ ਪਰਮਜੀਤ ਕੌਰ, ਡੀਐੱਸਪੀ ਜੰਡਿਆਲਾ ਗੁਰੂ, ਡੀ ਆਰ ਓ ਸ੍ਰੀ ਨਵਕੀਰਤ ਸਿੰਘ, ਬੀਡੀਪੀਓ ਰਈਆ, ਨਾਇਬ ਤਹਿਸੀਲਦਾਰ ਬਾਬਾ ਬਕਾਲਾ ਸਾਹਿਬ ਅਤੇ ਵੱਡੀ ਗਿਣਤੀ ਵਿਚ ਹਲਕੇ ਦੇ ਸਰਪੰਚ ਪੰਚ ਸਾਹਿਬਾਨ ਮੌਜੂਦ ਸਨ।